ਬਰਨਾਲਾ ਬਿਊਰੋ 14 ਅਪ੍ਰੈਲ
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਰੀਵਾਲ ਦੇ ਦਿਸ਼ਾ ਨਿਰਦੇੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਬਾਲ ਸਰੁੱਖਿਆ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ ਵਿੱਚ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਬੱਚਿਆਂ ਨੂੰ ਪੋਕਸੋ ਐਕਟ ਅਤੇ ਬੱਚਿਆਂ ਦੇ ਅਧਿਕਾਰਾਂ ਸੰਬੰਧੀ ਪੂਰੀ ਜਾਣਕਾਰੀ ਪ੍ਰਦਾਨ ਕਰਨ ਅਤੇ ਉਨ੍ਹਾਂ ਵਿੱਚ ਆਪਣੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮੁੱਖ ਉਦੇਸ਼ ਨਾਲ ਇਹ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਬੱਚਿਆਂ ਨਾਲ ਸੰਬੰਧਿਤ ਲਿੰਗ ਅਪਰਾਧਾਂ ਤੋਂ ਸੁਰੱਖਿਆ ਲਈ ਬਣੇ ਕਾਨੂੰਨਾਂ ਬਾਰੇ ਸੌਖੀ ਭਾਸ਼ਾ ਵਿੱਚ ਸਮਝਾਇਆ ਗਿਆ ਅਤੇ ਚੰਗੀ ਤੇ ਮਾੜੀ ਛੋਹ ਦੀ ਪਹਿਚਾਣ ਕਰਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਬੱਚਿਆਂ ਨੂੰ ਦੱਸਿਆ ਗਿਆ ਕਿ ਕਿਸੇ ਵੀ ਅਣਚਾਹੀ, ਡਰਾਉਣੀ ਜਾਂ ਸ਼ੱਕੀ ਘਟਨਾ ਦੀ ਸਥਿਤੀ ਵਿੱਚ ਚੁੱਪ ਨਾ ਰਹਿ ਕੇ ਤੁਰੰਤ ਆਪਣੇ ਮਾਤਾ-ਪਿਤਾ, ਅਧਿਆਪਕ ਜਾਂ ਕਿਸੇ ਭਰੋਸੇਯੋਗ ਵੱਡੇ ਵਿਅਕਤੀ ਨੂੰ ਸੂਚਿਤ ਕਰਨਾ ਬਹੁਤ ਜ਼ਰੂਰੀ ਹੈ। ਬੱਚਿਆਂ ਨੂੰ ਚਾਈਲਡ ਹੈਲਪਲਾਈਨ ਨੰਬਰ 1098 ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਜ਼ਰੂਰਤ ਪੈਣ ’ਤੇ ਇਸ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਤੋਂ ਇਲਾਵਾ ਬੱਚਿਆਂ ਦੇ ਮੁੱਢਲੇ ਅਧਿਕਾਰਾਂ ਜਿਵੇਂ ਸੁਰੱਖਿਆ ਦਾ ਅਧਿਕਾਰ, ਸਿੱਖਿਆ ਦਾ ਅਧਿਕਾਰ, ਸਨਮਾਨ ਨਾਲ ਜੀਵਨ ਜਿਉਣ ਦਾ ਅਧਿਕਾਰ ਅਤੇ ਸ਼ੋਸ਼ਣ ਤੋਂ ਬਚਾਅ ਦੇ ਅਧਿਕਾਰ ਬਾਰੇ ਤੇ ਬਾਲ ਵਿਆਹ ਅਤੇ ਬੱਚਿਆਂ ਦੀ ਸਪਾਂਸਰਸ਼ਿਪ ਸਕੀਮ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ। ਅੱਜ ਦੇ ਡਿਜ਼ਿਟਲ ਯੁੱਗ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਅਤੇ ਇੰਟਰਨੈੱਟ ਦੀ ਸੁਰੱਖਿਅਤ ਵਰਤੋਂ, ਅਣਜਾਣ ਵਿਅਕਤੀਆਂ ਨਾਲ ਜਾਣਕਾਰੀ ਸਾਂਝੀ ਨਾ ਕਰਨ ਅਤੇ ਆਨਲਾਈਨ ਖਤਰਿਆਂ ਤੋਂ ਸਚੇਤ ਰਹਿਣ ਬਾਰੇ ਵੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਤੇ ਦੱਸਿਆ ਗਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਕੂਲ ਪੱਧਰ ’ਤੇ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਬੱਚੇ ਆਪਣੇ ਅਧਿਕਾਰਾਂ ਬਾਰੇ ਸਚੇਤ ਹੋਣ ਅਤੇ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਜਾਂ ਅਪਰਾਧ ਤੋਂ ਆਪਣੇ ਆਪ ਨੂੰ ਬਚਾ ਸਕਣ। ਉਨ੍ਹਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਜਾਰੀ ਰੱਖੇ ਜਾਣਗੇ, ਤਾਂ ਜੋ ਬੱਚਿਆਂ ਲਈ ਸੁਰੱਖਿਅਤ, ਸਿਹਤਮੰਦ ਅਤੇ ਸਹਾਇਕ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਪ੍ਰੋਗਰਾਮ ਵਿੱਚ ਸਕੂਲ ਪ੍ਰਬੰਧਕ ,ਅਧਿਆਪਕ ਤੇ ਜਿਲ੍ਹਾ ਬਾਲ ਸਰੁੱਖਿਆ ਦਫਤਰ ਵਲੋਂ ਬਲਵਿੰਦਰ ਸਿੰਘ ਧਲੇਵਾਂ ਤੇ ਲੱਖਾ ਸਿੰਘ ਵੱਲੋਂ ਵੀ ਸਰਗਰਮ ਭਾਗੀਦਾਰੀ ਨਿਭਾਈ ਗਈ ਅਤੇ ਬੱਚਿਆਂ ਨੂੰ ਸੁਰੱਖਿਅਤ ਰਹਿਣ ਸੰਬੰਧੀ ਜ਼ਰੂਰੀ ਸਲਾਹਾਂ ਦਿੱਤੀਆਂ ਗਈਆਂ
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਬਰਨਾਲਾ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ 16ਵਾਂ ਵਿਸ਼ਾਲ ਜਾਗਰਤੀ ਸਮਾਰੋਹ ਬਹੁਤ ਹੀ ਸ਼ਰਧਾ ਨਾਲ ਕਰਵਾਇਆ ਗਿਆ। |









Users Today : 5
Users Yesterday : 20
Users Last 7 days : 124