ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਆਰ.ਪੀ. ਇੰਟਰਨੈਸ਼ਨਲ ਸਕੂਲ ਸ਼ਹਿਣਾ ਵਲੋਂ ਨਵੇਂ ਵਿਦਿਅਕ ਸੈਸ਼ਨ ਦਾ ਸ਼ਾਨਦਾਰ ਆਗਾਜ਼; ਵਿਦਿਆਰਥੀਆਂ ਨੇ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਟੇਕਿਆ ਮੱਥਾ

ਆਰ.ਪੀ. ਇੰਟਰਨੈਸ਼ਨਲ ਸਕੂਲ ਸ਼ਹਿਣਾ ਵਲੋਂ ਨਵੇਂ ਵਿਦਿਅਕ ਸੈਸ਼ਨ ਦਾ ਸ਼ਾਨਦਾਰ ਆਗਾਜ਼; ਵਿਦਿਆਰਥੀਆਂ ਨੇ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਟੇਕਿਆ ਮੱਥਾ

ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਲੋਂ ਨਵੇਂ ਵਿਦਿਅਕ ਸੈਸ਼ਨ 2026-27 ਦੀ ਸ਼ੁਰੂਆਤ ਬਹੁਤ ਹੀ ਸ਼ਰਧਾ, ਉਤਸ਼ਾਹ ਤੇ ਪ੍ਰਮਾਤਮਾ ਦੇ ਸ਼ੁਕਰਾਨੇ ਨਾਲ ਕੀਤੀ ਗਈ।
ਆਰ.ਪੀ. ਇੰਟਰਨੈਸ਼ਨਲ ਸਕੂਲ ਸ਼ਹਿਣਾ ਵਲੋਂ ਨਵੇਂ ਵਿਦਿਅਕ ਸੈਸ਼ਨ ਦਾ ਸ਼ਾਨਦਾਰ ਆਗਾਜ਼; ਵਿਦਿਆਰਥੀਆਂ ਨੇ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਟੇਕਿਆ ਮੱਥਾ

ਬਰਨਾਲਾ ਬਿਊਰੋ 4 ਅਪ੍ਰੈਲ

           ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਲੋਂ ਨਵੇਂ ਵਿਦਿਅਕ ਸੈਸ਼ਨ 2026-27 ਦੀ ਸ਼ੁਰੂਆਤ ਬਹੁਤ ਹੀ ਸ਼ਰਧਾ, ਉਤਸ਼ਾਹ ਤੇ ਪ੍ਰਮਾਤਮਾ ਦੇ ਸ਼ੁਕਰਾਨੇ ਨਾਲ ਕੀਤੀ ਗਈ। ਸੈਸ਼ਨ ਦੇ ਪਹਿਲੇ ਦਿਨ ਨੂੰ ਯਾਦਗਾਰੀ ਬਣਾਉਂਦੇ ਹੋਏ ਸਕੂਲ ਦੇ ਵਿਦਿਆਰਥੀਆਂ, ਪ੍ਰਬੰਧਕਾਂ ਤੇ ਸਮੁੱਚੇ ਸਟਾਫ ਨੇ ਇਤਿਹਾਸਕ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਨਵੇਂ ਸਾਲ ਦੀ ਸਫਲਤਾ ਲਈ ਅਰਦਾਸ ਕੀਤੀ ਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸਕੂਲ ਪ੍ਰਬੰਧਕਾਂ ਦਾ ਮੰਨਣਾ ਹੈ ਕਿ ਸਿੱਖਿਆ ਕੇਵਲ ਕਿਤਾਬੀ ਗਿਆਨ ਤਕ ਸੀਮਤ ਨਹੀਂ ਹੋਣੀ ਚਾਹੀਦੀ। ਸਗੋਂ ਬੱਚਿਆਂ ਦੇ ਮਨਾਂ ’ਚ ਨੈਤਿਕ ਕਦਰਾਂ-ਕੀਮਤਾਂ ਤੇ ਅਧਿਆਤਮਿਕ ਵਿਸ਼ਵਾਸ ਪੈਦਾ ਕਰਨਾ ਵੀ ਲਾਜ਼ਮੀ ਹੈ। ਇਸੇ ਉਦੇਸ਼ ਤਹਿਤ ਕਰਵਾਏ ਗਏ ਇਸ ਧਾਰਮਿਕ ਦੌਰੇ ਦੌਰਾਨ ਵਿਦਿਆਰਥੀਆਂ ਨੇ ਬੜੀ ਇਕਾਗਰਤਾ ਨਾਲ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਤੇ ਗੁਰੂਆਂ ਵਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਪ੍ਰਣ ਲਿਆ। ਇਸ ਉਪਰੰਤ ਸਕੂਲ ਪਹੁੰਚਣ ‘ਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜਿਸ ਨਾਲ ਕੈਂਪਸ ’ਚ ਚਾਰੋਂ ਪਾਸੇ ਖੁਸ਼ੀ ਤੇ ਉਮੰਗ ਦਾ ਮਾਹੌਲ ਦੇਖਣ ਨੂੰ ਮਿਲਿਆ। ਪ੍ਰਿੰਸੀਪਲ ਅਨੁਜ ਸ਼ਰਮਾ ਨੇ ਦੱਸਿਆ ਕਿ ਆਰ.ਪੀ. ਇੰਟਰਨੈਸ਼ਨਲ ਸਕੂਲ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਕੂਲ ’ਚ ਸਮਾਰਟ ਕਲਾਸਰੂਮ, ਅਤਿ-ਆਧੁਨਿਕ ਵਿਗਿਆਨ ਤੇ ਕੰਪਿਊਟਰ ਪ੍ਰਯੋਗਸ਼ਾਲਾਵਾਂ ਦੀ ਸਹੂਲਤ ਮੌਜੂਦ ਹੈ। ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੱਭਿਆਚਾਰਕ ਤੇ ਸਮਾਜਿਕ ਗਤੀਵਿਧੀਆਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਂਦਾ ਹੈ। ਤਜਰਬੇਕਾਰ ਤੇ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਦੀ ਟੀਮ ਹਰ ਵਿਿਦਆਰਥੀ ਵੱਲ ਨਿੱਜੀ ਧਿਆਨ ਦਿੰਦੀ ਹੈ। ਸੈਸ਼ਨ ਦੇ ਆਗਾਜ਼ ਮੌਕੇ ਸਕੂਲ ਮੈਨੇਜਮੈਂਟ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ ਸਿੱਧੂ, ਕੋਆਰਡੀਨੇਟਰ ਅੰਜੂ ਸ਼ਰਮਾ ਤੇ ਸਮੂਹ ਅਧਿਆਪਕ ਵਰਗ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਿਹਨਤ, ਲਗਨ ਤੇ ਅਨੁਸ਼ਾਸਨ ਹੀ ਸਫਲਤਾ ਦੀ ਕੁੰਜੀ ਹੈ ਤੇ ਸਕੂਲ ਹਮੇਸ਼ਾ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ’ਚ ਬਦਲਣ ਲਈ ਉਨ੍ਹਾਂ ਦੇ ਨਾਲ ਖੜ੍ਹਾ ਹੈ।

ਚੇਅਰਮੈਨ ਡਾਂ ਪਵਨ ਧੀਰ ਨੈਸ਼ਨਲ ਅਵਾਰਡੀ ਨੇ ਕਿਹਾ ਕਿ ਸਕੂਲ ਕੇਵਲ ਪੜ੍ਹਾਈ ਹੀ ਨਹੀਂ। ਸਗੋਂ ਖੇਡਾਂ ਦੇ ਖੇਤਰ ’ਚ ਵੀ ਨਾਮਣਾ ਖੱਟ ਰਿਹਾ ਹੈ। ਵਿਦਿਆਰਥੀਆਂ ਦੀ ਸਰੀਰਕ ਤੰਦਰੁਸਤੀ ਲਈ ਸਕੂਲ ਕੋਲ ਵਿਸ਼ਾਲ ਖੇਡ ਮੈਦਾਨ ਹਨ। ਜਿਥੇ ਤਜਰਬੇਕਾਰ ਕੋਚਾਂ ਦੀ ਨਿਗਰਾਨੀ ਹੇਠ ਕੁਸ਼ਤੀ, ਕਰਾਟੇ, ਬੇਸਬਾਲ, ਸਾਫਟਬਾਲ, ਕ੍ਰਿਕਟ ਤੇ ਫੁੱਟਬਾਲ ਵਰਗੀਆਂ ਖੇਡਾਂ ਦੀ ਸਿਖਲਾਈ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਬੱਚਿਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਲਈ ‘ਪਰਸਨੈਲਿਟੀ ਡਿਵੈਲਪਮੈਂਟ‘ ਕਲਾਸਾਂ ਦਾ ਵੀ ਵਿਸ਼ੇਸ਼ ਪ੍ਰਬੰਧ ਹੈ।

ਪ੍ਰਿੰਸੀਪਲ ਸ਼ਰਮਾ ਨੇ ਜਾਣਕਾਰੀ ਸਾਂਝੀ ਕੀਤੀ ਕਿ ਸੈਸ਼ਨ 2026-27 ਲਈ ਪ੍ਰੀ-ਨਰਸਰੀ ਤੋਂ ਲੈ ਕੇ ਨੌਵੀਂ ਤੇ ਗਿਆਰ੍ਹਵੀਂ ਜਮਾਤ (ਮੈਡੀਕਲ, ਨਾਨ-ਮੈਡੀਕਲ, ਕਾਮਰਸ ਤੇ ਆਰਟਸ) ’ਚ ਦਾਖਲੇ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਮਾਪਿਆਂ ਲਈ ਆਪਣੇ ਬੱਚਿਆਂ ਨੂੰ ਇਕ ਅਨੁਸ਼ਾਸਿਤ ਤੇ ਸੁਰੱਖਿਅਤ ਮਾਹੌਲ ’ਚ ਮਿਆਰੀ ਸਿੱਖਿਆ ਦਿਵਾਉਣ ਦਾ ਇਹ ਸੁਨਹਿਰੀ ਮੌਕਾ ਹੈ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ    ਬਰਨਾਲਾ ਫਿਜ਼ੀਓਥੈਰੇਪੀ ਕਲੀਨਿਕ ’ਚ ਭਲਕੇ ਲੱਗੇਗਾ ਮੁਫ਼ਤ ਫਿਜ਼ੀਓਥੈਰੇਪੀ ਕੈਂਪ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 2 7
Users Today : 118
Users Yesterday : 59
Users Last 7 days : 338

ਰਾਸ਼ੀਫਲ

error: Content is protected !!