ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਪ੍ਰਣੇ ਗਰਗ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਨਾ ਸਿਰਫ਼ ਉਸਦੇ ਮਾਪਿਆਂ, ਸਗੋਂ ਸਰਵਹਿੱਤਕਾਰੀ ਸਕੂਲ ਅਤੇ ਪੂਰੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।

 ਪ੍ਰਣੇ ਗਰਗ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਨਾ ਸਿਰਫ਼ ਉਸਦੇ ਮਾਪਿਆਂ, ਸਗੋਂ ਸਰਵਹਿੱਤਕਾਰੀ ਸਕੂਲ ਅਤੇ ਪੂਰੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।

        ਜ਼ਿਲ੍ਹਾ ਬਰਨਾਲਾ ਦੇ ਵਿਦਿਅਕ ਖੇਤਰ ’ਚ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ। ਜਦੋਂ ਬਰਨਾਲਾ ਸ਼ਹਿਰ ਦਾ ਹੋਣਹਾਰ ਵਿਦਿਆਰਥੀ ਪ੍ਰਣੇ ਗਰਗ ਪੁੱਤਰ ਵਿਕਾਸ ਗਰਗ ਨੇ ਅੱਠਵੀਂ ਜਮਾਤ ਦੇ ਨਤੀਜਿਆਂ ’ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਪੂਰੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ।
 ਪ੍ਰਣੇ ਗਰਗ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਨਾ ਸਿਰਫ਼ ਉਸਦੇ ਮਾਪਿਆਂ, ਸਗੋਂ ਸਰਵਹਿੱਤਕਾਰੀ ਸਕੂਲ ਅਤੇ ਪੂਰੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।

ਪ੍ਰਣੇ ਗਰਗ ਨੇ ਕਿਹਾ, ਭਵਿੱਖ ’ਚ ਆਈਏਐਸ ਬਣ ਕੇ ਦੇਸ਼ ਦੀ ਸੇਵਾ ਕਰਨ ਦਾ ਹੈ ਟੀਚਾ

ਬਰਨਾਲਾ ਬਿਊਰੋ 11 ਅਪ੍ਰੈਲ  

  14ਸਰਵਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਦੇ ਇਸ ਵਿਦਿਆਰਥੀ ਨੇ 600 ’ਚੋਂ 585 ਅੰਕ ਪ੍ਰਾਪਤ ਕਰਕੇ ਨਾ ਸਿਰਫ਼ ਆਪਣੇ ਮਾਪਿਆਂ ਦਾ ਬਲਕਿ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਣੇ ਗਰਗ ਦੀ ਇਸ ਮਾਣਮੱਤੀ ਪ੍ਰਾਪਤੀ `ਤੇ ਉਸ ਦੇ ਪਿਤਾ ਵਿਕਾਸ ਗਰਗ ਤੇ ਮਾਤਾ ਅੰਸ਼ਿਕਾ ਗਰਗ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਣੇ ਸ਼ੁਰੂ ਤੋਂ ਹੀ ਪੜ੍ਹਾਈ ’ਚ ਬਹੁਤ ਮਿਹਨਤੀ ਰਿਹਾ ਹੈ। ਇਸ ਮੌਕੇ ਉਸਦੀ ਦਾਦੀ ਰਾਣੀ ਗਰਗ, ਤਾਇਆ ਪੰਕਜ ਗਰਗ ਤੇ ਤਾਈ ਦੇਵਿਕਾ ਗਰਗ ਸਣੇ ਭੈਣ-ਭਰਾਵਾਂ ਪ੍ਰੀਸ਼ਾ, ਲਵਨੀਆ, ਆਰਵ ਤੇ ਵਿਆਂਸ਼ ਨੇ ਪ੍ਰਣੇ ਦੀ ਸਫ਼ਲਤਾ `ਤੇ ਮਾਣ ਮਹਿਸੂਸ ਕਰਦਿਆਂ ਵਧਾਈਆਂ ਦਿੱਤੀਆਂ। ਪ੍ਰਣੇ ਨੇ ਆਪਣੀ ਇਸ ਸ਼ਾਨਦਾਰ ਸਫ਼ਲਤਾ ਸਬੰਧੀ ਗੱਲਬਾਤ ਸਾਂਝੀ ਕਰਦਿਆਂ ਦੱਸਿਆ ਕਿ ਉਸ ਨੇ ਆਪਣੀ ਪੜ੍ਹਾਈ ਦੌਰਾਨ ਸੋਸ਼ਲ ਮੀਡੀਆ ਤੇ ਮੋਬਾਈਲ ਫ਼ੋਨ ਦੀ ਬੇਲੋੜੀ ਵਰਤੋਂ ਤੋਂ ਪੂਰੀ ਤਰ੍ਹਾਂ ਦੂਰੀ ਬਣਾਈ ਰੱਖੀ। ਉਸ ਨੇ ਦੱਸਿਆ ਕਿ ਉਹ ਰੋਜ਼ਾਨਾ ਨਿਸ਼ਚਿਤ ਘੰਟੇ ਬਿਨਾਂ ਕਿਸੇ ਰੁਕਾਵਟ ਦੇ ਪੜ੍ਹਾਈ ਕਰਦਾ ਸੀ ਤੇ ਮੁਸ਼ਕਿਲ ਵਿਸ਼ਿਆਂ ਨੂੰ ਵਾਰ-ਵਾਰ ਲਿਖ ਕੇ ਅਭਿਆਸ ਕਰਦਾ ਸੀ। ਪ੍ਰਣੇ ਅਨੁਸਾਰ ਜੇਕਰ ਵਿਦਿਆਰਥੀ ਆਪਣੇ ਸਮੇਂ ਦਾ ਸਹੀ ਇਸਤੇਮਾਲ ਕਰਨ ਤਾਂ ਕੋਈ ਵੀ ਮੁਕਾਮ ਹਾਸਲ ਕਰਨਾ ਅਸੰਭਵ ਨਹੀਂ ਹੈ।

ਭਵਿੱਖ ਦੇ ਸੁਪਨੇ: ਦੇਸ਼ ਦੀ ਸੇਵਾ ਲਈ ਆਈਏਐੱਸ ਬਣਨ ਦਾ ਸੁਪਨਾ    ਸਰਪੰਚ ਤੋਂ ਪ੍ਰੇਸ਼ਾਨ ਨੌਜਵਾਨ 150 ਫੁੱਟ ਉੱਚੇ ਮੋਬਾਈਲ ਟਾਵਰ `ਤੇ ਚੜ੍ਹਿਆ, ਰੋਂਦੇ-ਕੁਰਲਾਉਂਦੇ ਦੀ ਵੀਡੀਓ ਵਾਇਰਲ

ਆਪਣੇ ਭਵਿੱਖ ਦੇ ਟੀਚੇ ਬਾਰੇ ਗੱਲਬਾਤ ਕਰਦਿਆਂ ਪ੍ਰਣੇ ਨੇ ਬੜੇ ਆਤਮ-ਵਿਸ਼ਵਾਸ ਨਾਲ ਕਿਹਾ ਕਿ ਉਹ ਵੱਡਾ ਹੋ ਕੇ ਆਈਏਐਸ ਅਫ਼ਸਰ ਬਣਨਾ ਚਾਹੁੰਦਾ ਹੈ। ਉਸ ਨੇ ਕਿਹਾ ਕਿ ਉਸ ਦਾ ਸੁਪਨਾ ਦੇਸ਼ ਦੀ ਪ੍ਰਸ਼ਾਸਨਿਕ ਸੇਵਾ ’ਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਤੇ ਸਮਾਜ ’ਚ ਸਕਾਰਾਤਮਕ ਬਦਲਾਅ ਲਿਆਉਣਾ ਹੈ। ਪ੍ਰਣੇ ਦੀ ਇਸ ਪ੍ਰਾਪਤੀ `ਤੇ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵਲੋਂ ਗਰਗ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।

ਮਿਹਨਤ ਤੇ ਦ੍ਰਿੜ ਇਰਾਦੇ ਦੀ ਮਿਸਾਲ ਬਣਿਆ ਪ੍ਰਣੇ

ਇਲਾਕੇ ਦੇ ਪਤਵੰਤੇ ਸੱਜਣਾਂ ਨੇ ਪ੍ਰਣੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਦੌਰ ’ਚ ਜਿਥੇ ਬੱਚੇ ਪੜ੍ਹਾਈ ਤੋਂ ਕਿਨਾਰਾ ਕਰ ਰਹੇ ਹਨ। ਉੱਥੇ ਪ੍ਰਣੇ ਵਰਗੇ ਬੱਚਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਦ੍ਰਿੜ ਇਰਾਦੇ ਤੇ ਸੱਚੀ ਲਗਨ ਨਾਲ ਕਿਸੇ ਵੀ ਵੱਡੀ ਮੰਜ਼ਿਲ ਨੂੰ ਸਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਣੇ ਦੀ ਇਹ ਉਪਲਬਧੀ ਜ਼ਿਲ੍ਹੇ ਦੇ ਹੋਰਨਾਂ ਵਿਦਿਆਰਥੀਆਂ ਲਈ ਵੀ ਇਕ ਵੱਡੀ ਪ੍ਰੇਰਨਾ ਬਣੇਗੀ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

2027 ‘ਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 9
Users Today : 10
Users Yesterday : 120
Users Last 7 days : 316

ਰਾਸ਼ੀਫਲ

error: Content is protected !!