ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਭਾਰਤ ਮਾਲਾ ਪ੍ਰੋਜੈਕਟ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਿੱਚ ਕਾਫੀ ਰੋਸ ਹੈ। ਦੋ ਕਰੋੜ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ

ਭਾਰਤ ਮਾਲਾ ਪ੍ਰੋਜੈਕਟ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਿੱਚ ਕਾਫੀ ਰੋਸ ਹੈ। ਦੋ ਕਰੋੜ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ

ਭਾਰਤ ਮਾਲਾ ਪ੍ਰੋਜੈਕਟ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਿੱਚ ਕਾਫੀ ਰੋਸ ਹੈ। ਦੋ ਕਰੋੜ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ

ਪ੍ਰੋਜੈਕਟ ਦਾ ਕੰਮ 12 ਪਿੰਡਾਂ ਵਿੱਚ ਰੁਕਿਆ ਹੋਇਆ ਹੈ ਅਤੇ ਕੰਪਨੀ ਆਪਣੀ ਜ਼ਿੰਮੇਵਾਰੀ ਤੋਂ ਪਾਸਾ ਵੱਟ ਰਹੀ ਹੈ

ਬਰਨਾਲਾ ਬਿਊਰੋ 25 ਮਾਰਚ

ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਗਹਿਲ ਸਮੇਤ ਇਲਾਕੇ ਦੇ ਕਈ ਪਿੰਡਾਂ ਵਿੱਚ ਭਾਰਤ ਮਾਲਾ ਪ੍ਰੋਜੈਕਟ ਖ਼ਿਲਾਫ਼ ਕਿਸਾਨਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਮਾਰਕੀਟ ਰੇਟ ਅਨੁਸਾਰ ਘੱਟੋ-ਘੱਟ ਦੋ ਕਰੋੜ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰਦਿਆਂ 12 ਪਿੰਡਾਂ ਵਿੱਚ ਪ੍ਰੋਜੈਕਟ ਦਾ ਕੰਮ ਰੋਕ ਦਿੱਤਾ ਗਿਆ ਹੈ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ। ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਗਹਿਲ ਦੀ ਅਗਵਾਈ ਹੇਠ ਪਿੰਡ ਗਹਿਲ ਵਿਖੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਇਹ ਪ੍ਰੋਜੈਕਟ ਗਹਿਲ ਤੋਂ ਛੀਨੀਵਾਲ ਖੁਰਦ ਅਤੇ ਨਰਾਇਣਗੜ੍ਹ–ਸੋਹੀਆ ਰਾਹੀਂ ਕਰਮਵਾਰ, ਜਗਰਾਉਂ–ਹਠੂਰ ਤੱਕ ਜੁੜਦੀਆਂ ਸੜਕਾਂ ਨਾਲ ਸੰਬੰਧਿਤ ਹੈ, ਜਿਸ ਲਈ ਕਿਸਾਨਾਂ ਦੀਆਂ ਜ਼ਮੀਨਾਂ ਅਧਿਗ੍ਰਹਿਤ ਕੀਤੀਆਂ ਜਾ ਰਹੀਆਂ ਹਨ।ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਗਹਿਲ, ਸੁਸਾਇਟੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਭਰਪੂਰ ਸਿੰਘ ਮਹਿਮਾ ਸਿੰਘ ਬਲਜਿੰਦਰ ਸਿੰਘ ਬਲਦੇਵ ਸਿੰਘ ਜਗਤਾਰ ਸਿੰਘ ਕੇਵਲ ਸਿੰਘ ਨਛੱਤਰ ਸਿੰਘ, ਸੰਤ ਸਿੰਘ ਲਖਵੀਰ ਸਿੰਘ ਕਿਰਪਾਲ ਸਿੰਘ ਅਜੈਬ ਸਿੰਘ ਬੇਅੰਤ ਸਿੰਘ ਮੱਖਣ ਸਿੰਘ ਮਨਪ੍ਰੀਤ ਸਿੰਘ ਅਤੇ ਸਾਬਕਾ ਸਰਪੰਚ ਅਮਰਜੀਤ ਸਿੰਘ ਗਹਿਲ ਨੇ ਦੋਸ਼ ਲਗਾਇਆ ਕਿ ਬਿਨਾਂ ਸਹਿਮਤੀ ਦੇ ਘੱਟ ਰੇਟਾਂ ‘ਤੇ ਜ਼ਮੀਨ ਕਬਜ਼ੇ ਵਿੱਚ ਲਈ ਜਾ ਰਹੀ ਹੈ ਅਤੇ ਜ਼ਬਰਦਸਤੀ ਮਿੱਟੀ ਪਾ ਕੇ ਕੰਮ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਭਗ 15 ਏਕੜ ਜ਼ਮੀਨ ਇਸ ਪ੍ਰੋਜੈਕਟ ਦੀ ਲਪੇਟ ਵਿੱਚ ਆ ਰਹੀ ਹੈ ਅਤੇ ਜ਼ਮੀਨਾਂ ਦੇ ਟੁਕੜੇ ਹੋਣ ਨਾਲ ਭਾਰੀ ਨੁਕਸਾਨ ਹੋਵੇਗਾ। ਦਰਖ਼ਤਾਂ, ਬੋਰਾਂ, ਟਿਊਬਵੈੱਲਾਂ ਅਤੇ ਬਿਜਲੀ ਕਨੈਕਸ਼ਨਾਂ ਦਾ ਯੋਗ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਅਤੇ ਛੋਟੀਆਂ ਪੁਲੀਆਂ ਕਾਰਨ ਭਵਿੱਖ ਵਿੱਚ ਪਾਣੀ ਨਿਕਾਸੀ ਸਮੱਸਿਆਵਾਂ ਪੈਦਾ ਹੋਣਗੀਆਂ। ਕਿਸਾਨਾਂ ਨੇ ਕਿਹਾ ਕਿ ਕੁਝ ਲੋਕ ਮਜਬੂਰੀ ਵਿੱਚ ਮੁਆਵਜ਼ਾ ਲੈ ਚੁੱਕੇ ਹਨ, ਪਰ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪੈਸੇ ਨਹੀਂ ਲਏ। ਉਨ੍ਹਾਂ ਸਪਸ਼ਟ ਕੀਤਾ ਕਿ ਜਦੋਂ ਤੱਕ ਦੋ ਕਰੋੜ ਪ੍ਰਤੀ ਏਕੜ ਦੇ ਹਿਸਾਬ ਨਾਲ ਪੂਰਾ ਮੁਆਵਜ਼ਾ ਨਹੀਂ ਮਿਲਦਾ, ਉਹ ਆਪਣੀਆਂ ਜ਼ਮੀਨਾਂ ਨਹੀਂ ਛੱਡਣਗੇ ਅਤੇ ਕੰਮ ਨਹੀਂ ਹੋਣ ਦੇਣਗੇ। ਇਸ ਮੌਕੇ ਨੇ ਕਿਹਾ ਕਿ ਜਥੇਬੰਦੀ ਕਿਸਾਨਾਂ ਦੇ ਹੱਕਾਂ ਲਈ ਡਟ ਕੇ ਖੜੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਿਸਾਨਾਂ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਗਾਗੇਵਾਲ, ਮੂੰਮ ਗਹਿਲ, ਬੀਹਲਾ, ਟੱਲੇ ਵਾਲਾ, ਰਾਮਗੜ੍ਹ ਬਧਾਤੇ, ਸੰਧੂ ਕਲਾਂ, ਛੀਨੀਵਾਲ ਖੁਰਦ, ਨੀਲੋ ਅਤੇ ਸਹਿਣਾ ਸਮੇਤ ਕਰੀਬ 12 ਪਿੰਡਾਂ ਵਿੱਚ ਪ੍ਰੋਜੈਕਟ ਦਾ ਕੰਮ ਰੋਕਿਆ ਗਿਆ ਹੈ ਅਤੇ ਸੰਘਰਸ਼ ਦੀ ਨਵੀਂ ਰੂਪ-ਰੇਖਾ ਅਧੀਨ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਦੂਜੇ ਪਾਸੇ ਕੰਪਨੀ ਦੇ ਅਧਿਕਾਰੀਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੰਮ ਰੋਕਣ ਸਬੰਧੀ ਮਾਮਲਾ ਕੋਰਟ ਵਿੱਚ ਲਿਆਂਦਾ ਗਿਆ ਹੈ, ਪਰ ਮੁਆਵਜ਼ਾ ਵਧਾਉਣ ਲਈ ਕੋਈ ਕਾਨੂੰਨੀ ਚਾਰਾ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਮਸਲੇ ਨੂੰ ਸੁਲਝਾਉਣ ਲਈ ਯਤਨ ਜਾਰੀ ਹਨ। ਇਸ ਮੌਕੇ ਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਜਸਬੀਰ ਸਿੰਘ, ਸਤਨਾਮ ਸਿੰਘ, ਅੰਮ੍ਰਿਤਪਾਲ ਸਿੰਘ, ਜਗਜੀਤ ਸਿੰਘ, ਬੂਟਾ ਸਿੰਘ, ਚਰਨ ਸਿੰਘ, ਜਰਨੈਲ ਸਿੰਘ, ਚਮਕੌਰ ਸਿੰਘ, ਮਲਕੀਤ ਸਿੰਘ, ਹਾਕਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।ਇਸੇ ਰਾਹੀਂ ਪਿੰਡ ਮੂੰਮ ਅਤੇ ਸੱਦੋਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸਤਨਾਮ ਸਿੰਘ ਮੂੰਮ ਬਲਾਕ ਮਹਿਲ ਕਲਾਂ ਦੇ ਜਰਨਲ ਸਕੱਤਰ ਅਤੇ ਭਿੰਦਰ ਸਿੰਘ ਮੂੰਮ ਬਲਾਕ ਦੇ ਮੀਤ ਦੀ ਅਗਵਾਈ ਹੇਠ ਕਿਸਾਨਾਂ ਨੇ ਕੰਮ ਰੋਕ ਕੇ ਕਿਸਾਨਾਂ ਨੂੰ ਚਾਰ ਗੁਣਾ ਮੁਆਵਜ਼ਾ ਦੇਣ ਤੋਂ ਇਲਾਵਾ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਮੌਕੇ ਅਜਮੇਰ ਸਿੰਘ, ਬਲੌਰ ਸਿੰਘ, ਨਿਰਮਲ ਸਿੰਘ, ਪਰਮਜੀਤ ਸਿੰਘ, ਸੁਰਜੀਤ ਸਿੰਘ, ਸਵਰਨ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਗੁਰਮੇਲ ਸਿੰਘ ਸਾਰੇ ਪਿੰਡ ਮੂੰਮ ਅਤੇ ਗਾਗੇਵਾਲ ਤੋਂ ਚਰਨਪਾਲ ਸਿੰਘ, ਦਲਜੀਤ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਪੀ੍ਤ ਸਿੰਘ, ਜਗਸੀਰ ਸਿੰਘ ਆਦਿ ਹਾਜਰ ਸਨ

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਕਿਸਾਨ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਰੋਕੀ ਮਜ਼ਦੂਰ ਦੇ ਘਰ ਦੀ ਕੁਰਕੀ
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 2
Users Today : 3
Users Yesterday : 120
Users Last 7 days : 343

ਰਾਸ਼ੀਫਲ

error: Content is protected !!