ਬਰਨਾਲਾ ਬਿਊਰੋ 28 ਮਾਰਚ \
ਸਰਕਾਰੀ ਪ੍ਰਾਇਮਰੀ ਸਕੂਲ ਮੱਝੂਕੇ ਵਿਖੇ ਅੱਜ ਵਿਦਿਆਰਥੀਆਂ ਦਾ ਸਲਾਨਾ ਨਤੀਜਾ ਬੜੇ ਉਤਸ਼ਾਹ ਨਾਲ ਘੋਸ਼ਿਤ ਕੀਤਾ ਗਿਆ ਜਿਸ ਦੌਰਾਨ ਸਕੂਲ ਵਿੱਚ ਪੜ੍ਹਾਈ ਅਤੇ ਹੋਰ ਗਤੀਵਿਧੀਆਂ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਟਰਾਫੀਆਂ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਜਿੱਥੇ ਬੱਚਿਆਂ ਦੇ ਚਿਹਰਿਆਂ ‘ਤੇ ਆਪਣੀ ਮਿਹਨਤ ਦਾ ਫਲ ਪਾ ਕੇ ਰੌਣਕ ਨਜ਼ਰ ਆ ਰਹੀ ਸੀ, ਉੱਥੇ ਹੀ ਸਕੂਲ ਪ੍ਰਬੰਧਕਾਂ ਵੱਲੋਂ ਉਨ੍ਹਾਂ ਸਖਸ਼ੀਅਤਾਂ ਦਾ ਧੰਨਵਾਦ ਵੀ ਕੀਤਾ ਗਿਆ ਜੋ ਲੰਮੇ ਸਮੇਂ ਤੋਂ ਸਕੂਲ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾ ਰਹੇ ਹਨ। ਇਸੇ ਲੜੀ ਤਹਿਤ ਪਿਛਲੇ ਕਈ ਸਾਲਾਂ ਤੋਂ ਸਕੂਲ ਨੂੰ ਲਗਾਤਾਰ ਨਿਰਸਵਾਰਥ ਸਹਿਯੋਗ ਦੇ ਰਹੇ ਗੁਰਮੁਖ ਸਿੰਘ ਢਿੱਲੋਂ ਕੈਨੇਡੀਅਨ ਪੁੱਤਰ ਸ. ਤੇਜ ਸਿੰਘ ਢਿੱਲੋਂ ਫੋਗੂ ਕੇ ਨੂੰ ਉਨ੍ਹਾਂ ਦੀਆਂ ਵਡਮੁੱਲੀਆਂ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ‘ਤੇ ਸਨਮਾਨਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਪ੍ਰਗਟਾਇਆ ਗਿਆ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪਿੰਡ ਠੁੱਲੀਵਾਲ ਵਿਖੇ ਵਾਪਰੀ ਇਸ ਘਟਨਾ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।








Users Today : 6
Users Yesterday : 26
Users Last 7 days : 231