ਬਰਨਾਲਾ ਬਿਊਰੋ 10 ਅਪ੍ਰੈਲ
ਸੀਐੱਚਸੀ ਮਹਿਲ ਕਲਾਂ ਵਿਖੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਹੂਲਤਾਂ ’ਚ ਹੋਰ ਸੁਧਾਰ ਲਿਆਉਣ ਤੇ ਹਸਪਤਾਲ ਦੇ ਪ੍ਰਬੰਧਕੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਰੋਗੀ ਕਲਿਆਣ ਸਮਿਤੀ ਦੀ ਇਕ ਵਿਸ਼ੇਸ਼ ਮੀਟਿੰਗ ਹੋਈ। ਇਹ ਮੀਟਿੰਗ ਉਪ ਮੰਡਲ ਮੈਜਿਸਟਰੇਟ ਮਹਿਲ ਕਲਾਂ ਕ੍ਰਿਤਿਕਾ ਗੋਇਲ ਦੀ ਯੋਗ ਅਗਵਾਈ ਹੇਠ ਹਸਪਤਾਲ ਕੰਪਲੈਕਸ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਦੌਰਾਨ ਕਮੇਟੀ ਦੇ ਉਪ ਚੇਅਰਮੈਨ-ਕਮ-ਸੀਨੀਅਰ ਮੈਡੀਕਲ ਅਫਸਰ ਡਾ. ਗੁਰਤੇਜਿੰਦਰ ਕੌਰ ਵਲੋਂ ਪਿਛਲੇ ਸਮੇਂ ਦੀ ਕਾਰਗੁਜ਼ਾਰੀ ਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ ਗਈ। ਉਨ੍ਹਾਂ ਵਲੋਂ ਹਸਪਤਾਲ ’ਚ ਮਰੀਜ਼ਾਂ ਦੀ ਸੁਵਿਧਾ ਲਈ ਲੋੜੀਂਦੇ ਨਵੇਂ ਸਾਜ਼ੋ-ਸਾਮਾਨ ਦੀ ਖਰੀਦ, ਬੁਨਿਆਦੀ ਢਾਂਚੇ ਦੀ ਮੁਰੰਮਤ ਤੇ ਹੋਰ ਫੁਟਕਲ ਪ੍ਰਬੰਧਕੀ ਖ਼ਰਚਿਆਂ ਸਬੰਧੀ ਵੱਖ-ਵੱਖ ਮਤੇ ਕਮੇਟੀ ਅੱਗੇ ਰੱਖੇ ਗਏ। ਐੱਸਡੀਐੱਮ ਕ੍ਰਿਤਿਕਾ ਗੋਇਲ ਨੇ ਹਾਜ਼ਰ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਲੋਕ ਹਿੱਤਾਂ ਨੂੰ ਧਿਆਨ ’ਚ ਰੱਖਦਿਆਂ ਇਨ੍ਹਾਂ ਸਾਰੇ ਪ੍ਰਸਤਾਵਾਂ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ। ਮੀਟਿੰਗ ਉਪਰੰਤ ਐੱਸਡੀਐੱਮ ਕ੍ਰਿਤਿਕਾ ਗੋਇਲ ਵਲੋਂ ਹਸਪਤਾਲ ਦੇ ਵੱਖ-ਵੱਖ ਵਾਰਡਾਂ, ਓਪੀਡੀ ਤੇ ਫਾਰਮੇਸੀ ਵਿਭਾਗ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਹਸਪਤਾਲ ’ਚ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਮਿਲ ਰਹੀਆਂ ਮੁਫ਼ਤ ਦਵਾਈਆਂ ਤੇ ਹੋਰ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹਸਪਤਾਲ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਹਸਪਤਾਲ ਦੀ ਸਾਫ਼-ਸਫਾਈ ਤੇ ਮਰੀਜ਼ਾਂ ਦੇ ਰੱਖ-ਰਖਾਅ ’ਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਐੱਸਡੀਐੱਮ ਗੋਇਲ ਨੇ ਕਿਹਾ ਕਿ ਸਾਡਾ ਮੁਖ ਉਦੇਸ਼ ਆਮ ਲੋਕਾਂ ਨੂੰ ਸਰਕਾਰੀ ਹਸਪਤਾਲਾਂ ’ਚ ਨਿੱਜੀ ਹਸਪਤਾਲਾਂ ਵਰਗੀਆਂ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਪੂਰੀ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਕੋਈ ਵੀ ਲੋੜਵੰਦ ਇਲਾਜ ਤੋਂ ਵਾਂਝਾ ਨਾ ਰਹੇ। ਇਸ ਮੌਕੇ ਹਸਪਤਾਲ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਕਮੇਟੀ ਮੈਂਬਰਾਂ ਵਲੋਂ ਵੀ ਅਹਿਮ ਸੁਝਾਅ ਦਿੱਤੇ ਗਏ। ਮੀਟਿੰਗ ’ਚ ਡਾ. ਨਵਨੀਤ ਬਾਂਸਲ, ਡਾ. ਅੰਮ੍ਰਿਤਪਾਲ ਕੌਰ, ਫਾਰਮੇਸੀ ਅਫ਼ਸਰ ਜਸਵਿੰਦਰ ਸਿੰਘ, ਬੀਈਈ ਸ਼ਿਵਾਨੀ, ਪੰਚਾਇਤ ਅਫ਼ਸਰ ਇਕਬਾਲ ਸਿੰਘ, ਡਾ. ਕੇਸਰ ਖਾਨ ਤੇ ਸਟੈਨੋ ਮਨਦੀਪ ਕੌਰ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ। ਅਖੀਰ ’ਚ ਐੱਸਐੱਮਓ ਡਾ. ਗੁਰਤੇਜਿੰਦਰ ਕੌਰ ਨੇ ਭਰੋਸਾ ਦਿਵਾਇਆ ਕਿ ਐੱਸਡੀਐੱਮ ਵਲੋਂ ਦਿੱਤੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ।
ਹੋਰ ਤਾਜ਼ਾਂ ਖਬਰਾਂ ਲੀ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਐੱਸਐੱਸਡੀ ਕਾਲਜ ਬਰਨਾਲਾ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ; ਵਿਦਿਆਰਥੀਆਂ ਨੇ ਸਿੱਖੇ ਸਿਹਤ ਸੰਭਾਲ ਦੇ ਗੁਰ









Users Today : 7
Users Yesterday : 26
Users Last 7 days : 131