ਬਰਨਾਲਾ ਬਿਊਰੋ 31 ਮਾਰਚ
ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਵਲੋਂ ਜ਼ਿਲ੍ਹੇ ਦੇ ਸਮੂਹ ਖਾਦ, ਬੀਜ ਤੇ ਕੀਟਨਾਸ਼ਕ ਡੀਲਰਾਂ ਨਾਲ ਕੁਆਲਿਟੀ ਕੰਟਰੋਲ ਦੇ ਸਬੰਧ ’ਚ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਵਲੋਂ ਡੀਲਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੁੱਖ ਖੇਤੀਬਾੜੀ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਸਿਰਫ਼ ਸਰਕਾਰ ਵਲੋਂ ਪ੍ਰਮਾਣਿਤ ਤੇ ਮਿਆਰੀ ਕੰਪਨੀਆਂ ਦੇ ਬੀਜ, ਖਾਦਾਂ ਤੇ ਦਵਾਈਆਂ ਹੀ ਮੁਹੱਈਆ ਕਰਵਾਈਆਂ ਜਾਣ। ਘਟੀਆ ਜਾਂ ਨਕਲੀ ਸਮੱਗਰੀ ਵੇਚਣ ਵਾਲਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ। ਡਾ. ਸੁਖਪਾਲ ਸਿੰਘ ਨੇ ਹਦਾਇਤ ਕੀਤੀ ਕਿ ਹਰੇਕ ਡੀਲਰ ਵਲੋਂ ਕਿਸਾਨ ਨੂੰ ਖਰੀਦੀ ਗਈ -ਵਸਤੂ ਦਾ ਪੱਕਾ ਬਿੱਲ ਦੇਣਾ ਲਾਜ਼ਮੀ ਹੈ। ਬਿਨਾਂ ਬਿੱਲ ਤੋਂ ਵਿਕਰੀ ਕਰਨ ਵਾਲੇ ਡੀਲਰਾਂ ਦੇ ਲਾਇਸੰਸ ਰੱਦ ਕਰਨ /ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਖ਼ਤ ਸ਼ਬਦਾਂ ’ਚ ਕਿਹਾ ਕਿ ਖਾਦਾਂ ਜਾਂ ਬੀਜਾਂ ਦੇ ਨਾਲ ਕਿਸੇ ਵੀ ਤਰ੍ਹਾਂ ਦੀਆਂ ਗੈਰ-ਜ਼ਰੂਰੀ ਵਸਤੂਆਂ ਜਾਂ ਦਵਾਈਆਂ ਦੀ ਜ਼ਬਰਦਸਤੀ ਟੈਗਿੰਗ ਨਾ ਕੀਤੀ ਜਾਵੇ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ
ਕਿਸਾਨਾਂ ਨੂੰ ਉਨ੍ਹਾਂ ਦੀ ਮਰਜ਼ੀ ਅਨੁਸਾਰ ਹੀ ਸਮੱਗਰੀ ਦਿੱਤੀ ਜਾਵੇ ਤੇ ਹਰੇਕ ਦੁਕਾਨ ਦੇ ਬਾਹਰ ਸਟਾਕ ਦੀ ਸਥਿਤੀ ਤੇ ਰੇਟ ਲਿਸਟ ਦਾ ਬੋਰਡ ਲੱਗਿਆ ਹੋਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਚੈਕਿੰਗ ਕੀਤੀ ਜਾਵੇਗੀ ਤੇ ਸ਼ੱਕ ਪੈਣ ‘ਤੇ ਤੁਰੰਤ ਸੈਂਪਲ ਭਰੇ ਜਾਣਗੇ। ਜੇਕਰ ਕਿਸੇ ਦਾ ਸੈਂਪਲ ਫੇਲ੍ਹ ਹੁੰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਡਾ. ਸੁਖਪਾਲ ਸਿੰਘ ਨੇ ਡੀਲਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕੰਮ ਕਰਨ ਤੇ ਖੇਤੀਬਾੜੀ ਵਿਭਾਗ ਦੇ ਨਿਯਮਾਂ ਦੀ ਪੂਰੀ ਇਮਾਨਦਾਰੀ ਨਾਲ ਪਾਲਣਾ ਕਰਨ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਸਤਨਾਮ ਸਿੰਘ ਵੀ ਹਾਜ਼ਰ ਸਨ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਬਰਨਾਲਾ ਦੇ ਢਿਲੋਂ ਨਗਰ ਦੇ ਰਿਹਾਇਸ਼ੀ ਇਲਾਕੇ ’ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼; ਸੰਚਾਲਕ ਔਰਤ ਸਣੇ 4 ਗ੍ਰਿਫ਼ਤਾਰ








Users Today : 4
Users Yesterday : 26
Users Last 7 days : 229