ਏਜੰਸੀ ਵਿੱਚ ਗੈਸ ਸਿਲੰਡਰਾਂ ਦੇ ਸਟਾਕ, ਸਪਲਾਈ ਰਜਿਸਟਰ ਅਤੇ ਸੁਰੱਖਿਆ ਮਾਪਦੰਡਾਂ ਦੀ ਬਾਰੀਕੀ ਨਾਲ ਜਾਂਚ
ਲੋਕਾਂ ਨੂੰ ਗੈਸ ਸਪਲਾਈ ਦੀ ਦਿੱਕਤ ਨਾ ਆਉਣ ਦੇਣ ਦੀ ਕੀਤੀ ਹਦਾਇਤ
ਬਰਨਾਲਾ ਬਿਊਰੋ 14 ਅਪ੍ਰੈਲ
ਉਪ ਮੰਡਲ ਮੈਜਿਸਟ੍ਰੇਟ ਤਪਾ ਆਯੂਸ਼ ਗੋਇਲ ਆਈਏਐੱਸ ਵਲੋਂ ਇਲਾਕਾ ਵਾਸੀਆਂ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਮੱਦੇਨਜ਼ਰ ਗੈਸ ਏਜੰਸੀ ਢਿੱਲਵਾਂ ਰੋਡ ਤਪਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮੌਕੇ ’ਤੇ ਮੌਜੂਦ ਲੋਕਾਂ ਤੋਂ ਪੁਛਗਿੱਛ ਕੀਤੀ ਗਈ ਤੇ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਜਾਣਿਆ। ਇਸ ਮੌਕੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਦਿਨਾਂ ਤੋਂ ਗੈਸ ਦੀ ਕਿੱਲਤ ਆ ਰਹੀ ਹੈ। ਇਸ ਮੌਕੇ ਗੈਸ ਏਜੰਸੀ ਦੇ ਮਾਲਕ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ ਤੇ ਘਰੇਲੂ ਗੈਸ ਸਿਲੰਡਰਾਂ ਦੀ ਡਿਲਵਰੀ ਸਮੇਂ ਸਿਰ ਕੀਤੀ ਜਾਵੇ। ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟ੍ਰੇਟ ਆਯੂਸ਼ ਗੋਇਲ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਤਪਾ ਦਾ ਵੀ ਦੌਰਾ ਕੀਤਾ ਗਿਆ। ਉਨ੍ਹਾਂ ਬਿਰਧ ਘਰ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਬਜ਼ੁਰਗਾਂ ਲਈ ਸਾਰੇ ਪ੍ਰਬੰਧਾਂ ਜਿਵੇਂ ਕਿ ਖਾਣਾ, ਸਾਫ-ਸਫਾਈ, ਦਵਾਈਆਂ ਤੇ ਹੋਰ ਸਹੂਲਤਾਂ ਨੂੰ ਘੋਖਿਆ ਤੇ ਬਜ਼ੁਰਗਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ। ਇਸ ਮੌਕੇ ਬਜ਼ੁਰਗਾਂ ਨੇ ਪ੍ਰਬੰਧਾਂ `ਤੇ ਤਸੱਲੀ ਜਤਾਈ ਤੇ ਕਿਹਾ ਕਿ ਉਨ੍ਹਾਂ ਨੂੰ ਇਥੇ ਘਰ ਵਰਗਾ ਮਾਹੌਲ ਦਿੱਤਾ ਜਾ ਰਿਹਾ ਹੈ। ਇਸ ਮੌਕੇ ਆਯੂਸ਼ ਗੋਇਲ ਨੇ ਕਿਹਾ ਕਿ ਬਜ਼ੁਰਗ ਸਾਡਾ ਸਰਮਾਇਆ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਹੈ ਕਿ ਬਜ਼ੁਰਗਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਸਕੂਲ ਮੈਨੇਜਮੈਂਟ ’ਤੇ 15 ਅਪ੍ਰੈਲ ਤਕ ਕਰਵਾਈ ਕਰਨ ਦਾ ਦਿੱਤਾ ਅਲਟੀਮੇਟਮ: ਇਨਸਾਫ਼ ਨਾ ਮਿਲਣ ’ਤੇ ਥਾਣਾ ਬਾਲਿਆਂਵਾਲੀ ਦਾ ਹੋਵੇਗਾ ਘਿਰਾਓ |









Users Today : 5
Users Yesterday : 20
Users Last 7 days : 124