ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ

ਬਰਨਾਲਾ ਬਿਊਰੋ 25 ਮਾਰਚ

ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ

ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਾਲਜੀਤ ਭੁੱਲਰ ਨੂੰ ਅਦਾਲਤ ਵਿੱਚ ਲੈ ਕੇ ਪੁੱਜੀ। ਜਿੱਥੇ ਉਨ੍ਹਾਂ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।  ਅੰਮ੍ਰਿਤਸਰ ‘ਚ ਖੁਦਕੁਸ਼ੀ ਕਰਨ ਵਾਲੇ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦਾ ਮੰਗਲਵਾਰ (24 ਮਾਰਚ) ਨੂੰ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ 10 ਸਾਲ ਦੇ ਪੁੱਤਰ ਨੇ ਚਿਤਾ ਨੂੰ ਅਗਨੀ ਦਿੱਤੀ। ਇਸ ਤੋਂ ਪਹਿਲਾਂ ਜਦੋਂ ਮ੍ਰਿਤਕ ਦੇਹ ਘਰ ਪਹੁੰਚੀ ਤਾਂ ਪਰਿਵਾਰ ਅਤੇ ਦੋਸਤ ਭਾਵੁਕ ਹੋ ਗਏ।

ਉਨ੍ਹਾਂ ਦੀ ਖੁਦਕੁਸ਼ੀ ਦੇ ਚੌਥੇ ਦਿਨ ਰੰਧਾਵਾ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ। ਪੋਸਟਮਾਰਟਮ ਲਗਭਗ ਸਾਢੇ ਚਾਰ ਘੰਟੇ ਚੱਲਿਆ। ਸਿਵਲ ਹਸਪਤਾਲ ਵਿੱਚ ਇੱਕ ਕਾਰਜਕਾਰੀ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਕਾਰਵਾਈ ਕੀਤੀ ਗਈ। ਇਸ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ।

ਇਸ ਦੌਰਾਨ ਪੰਜਾਬ ਸਰਕਾਰ ਨੇ ਵਿਭਾਗਾਂ ਵਿੱਚ ਫੇਰਬਦਲ ਕੀਤੀ। ਲਾਲਜੀਤ ਭੁੱਲਰ ਦੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਦਾ ਟਰਾਂਸਪੋਰਟ ਵਿਭਾਗ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਸੌਂਪਿਆ ਗਿਆ ਹੈ। ਇਸ ਦੌਰਾਨ ਜੇਲ੍ਹ ਵਿਭਾਗ ਦੀ ਜ਼ਿੰਮੇਵਾਰੀ ਡਾ. ਰਵਜੋਤ ਨੂੰ ਦਿੱਤੀ ਗਈ ਹੈ। ਸਰਕਾਰ ਹੁਣ ਤੱਕ 9 ਵਾਰ ਵਿਭਾਗਾਂ ਵਿੱਚ ਫੇਰਬਦਲ ਕਰ ਚੁੱਕੀ ਹੈ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਪ੍ਰਸਤਾਵ ‘ਤੇ ਭੜਕ ਗਏ। ਅੱਜ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਅਤੇ ਅਮਿਤ ਸ਼ਾਹ ‘ਤੇ ਆਰੋਪ ਲਗਾ ਕੇ ਲੋਕ ਮਰ ਗਏ। ਕਿਸਨੇ ਅਸਤੀਫ਼ਾ ਦਿੱਤਾ ਅਤੇ ਕਿਸਨੂੰ ਗ੍ਰਿਫ਼ਤਾਰ ਕੀਤਾ ਗਿਆ?

ਸੀਬੀਆਈ ਜਾਂਚ ਤੋਂ ਇਨਕਾਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਨੇ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੱਖ ਸਕੱਤਰ ਨੂੰ ਜਾਂਚ ਦੇ ਹੁਕਮ ਦਿੱਤੇ ਗਏ ਹਨ। ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਸਾਡੇ ਲਈ ਮੰਤਰੀ-ਸੰਤਰੀ ਇੱਕ ਬਰਾਬਰ ਹਨ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 2
Users Today : 3
Users Yesterday : 120
Users Last 7 days : 343

ਰਾਸ਼ੀਫਲ

error: Content is protected !!