ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਬਰਨਾਲਾ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ 16ਵਾਂ ਵਿਸ਼ਾਲ ਜਾਗਰਤੀ ਸਮਾਰੋਹ ਬਹੁਤ ਹੀ ਸ਼ਰਧਾ ਨਾਲ ਕਰਵਾਇਆ ਗਿਆ।

ਬਰਨਾਲਾ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ 16ਵਾਂ ਵਿਸ਼ਾਲ ਜਾਗਰਤੀ ਸਮਾਰੋਹ ਬਹੁਤ ਹੀ ਸ਼ਰਧਾ ਨਾਲ ਕਰਵਾਇਆ ਗਿਆ।

ਆਰਥਿਕ ਤੌਰ 'ਤੇ ਪਛੜੇ ਲੋਕਾਂ ਦੀ ਮਦਦ ਕਰਨਾ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ। ਬੀ. ਆਰ. ਅੰਬੇਦਕਰ ਵੈਲਫੇਅਰ ਅਤੇ ਚੈਰੀਟੇਬਲ ਮੰਚ ਸੰਗਰੂਰ ਵੱਲੋਂ ਸੁਪਰਡੈਂਟ ਕਰਮਜੀਤ ਸਿੰਘ ਹਰੀਗੜ੍ਹ ਦੀ ਅਗਵਾਈ ਹੇਠ ਕਰਵਾਇਆ ਗਿਆ ਸਮਾਗਮ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਸਮਰਪਿਤ ਇੱਕ ਅਹਿਮ ਉਪਰਾਲਾ ਰਿਹਾ।
ਬਰਨਾਲਾ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ 16ਵਾਂ ਵਿਸ਼ਾਲ ਜਾਗਰਤੀ ਸਮਾਰੋਹ ਬਹੁਤ ਹੀ ਸ਼ਰਧਾ ਨਾਲ ਕਰਵਾਇਆ ਗਿਆ।

ਬਰਨਾਲਾ ਬਿਊਰੋ 14 ਅਪ੍ਰੈਲ

                        ਆਰਥਿਕ ਤੌਰ ‘ਤੇ ਪਛੜੇ ਲੋਕਾਂ ਦੀ ਮਦਦ ਕਰਨਾ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ। ਬੀ. ਆਰ. ਅੰਬੇਦਕਰ ਵੈਲਫੇਅਰ ਅਤੇ ਚੈਰੀਟੇਬਲ ਮੰਚ ਸੰਗਰੂਰ ਵੱਲੋਂ ਸੁਪਰਡੈਂਟ ਕਰਮਜੀਤ ਸਿੰਘ ਹਰੀਗੜ੍ਹ ਦੀ ਅਗਵਾਈ ਹੇਠ ਕਰਵਾਇਆ ਗਿਆ ਸਮਾਗਮ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਸਮਰਪਿਤ ਇੱਕ ਅਹਿਮ ਉਪਰਾਲਾ ਰਿਹਾ। ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ 16ਵਾਂ ਵਿਸ਼ਾਲ ਜਾਗਰਤੀ ਸਮਾਰੋਹ ਤਰਕਸ਼ੀਲ ਭਵਨ ਵਿਖੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਜਗਰੂਪ ਸਿੰਘ (ਰਿਟਾਇਰਡ ਇਨਕਮ ਟੈਕਸ ਕਮਿਸ਼ਨਰ), ਗੁਰਦੀਪ ਸਿੰਘ (ਅਸਿਸਟੈਂਟ ਐਡਵੋਕੇਟ ਜਨਰਲ ਪੰਜਾਬ), ਸਰਵਨ ਸਿੰਘ ਕਾਲਾਬੂਲਾ, ਦਰਸ਼ਨ ਸਿੰਘ ਬਾਜਵਾ, ਹਾਕਮ ਸਿੰਘ ਨੂਰ, ਬਾਬਾ ਰਾਜਵਿੰਦਰ ਸਿੰਘ ਟਿੱਬਾ, ਅੰਮ੍ਰਿਤਪਾਲ ਪੰਡੋਰੀ, ਹਾਕਮ ਸਿੰਘ ਮਾਛੀਕੇ, ਮਾਸਟਰ ਹਰਵਿੰਦਰ ਰੋਮੀ ਅਤੇ ਸੁਪਰਡੈਂਟ ਕਰਮਜੀਤ ਸਿੰਘ ਹਰੀਗੜ੍ਹ ਸਮੇਤ ਵੱਖ-ਵੱਖ ਬੁਲਾਰਿਆਂ ਵੱਲੋਂ ਬਾਬਾ ਸਾਹਿਬ ਦੇ ਜੀਵਨ, ਸਿੱਖਿਆ ਅਤੇ ਸਮਾਜਿਕ ਵਿਚਾਰਾਂ ’ਤੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ। ਬੁਲਾਰਿਆਂ ਨੇ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਬਾਰੇ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਸਮਾਨਤਾ, ਸਿੱਖਿਆ ਅਤੇ ਅਧਿਕਾਰਾਂ ਲਈ ਸੰਘਰਸ਼ ਕੀਤਾ। ਉਨ੍ਹਾਂ ਨੇ “ਪੜ੍ਹੋ, ਸੰਗਠਿਤ ਹੋਵੋ ਅਤੇ ਸੰਘਰਸ਼ ਕਰੋ” ਦਾ ਸੰਦੇਸ਼ ਦੇ ਕੇ ਪਿੱਛੜੇ ਵਰਗਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਬੁਲਾਰਿਆਂ ਨੇ ਇਹ ਵੀ ਕਿਹਾ ਕਿ ਬਾਬਾ ਸਾਹਿਬ ਦਾ “ਬੈਕ ਟੂ ਸੋਸਾਇਟੀ” ਦਾ ਵਿਚਾਰ ਅੱਜ ਵੀ ਬਹੁਤ ਪ੍ਰਸੰਗਿਕ ਹੈ ਅਤੇ ਸਾਨੂੰ ਆਪਣੇ ਸਮਾਜ ਦੀ ਭਲਾਈ ਲਈ ਮਿਲਜੁਲ ਕੇ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਬੱਚਿਆਂ ਨੂੰ ਕਾਪੀਆਂ, ਪੈੱਨ ਆਦਿ ਸਟੇਸ਼ਨਰੀ ਵੀ ਵੰਡੀ ਗਈ।

 

ਬਰਨਾਲਾ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ 16ਵਾਂ ਵਿਸ਼ਾਲ ਜਾਗਰਤੀ ਸਮਾਰੋਹ ਬਹੁਤ ਹੀ ਸ਼ਰਧਾ ਨਾਲ ਕਰਵਾਇਆ ਗਿਆ।
ਬਰਨਾਲਾ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ 16ਵਾਂ ਵਿਸ਼ਾਲ ਜਾਗਰਤੀ ਸਮਾਰੋਹ ਬਹੁਤ ਹੀ ਸ਼ਰਧਾ ਨਾਲ ਕਰਵਾਇਆ ਗਿਆ।

ਇਸ ਸਮਾਰੋਹ ਵਿੱਚ ਰਾਮ ਸਿੰਘ ਬਾਲੀਆਂ, ਜਗਸੀਰ ਸਿੰਘ ਧੌਲਾ, ਮਾਸਟਰ ਸਤਨਾਮ ਸਿੰਘ ਤੂਰ ਬੰਜਾਰਾ, ਮਾਸਟਰ ਗੁਰਜੰਟ ਸਿੰਘ ਕੌਹਰੀਆਂ, ਗੁਲਾਬ ਸਿੰਘ ਭੱਦਲਵੱਡ, ਇੰਜੀਨੀਅਰ ਤੇਜਪਾਲ ਸਿੰਘ, ਜਗਸੀਰ ਬੀਹਲਾ, ਡਾਕਟਰ ਬੇਅੰਤ ਸਿੰਘ ਉੱਪਲੀ, ਨਿੱਕਾ ਸਿੰਘ ਦੋਧੀ ਅਤੇ ਥਾਣੇਦਾਰ ਗੁਰਮੀਤ ਸਿੰਘ ਹਰੀਗੜ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਲੁਧਿਆਣਾ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ 
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 8
Users Today : 9
Users Yesterday : 120
Users Last 7 days : 315

ਰਾਸ਼ੀਫਲ

error: Content is protected !!