ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਬਰਨਾਲਾ ਦੇ ਪੱਤਰਕਾਰ ਨਿਰਮਲ ਸਿੰਘ ਪੰਡੋਰੀ ਨੇ ਪੰਜਾਬੀ ਯੂਨੀਵਰਸਿਟੀ ’ਚੋਂ ਪ੍ਰਾਪਤ ਕੀਤਾ ਸੋਨ ਤਮਗਾ; ਪੱਤਰਕਾਰੀ ਜਗਤ ’ਚ ਖੁਸ਼ੀ ਦੀ ਲਹਿਰ

ਬਰਨਾਲਾ ਦੇ ਪੱਤਰਕਾਰ ਨਿਰਮਲ ਸਿੰਘ ਪੰਡੋਰੀ ਨੇ ਪੰਜਾਬੀ ਯੂਨੀਵਰਸਿਟੀ ’ਚੋਂ ਪ੍ਰਾਪਤ ਕੀਤਾ ਸੋਨ ਤਮਗਾ; ਪੱਤਰਕਾਰੀ ਜਗਤ ’ਚ ਖੁਸ਼ੀ ਦੀ ਲਹਿਰ

ਬਰਨਾਲਾ ਦੇ ਪੱਤਰਕਾਰੀ ਖੇਤਰ ਲਈ ਅੱਜ ਬੇਹੱਦ ਮਾਣ ਵਾਲਾ ਦਿਨ ਹੈ। ਜਦੋਂ ਇਥੋਂ ਦੇ ਸੀਨੀਅਰ ਪੱਤਰਕਾਰ ਨਿਰਮਲ ਸਿੰਘ ਪੰਡੋਰੀ ਨੇ ਆਪਣੀ ਵਿਦਿਅਕ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੀਂ ਕਨਵੋਕੇਸ਼ਨ ਦੌਰਾਨ ਸੋਨ ਤਮਗਾ  ਹਾਸਲ ਕੀਤਾ।
ਬਰਨਾਲਾ ਦੇ ਪੱਤਰਕਾਰ ਨਿਰਮਲ ਸਿੰਘ ਪੰਡੋਰੀ ਨੇ ਪੰਜਾਬੀ ਯੂਨੀਵਰਸਿਟੀ ’ਚੋਂ ਪ੍ਰਾਪਤ ਕੀਤਾ ਸੋਨ ਤਮਗਾ; ਪੱਤਰਕਾਰੀ ਜਗਤ ’ਚ ਖੁਸ਼ੀ ਦੀ ਲਹਿਰ

ਬਰਨਾਲਾ ਬਿਊਰੋ 10 ਅਪ੍ਰੈਲ

                   ਬਰਨਾਲਾ ਦੇ ਪੱਤਰਕਾਰੀ ਖੇਤਰ ਲਈ ਅੱਜ ਬੇਹੱਦ ਮਾਣ ਵਾਲਾ ਦਿਨ ਹੈ। ਜਦੋਂ ਇਥੋਂ ਦੇ ਸੀਨੀਅਰ ਪੱਤਰਕਾਰ ਨਿਰਮਲ ਸਿੰਘ ਪੰਡੋਰੀ ਨੇ ਆਪਣੀ ਵਿਦਿਅਕ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੀਂ ਕਨਵੋਕੇਸ਼ਨ ਦੌਰਾਨ ਸੋਨ ਤਮਗਾ  ਹਾਸਲ ਕੀਤਾ। ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਬਰਨਾਲਾ ਇਕਾਈ ਦੇ ਜ਼ਿਲ੍ਹਾ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਪੰਡੋਰੀ ਨੇ ਇਕ ਨਿੱਜੀ ਕਾਲਜ ਦੇ ਵਿਦਿਆਰਥੀ ਵਜੋਂ ਪੱਤਰਕਾਰੀ ਤੇ ਬਹੁ-ਮਾਧਿਅਮ ਤਕਨਾਲੋਜੀ ਵਿਭਾਗ ’ਚੋਂ ਯੂਨੀਵਰਸਿਟੀ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਨਿਰਮਲ ਸਿੰਘ ਪੰਡੋਰੀ ਜਿਥੇ ਪਹਿਲਾਂ ਹੀ ਪੱਤਰਕਾਰੀ ਦੇ ਖੇਤਰ ’ਚ ਸਰਗਰਮ ਹਨ ਤੇ ਆਪਣਾ ਖ਼ਬਰਾਂ ਦਾ ਪੋਰਟਲ ਸਫ਼ਲਤਾਪੂਰਵਕ ਚਲਾ ਰਹੇ ਹਨ। ਉੱਥੇ ਹੀ ਉਨ੍ਹਾਂ ਨੇ ਪੱਤਰਕਾਰੀ ਦੀਆਂ ਬਾਰੀਕੀਆਂ ਨੂੰ ਅਕਾਦਮਿਕ ਪੱਧਰ ਤੇ ਸਿੱਖਦਿਆਂ ਇਹ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਯੂਨੀਵਰਸਿਟੀ ਦੇ ਮੰਚ `ਤੇ ਮਿਲਿਆ ਇਹ ਸਨਮਾਨ ਉਨ੍ਹਾਂ ਦੀ ਸਖ਼ਤ ਮਿਹਨਤ ਤੇ ਪੇਸ਼ੇ ਪ੍ਰਤੀ ਨਿਸ਼ਠਾ ਦਾ ਪ੍ਰਤੀਕ ਹੈ। ਇਸ ਸ਼ਾਨਦਾਰ ਸਫ਼ਲਤਾ `ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ `ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ, ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੂਬਾਈ ਚੇਅਰਮੈਨ ਬਲਵੀਰ ਸਿੰਘ ਜੰਡੂ, ਸੂਬਾ ਪ੍ਰਧਾਨ ਜੈ ਸਿੰਘ ਛਿੱਬਰ ਤੇ ਸੂਬਾ ਜਨਰਲ ਸਕੱਤਰ ਸੰਤੋਖ ਸਿੰਘ ਗਿੱਲ ਨੇ ਵਿਸ਼ੇਸ਼ ਤੌਰ `ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਕ ਕਾਰਜਸ਼ੀਲ ਪੱਤਰਕਾਰ ਦਾ ਵਿਦਿਅਕ ਖੇਤਰ ’ਚ ਸੋਨ ਤਮਗਾ ਜਿੱਤਣਾ ਪੂਰੀ ਜਥੇਬੰਦੀ ਤੇ ਪੱਤਰਕਾਰ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ। ਜ਼ਿਲ੍ਹਾ ਪੱਧਰ `ਤੇ ਵੀ ਵਧਾਈਆਂ ਦਾ ਤਾਂਤਾ ਲੱਗਿਆ ਹੋਇਆ ਹੈ। ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਗਸੀਰ ਸਿੰਘ ਸੰਧੂ, ਖ਼ਜ਼ਾਨਚੀ ਬਲਜਿੰਦਰ ਸਿੰਘ ਚੌਹਾਨ ਤੇ ਸੂਬਾ ਕਮੇਟੀ ਮੈਂਬਰ ਮਹਿੰਦਰ ਸਿੰਘ ਰਾਏ, ਸੀਨੀਅਰ ਪੱਤਰਕਾਰ ਸੁਰਿੰਦਰ ਗੋਇਲ ਨੇ ਪੰਡੋਰੀ ਦੀ ਇਸ ਪ੍ਰਾਪਤੀ ਨੂੰ ਨੌਜਵਾਨ ਪੱਤਰਕਾਰਾਂ ਲਈ ਪ੍ਰੇਰਨਾ ਸਰੋਤ ਦੱਸਿਆ। ਇਸ ਦੇ ਨਾਲ ਹੀ ਐੱਸਡੀ ਸਭਾ ਦੇ ਚੇਅਰਮੈਨ ਡਾਂ ਪੀਨਾਕ ਮੌਦਗਿਲ ਤੇ ਜਨਰਲ ਸਕੱਤਰ ਸ਼ਿਵ ਸਿੰਗਲਾ ਨੇ ਵੀ ਨਿਰਮਲ ਪੰਡੋਰੀ ਨੂੰ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਪੱਤਰਕਾਰੀ ਕਿੱਤਾ ਨਹੀਂ, ਸਗੋਂ ਸਮਾਜ ਪ੍ਰਤੀ ਇਕ ਵੱਡੀ ਜ਼ਿੰਮੇਵਾਰੀ: ਪੰਡੋਰੀ

ਨਿਰਮਲ ਸਿੰਘ ਪੰਡੋਰੀ ਦੀ ਇਸ ਪ੍ਰਾਪਤੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਿੱਖਣ ਦੀ ਕੋਈ ਉਮਰ ਨਹੀਂ ਹੁੰਦੀ ਤੇ ਜੇਕਰ ਮਨ ’ਚ ਦ੍ਰਿੜ ਇਰਾਦਾ ਹੋਵੇ ਤਾਂ ਕੰਮਕਾਜੀ ਜੀਵਨ ਦੇ ਰੁਝੇਵਿਆਂ ਦੇ ਬਾਵਜੂਦ ਵੀ ਅਕਾਦਮਿਕ ਸਿਖ਼ਰਾਂ ਨੂੰ ਛੂਹਿਆ ਜਾ ਸਕਦਾ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੇ ਹੋਰ ਸ਼ਖ਼ਸੀਅਤਾਂ ਵਲੋਂ ਮਿਲੇ ਇਸ ਸਨਮਾਨ ਤੋਂ ਬਾਅਦ ਪੰਡੋਰੀ ਨੇ ਆਪਣੀ ਸਫ਼ਲਤਾ ਦਾ ਸਿਹਰਾ ਆਪਣੇ ਸਹਿਯੋਗੀਆਂ ਦੇ ਸਿਰ ਬੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰੀ ਕੇਵਲ ਇਕ ਕਿੱਤਾ ਨਹੀਂ। ਸਗੋਂ ਸਮਾਜ ਪ੍ਰਤੀ ਇਕ ਵੱਡੀ ਜ਼ਿੰਮੇਵਾਰੀ ਹੈ ਤੇ ਅਕਾਦਮਿਕ ਸਿੱਖਿਆ ਇਸ ਜ਼ਿੰਮੇਵਾਰੀ ਨੂੰ ਹੋਰ ਵਧੇਰੇ ਨਿਪੁੰਨਤਾ ਨਾਲ ਨਿਭਾਉਣ ’ਚ ਸਹਾਈ ਹੁੰਦੀ ਹੈ।

ਪੰਡੋਰੀ ਨੇ ਬਰਨਾਲਾ ਜ਼ਿਲ੍ਹੇ ਦਾ ਨਾਮ ਕੀਤਾ ਰੌਸ਼ਨ: ਸੁਰਿੰਦਰ ਗੋਇਲ

ਇਸ ਮੌਕੇ ਬਰਨਾਲਾ ਸੀਨੀਅਰ ਪੱਤਰਕਾਰ ਸੁਰਿੰਦਰ ਗੋਇਲ ਨੇ ਨਿਰਮਲ ਪੰਡੋਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਡੋਰੀ ਨੇ ਸੋਨ ਤਮਗਾ ਜਿੱਤ ਕੇ ਨਾ ਸਿਰਫ਼ ਆਪਣੇ ਪਰਿਵਾਰ ਦਾ, ਸਗੋਂ ਸਮੁੱਚੇ ਬਰਨਾਲਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਡੋਰੀ ਨੇ ਸਿੱਧ ਕਰ ਦਿੱਤਾ ਹੈ ਕਿ ਜ਼ਮੀਨੀ ਪੱਧਰ `ਤੇ ਪੱਤਰਕਾਰੀ ਕਰਦਿਆਂ ਵੀ ਪੜ੍ਹਾਈ ਦੇ ਉੱਚ ਮਿਆਰ ਸਥਾਪਿਤ ਕੀਤੇ ਜਾ ਸਕਦੇ ਹਨ। ਇਸ ਸਨਮਾਨ ਨੇ ਬਰਨਾਲਾ ਦੇ ਮੀਡੀਆ ਜਗਤ ਦੇ ਅਕਸ ਨੂੰ ਹੋਰ ਮਜ਼ਬੂਤ ਕੀਤਾ ਹੈ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਐੱਸਐੱਸਡੀ ਕਾਲਜ ਬਰਨਾਲਾ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ; ਵਿਦਿਆਰਥੀਆਂ ਨੇ ਸਿੱਖੇ ਸਿਹਤ ਸੰਭਾਲ ਦੇ ਗੁਰ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 8 9
Users Today : 80
Users Yesterday : 59
Users Last 7 days : 300

ਰਾਸ਼ੀਫਲ

error: Content is protected !!