ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਐੱਸਐੱਸਡੀ ਕਾਲਜ ਬਰਨਾਲਾ ਵਿਖੇ ਗੂਗਲ ਐਪਸ ਦੀ ਵਰਤੋਂ ਸਬੰਧੀ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਗੂਗਲ ਐਪਸ ਦੀ ਵਰਤੋਂ ਸਬੰਧੀ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ

    ਐੱਸਐੱਸਡੀ ਕਾਲਜ ਬਰਨਾਲਾ ਵਿਖੇ ਵਿਦਿਆਰਥੀਆਂ ਨੂੰ ਅਜੋਕੇ ਡਿਜੀਟਲ ਯੁਗ ਦੇ ਹਾਣੀ ਬਣਾਉਣ ਤੇ ਉਨ੍ਹਾਂ ਦੀਆਂ ਤਕਨੀਕੀ ਕੁਸ਼ਲਤਾਵਾਂ ’ਚ ਵਾਧਾ ਕਰਨ ਦੇ ਮਕਸਦ ਨਾਲ ਕੰਪਿਊਟਰ ਸਾਇੰਸ ਵਿਭਾਗ ਵਲੋਂ ਗੂਗਲ ਐਪਸ ਦੇ ਪ੍ਰਯੋਗ ਸਬੰਧੀ ਇਕ ਰੋਜ਼ਾ ਵਿਸ਼ੇਸ਼ ਵਰਕਸ਼ਾਪ ਦਾ ਸਫਲ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ’ਚ ਗੂਗਲ ਫਾਰਮ, ਗੂਗਲ ਸ਼ੀਟ, ਗੂਗਲ ਡੌਕਸ ਤੇ ਗੂਗਲ ਸਲਾਈਡਸ ਵਰਗੇ ਮਹੱਤਵਪੂਰਨ ਟੂਲਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਹ ਵਰਕਸ਼ਾਪ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਕਮਲਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਈ ਗ
ਐੱਸਐੱਸਡੀ ਕਾਲਜ ਬਰਨਾਲਾ ਵਿਖੇ ਗੂਗਲ ਐਪਸ ਦੀ ਵਰਤੋਂ ਸਬੰਧੀ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ

ਬਰਨਾਲਾ ਬਿਊਰੋ 10 ਅਪ੍ਰੈਲ

                    ਐੱਸਐੱਸਡੀ ਕਾਲਜ ਬਰਨਾਲਾ ਵਿਖੇ ਵਿਦਿਆਰਥੀਆਂ ਨੂੰ ਅਜੋਕੇ ਡਿਜੀਟਲ ਯੁਗ ਦੇ ਹਾਣੀ ਬਣਾਉਣ ਤੇ ਉਨ੍ਹਾਂ ਦੀਆਂ ਤਕਨੀਕੀ ਕੁਸ਼ਲਤਾਵਾਂ ’ਚ ਵਾਧਾ ਕਰਨ ਦੇ ਮਕਸਦ ਨਾਲ ਕੰਪਿਊਟਰ ਸਾਇੰਸ ਵਿਭਾਗ ਵਲੋਂ ਗੂਗਲ ਐਪਸ ਦੇ ਪ੍ਰਯੋਗ ਸਬੰਧੀ ਇਕ ਰੋਜ਼ਾ ਵਿਸ਼ੇਸ਼ ਵਰਕਸ਼ਾਪ ਦਾ ਸਫਲ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ’ਚ ਗੂਗਲ ਫਾਰਮ, ਗੂਗਲ ਸ਼ੀਟ, ਗੂਗਲ ਡੌਕਸ ਤੇ ਗੂਗਲ ਸਲਾਈਡਸ ਵਰਗੇ ਮਹੱਤਵਪੂਰਨ ਟੂਲਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਹ ਵਰਕਸ਼ਾਪ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਕਮਲਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਈ ਗਈ। ਉਨ੍ਹਾਂ ਨੇ ਬਹੁਤ ਹੀ ਸਰਲ ਤੇ ਪ੍ਰਭਾਵਸ਼ਾਲੀ ਢੰਗ ਨਾਲ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਵੇਂ ਇਹ ਡਿਜੀਟਲ ਟੂਲਸ ਉਨ੍ਹਾਂ ਦੇ ਅਕਾਦਮਿਕ ਤੇ ਪੇਸ਼ੇਵਰ ਜੀਵਨ ’ਚ ਮਦਦਗਾਰ ਸਾਬਤ ਹੋ ਸਕਦੇ ਹਨ। ਪ੍ਰੋਫੈਸ਼ਨਲ ਡੌਕਯੂਮੈਂਟ ਤਿਆਰ ਕਰਨ ਤੇ ਰੀਅਲ-ਟਾਈਮ ਐਡੀਟਿੰਗ ਬਾਰੇ ਸਿਖਾਇਆ ਗਿਆ। ਡਾਟਾ ਮੈਨੇਜਮੈਂਟ, ਗਣਿਤਿਕ ਫਾਰਮੂਲਿਆਂ ਦੀ ਵਰਤੋਂ ਤੇ ਚਾਰਟ ਬਣਾਉਣ ਦੀ ਸਿਖਲਾਈ ਦਿੱਤੀ ਗਈ। ਆਨਲਾਈਨ ਸਰਵੇਖਣ, ਫੀਡਬੈਕ ਫਾਰਮ ਤੇ ਆਟੋਮੈਟਿਕ ਕਵਿਜ਼ ਤਿਆਰ ਕਰਨ ਦੇ ਤਰੀਕੇ ਦੱਸੇ ਗਏ। ਪ੍ਰਭਾਵਸ਼ਾਲੀ ਤੇ ਆਧੁਨਿਕ ਪ੍ਰੇਜ਼ੈਂਟੇਸ਼ਨਾਂ ਤਿਆਰ ਕਰਨ ਦੇ ਗੁਰ ਸਿਖਾਏ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਰਾਕੇਸ਼ ਜਿੰਦਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ’ਚ ਸਿਰਫ਼ ਕਿਤਾਬੀ ਗਿਆਨ ਕਾਫ਼ੀ ਨਹੀਂ ਹੈ। ਬਲਕਿ ਡਿਜੀਟਲ ਸਾਖਰਤਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕੰਪਿਊਟਰ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਨੂੰ ਅਜਿਹੀਆਂ ਵਰਕਸ਼ਾਪਾਂ ’ਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਬੜੀ ਦਿਲਚਸਪੀ ਦਿਖਾਈ ਤੇ ਪ੍ਰੈਕਟੀਕਲ ਸੈਸ਼ਨ ਦੌਰਾਨ ਆਪਣੇ ਸਵਾਲਾਂ ਦੇ ਹੱਲ ਵੀ ਪੁੱਛੇ। ਵਿਦਿਆਰਥੀਆਂ ਨੇ ਮੰਨਿਆ ਕਿ ਇਸ ਸਿਖਲਾਈ ਨਾਲ ਉਨ੍ਹਾਂ ਨੂੰ ਆਪਣੇ ਪ੍ਰੋਜੈਕਟਸ ਤੇ ਅਸਾਈਨਮੈਂਟਸ ਬਣਾਉਣ ’ਚ ਕਾਫ਼ੀ ਸੌਖ ਹੋਵੇਗੀ। ਅਖੀਰ ’ਚ ਵਿਭਾਗ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ ਤੇ ਇਹ ਵਰਕਸ਼ਾਪ ਵਿਦਿਆਰਥੀਆਂ ਦੀ ਡਿਜੀਟਲ ਸੂਝਬੂਝ ’ਚ ਵਾਧਾ ਕਰਦਿਆਂ ਸਫਲਤਾਪੂਰਵਕ ਸੰਪੰਨ ਹੋਈ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਦੇ ਬੱਚਿਆਂ ਨੇ ਕੀਤੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 9 2
Users Today : 83
Users Yesterday : 59
Users Last 7 days : 303

ਰਾਸ਼ੀਫਲ

error: Content is protected !!