Home » ਪ੍ਰਮੁੱਖ ਖ਼ਬਰਾਂ » ਕਣਕ ਦੀ ਖ਼ਰੀਦ ਲਈ ਤਪਾ ਤੇ ਭਦੌੜ ਦੀਆਂ ਮੰਡੀਆਂ `ਚ ਪ੍ਰਬੰਧ ਮੁਕੰਮਲ; ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ: ਸਕੱਤਰ ਹਰਦੀਪ ਸਿੰਘ

ਕਣਕ ਦੀ ਖ਼ਰੀਦ ਲਈ ਤਪਾ ਤੇ ਭਦੌੜ ਦੀਆਂ ਮੰਡੀਆਂ `ਚ ਪ੍ਰਬੰਧ ਮੁਕੰਮਲ; ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ: ਸਕੱਤਰ ਹਰਦੀਪ ਸਿੰਘ

  ਪੰਜਾਬ ਸਰਕਾਰ ਵਲੋਂ ਹਾੜੀ ਦੇ ਸੀਜ਼ਨ 2026 ਦੌਰਾਨ ਕਣਕ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਜੰਗੀ ਪੱਧਰ `ਤੇ ਜਾਰੀ ਹਨ। ਡੀਸੀ ਹਰਪ੍ਰੀਤ ਸਿੰਘ ਤੇ ਜ਼ਿਲ੍ਹਾ ਮੰਡੀ ਬੋਰਡ ਅਫ਼ਸਰ ਬਰੀਇੰਦਰ ਸਿੰਘ ਸਿੱਧੂ ਦੀਆਂ ਹਦਾਇਤਾਂ `ਤੇ ਮਾਰਕੀਟ ਕਮੇਟੀ ਤਪਾ ਤੇ ਭਦੌੜ ਅਧੀਨ ਆਉਂਦੀਆਂ ਅਨਾਜ ਮੰਡੀਆਂ ’ਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਕਣਕ ਦੀ ਖ਼ਰੀਦ ਲਈ ਤਪਾ ਤੇ ਭਦੌੜ ਦੀਆਂ ਮੰਡੀਆਂ `ਚ ਪ੍ਰਬੰਧ ਮੁਕੰਮਲ; ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ: ਸਕੱਤਰ ਹਰਦੀਪ ਸਿੰਘ
[responsivevoice_button voice="Hindi Male"]

ਬਰਨਾਲਾ ਬਿਊਰੋ 10 ਅਪ੍ਰੈਲ

ਪੰਜਾਬ ਸਰਕਾਰ ਵਲੋਂ ਹਾੜੀ ਦੇ ਸੀਜ਼ਨ 2026 ਦੌਰਾਨ ਕਣਕ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਜੰਗੀ ਪੱਧਰ `ਤੇ ਜਾਰੀ ਹਨ। ਡੀਸੀ ਹਰਪ੍ਰੀਤ ਸਿੰਘ ਤੇ ਜ਼ਿਲ੍ਹਾ ਮੰਡੀ ਬੋਰਡ ਅਫ਼ਸਰ ਬਰੀਇੰਦਰ ਸਿੰਘ ਸਿੱਧੂ ਦੀਆਂ ਹਦਾਇਤਾਂ `ਤੇ ਮਾਰਕੀਟ ਕਮੇਟੀ ਤਪਾ ਤੇ ਭਦੌੜ ਅਧੀਨ ਆਉਂਦੀਆਂ ਅਨਾਜ ਮੰਡੀਆਂ ’ਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮਾਰਕੀਟ ਕਮੇਟੀ ਦੇ ਸਕੱਤਰ ਹਰਦੀਪ ਸਿੰਘ ਨੇ ਭਰੋਸਾ ਦਿੱਤਾ ਹੈ ਕਿ ਮੰਡੀਆਂ ’ਚ ਆਉਣ ਵਾਲੇ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸਕੱਤਰ ਹਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖ਼ਰੀਦ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀ ਭਦੌੜ ’ਚ 14 ਪੱਕੇ ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਤੇ ਵਾਧੂ ਆਮਦ ਨੂੰ ਦੇਖਦਿਆਂ 6 ਆਰਜ਼ੀ ਯਾਰਡ ਐਲਾਨੇ ਗਏ ਹਨ। ਮਾਰਕੀਟ ਕਮੇਟੀ ਤਪਾ ’ਚ 24 ਖ਼ਰੀਦ ਕੇਂਦਰਾਂ ਦੇ ਨਾਲ-ਨਾਲ 8 ਆਰਜ਼ੀ ਯਾਰਡ ਬਣਾਏ ਗਏ ਹਨ ਤਾਂ ਜੋ ਭੀੜ ਨੂੰ ਕੰਟਰੋਲ ਕੀਤਾ ਜਾ ਸਕੇ।

ਕਿਸਾਨਾਂ ਨੂੰ ਅਪੀਲ: ਸੁੱਕੀ ਫ਼ਸਲ ਹੀ ਮੰਡੀ ਲਿਆਓ

ਖ਼ਰਾਬ ਮੌਸਮ ਦੇ ਖ਼ਦਸ਼ੇ ਨੂੰ ਦੇਖਦਿਆਂ ਸਕੱਤਰ ਹਰਦੀਪ ਸਿੰਘ ਨੇ ਕਿਸਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਪੱਕਣ ਤੇ ਸੁੱਕਣ `ਤੇ ਹੀ ਕਟਾਈ ਕਰਨ। ਉਨ੍ਹਾਂ ਕਿਹਾ ਕਿ ਜੇਕਰ ਫ਼ਸਲ ’ਚ ਨਮੀ ਦੀ ਮਾਤਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੋਵੇਗੀ ਤਾਂ ਖ਼ਰੀਦ ਏਜੰਸੀਆਂ ਤੁਰੰਤ ਖ਼ਰੀਦ ਕਰ ਸਕਣਗੀਆਂ ਤੇ ਕਿਸਾਨਾਂ ਦੇ ਖਾਤਿਆਂ ’ਚ ਅਦਾਇਗੀ ਵੀ ਸਮੇਂ ਸਿਰ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਆੜ੍ਹਤੀਆਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ।

ਮੰਡੀਆਂ ਚ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ 

ਭਗਵਾਨ ਨਰਸਿੰਘ ਦੇ ਇਸ ਮੰਦਰ `ਚ ਦਰਸ਼ਨਾਂ ਲਈ ਕਰਨਾ ਪੈਂਦਾ ਹੈ ਸਾਲ ਭਰ ਦਾ ਇੰਤਜ਼ਾਰ: ਪੰਡਿਤ ਗਿਰਧਾਰੀ ਲਾਲ ਸ਼ਾਸ਼ਤਰੀ

ਮੰਡੀਆਂ ’ਚ ਕੀਤੇ ਗਏ ਇੰਤਜ਼ਾਮਾਂ ਬਾਰੇ ਦੱਸਦਿਆਂ ਸਕੱਤਰ ਹਰਦੀਪ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਸਫਾਈ, ਪੀਣ ਵਾਲੇ ਸਾਫ਼ ਪਾਣੀ, ਪਖਾਨੇ, ਤਰਪਾਲਾਂ, ਲਾਈਟਾਂ ਤੇ ਸ਼ੈੱਡਾਂ ਦਾ ਪੂਰਾ ਪ੍ਰਬੰਧ ਹੈ। ਇਸ ਵਾਰ ਪੰਜਾਬ ਮੰਡੀ ਬੋਰਡ ਵਲੋਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਜੋ ਖ਼ਰੀਦ ਏਜੰਸੀਆਂ ਨਾਲ ਤਾਲਮੇਲ ਕਰਕੇ ਢੋਆ-ਢੁਆਈ ਦੇ ਕੰਮ ਦੀ ਨਿਗਰਾਨੀ ਕਰਨਗੀਆਂ। ਇਹ ਟੀਮਾਂ ਡੀਸੀ ਤੇ ਜ਼ਿਲ੍ਹਾ ਮੰਡੀ ਅਫ਼ਸਰ ਬਰਨਾਲਾ ਨਾਲ ਲਗਾਤਾਰ ਸੰਪਰਕ ’ਚ ਰਹਿਣਗੀਆਂ ਤਾਂ ਜੋ ਸੀਜ਼ਨ ਦੌਰਾਨ ਕਿਸੇ ਵੀ ਅਚਨਚੇਤ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਦੇ ਬੱਚਿਆਂ ਨੇ ਕੀਤੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ

0 0 votes
Article Rating
Subscribe
Notify of
guest
0 Comments
Oldest
Newest Most Voted