ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਐੱਸਐੱਸਡੀ ਕਾਲਜ ਬਰਨਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਡਾ. ਬੀ.ਆਰ. ਅੰਬੇਦਕਰ ਜੀ ਦਾ ਜਨਮ ਦਿਹਾੜਾ

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਡਾ. ਬੀ.ਆਰ. ਅੰਬੇਦਕਰ ਜੀ ਦਾ ਜਨਮ ਦਿਹਾੜਾ

ਸਐੱਸਡੀ ਕਾਲਜ ਬਰਨਾਲਾ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਡਾ. ਬੀਆਰ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਬਾਬਾ ਸਾਹਿਬ ਦੇ ਜੀਵਨ ਦਰਸ਼ਨ ਤੇ ਉਨ੍ਹਾਂ ਦੇ ਸਮਾਜਿਕ ਸੁਧਾਰਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।
ਐੱਸਐੱਸਡੀ ਕਾਲਜ ਬਰਨਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਡਾ. ਬੀ.ਆਰ. ਅੰਬੇਦਕਰ ਜੀ ਦਾ ਜਨਮ ਦਿਹਾੜਾ

ਬਰਨਾਲਾ  ਬਿਊਰੋ 7 ਅਪ੍ਰੈਲ

               ਐੱਸਐੱਸਡੀ ਕਾਲਜ ਬਰਨਾਲਾ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਡਾ. ਬੀਆਰ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਬਾਬਾ ਸਾਹਿਬ ਦੇ ਜੀਵਨ ਦਰਸ਼ਨ ਤੇ ਉਨ੍ਹਾਂ ਦੇ ਸਮਾਜਿਕ ਸੁਧਾਰਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ਤੇ ਸਿੱਖਿਆਤਮਕ ਪ੍ਰੋਗਰਾਮ ਪੇਸ਼ ਕੀਤੇ ਗਏ। ਜੋ ਕਿ ਖਿੱਚ ਦਾ ਕੇਂਦਰ ਰਹੇ। ਸਮਾਗਮ ਦੀ ਸ਼ੁਰੂਆਤ ਪ੍ਰੋਫੈਸਰ ਭਾਰਤ ਭੂਸ਼ਣ, ਪ੍ਰੋਫੈਸਰ ਮਨਦੀਪ ਸਿੰਘ ਤੇ ਪ੍ਰੋਫੈਸਰ ਜਸ਼ਨਦੀਪ ਕੌਰ ਦੇ ਸੰਬੋਧਨਾਂ ਨਾਲ ਹੋਈ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਡਾ. ਅੰਬੇਦਕਰ ਜੀ ਦੇ ਸੰਘਰਸ਼ਮਈ ਜੀਵਨ, ਉਨ੍ਹਾਂ ਦੇ ਉੱਚ-ਕੋਟੀ ਦੇ ਵਿਚਾਰਾਂ ਤੇ ਭਾਰਤੀ ਸੰਵਿਧਾਨ ਦੇ ਨਿਰਮਾਣ ’ਚ ਪਾਏ ਬੇਮਿਸਾਲ ਯੋਗਦਾਨ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਰਾਕੇਸ਼ ਜਿੰਦਲ ਨੇ ਵਿਦਿਆਰਥੀਆਂ ਨੂੰ ਬਾਬਾ ਸਾਹਿਬ ਦੀਆਂ ਸਿੱਖਿਆਵਾਂ `ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਹੀ ਸਮਾਜ ’ਚ ਤਬਦੀਲੀ ਲਿਆਉਣ ਦਾ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹੈ। ਸਮਾਗਮ ਦੇ ਅਖੀਰ ’ਚ ਸੋਸ਼ਲ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਹਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ, ਪ੍ਰਬੰਧਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਮਾਗਮ ਨੂੰ ਬਹੁਤ ਹੀ ਸਫਲ ਤੇ ਪ੍ਰੇਰਣਾਦਾਇਕ ਕਰਾਰ ਦਿੰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੀ ਮਾਨਸਿਕ ਤੇ ਨੈਤਿਕ ਸੋਚ ਨੂੰ ਉੱਚਾ ਚੁੱਕਣ ’ਚ ਸਹਾਈ ਹੁੰਦੇ ਹਨ।

ਵਿਦਿਆਰਥੀਆਂ ਨੇ ਕਲਾ ਰਾਹੀਂ ਦਿੱਤੀ ਸ਼ਰਧਾਂਜਲੀ 

ਪ੍ਰੋਗਰਾਮ ਦੇ ਅਗਲੇ ਪੜਾਅ ’ਚ ਵਿਦਿਆਰਥੀਆਂ ਨੇ ਆਪਣੀ ਕਲਾ ਰਾਹੀਂ ਡਾ. ਅੰਬੇਦਕਰ ਜੀ ਦੀ ਜੀਵਨੀ ਨੂੰ ਬਾਖ਼ੂਬੀ ਪੇਸ਼ ਕੀਤਾ। ਵਿਦਿਆਰਥੀਆਂ ਵਲੋਂ ਡਾ. ਅੰਬੇਦਕਰ ਜੀ ਦੇ ਜੀਵਨ ਨਾਲ ਸੰਬੰਧਿਤ ਕਵਿਤਾਵਾਂ, ਪ੍ਰੇਰਨਾਦਾਇਕ ਗੀਤ ਤੇ ਜੋਸ਼ੀਲੇ ਭਾਸ਼ਣ ਪੇਸ਼ ਕੀਤੇ ਗਏ। ਖਾਸ ਤੌਰ `ਤੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਇਕ ਪ੍ਰਭਾਵਸ਼ਾਲੀ ਨਾਟਕ ਨੇ ਸਭ ਦਾ ਮਨ ਮੋਹ ਲਿਆ। ਇਸ ਨਾਟਕ ਰਾਹੀਂ ਡਾ. ਅੰਬੇਦਕਰ ਵਲੋਂ ਸਮਾਜਿਕ ਬਰਾਬਰੀ ਤੇ ਜਾਤ-ਪਾਤ ਦੇ ਖਾਤਮੇ ਲਈ ਕੀਤੇ ਗਏ ਸੰਘਰਸ਼ ਨੂੰ ਦਿਖਾਇਆ ਗਿਆ। ਜਿਸ ਨੇ ਦਰਸ਼ਕਾਂ `ਤੇ ਡੂੰਘਾ ਪ੍ਰਭਾਵ ਪਾਇਆ।

ਸਮਾਜਿਕ ਸੁਧਾਰਾਂ ਦਾ ਦਿੱਤਾ ਸੁਨੇਹਾ   

ਇਸ ਸਮਾਗਮ ਦੀ ਅਗਵਾਈ ਪ੍ਰੋਫੈਸਰ ਰਮਨਪ੍ਰੀਤ ਕੌਰ ਵਲੋਂ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਾਬਾ ਸਾਹਿਬ ਦੇ ਸਿੱਖਿਆ ਪ੍ਰਾਪਤ ਕਰੋ, ਸੰਗਠਿਤ ਹੋਵੋ ਤੇ ਸੰਘਰਸ਼ ਕਰੋ ਦੇ ਸਿਧਾਂਤ ਨੂੰ ਅਪਣਾਉਣ ਦਾ ਸੱਦਾ ਦਿੱਤਾ। ਸਮਾਗਮ ’ਚ ਕਾਲਜ ਦੇ ਸਮੂਹ ਸਟਾਫ਼ ਤੇ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਜਿਸ ਕਾਰਨ ਕੈਂਪਸ ਦਾ ਮਾਹੌਲ ਪੂਰੀ ਤਰ੍ਹਾਂ ਅਕਾਦਮਿਕ ਤੇ ਪ੍ਰੇਰਨਾਦਾਇਕ ਬਣਿਆ ਰਿਹਾ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਸੀਨੀਅਰ ਪੱਤਰਕਾਰ ਜਤਿੰਦਰ ਦੇਵਗਨ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਐਂਡ ਚੰਡੀਗੜ੍ਹ ਦਾ ਲਗਾਇਆ ਜਿਲਾ ਮੈਂਬਰ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 0 5
Users Today : 96
Users Yesterday : 59
Users Last 7 days : 316

ਰਾਸ਼ੀਫਲ

error: Content is protected !!