ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਤਿਉਹਾਰ ਸਾਨੂੰ ਇਕੱਠੇ ਰਹਿਣ ਦੀ ਪ੍ਰੇਰਣਾ ਅਤੇ ਖੁਸ਼ੀਆਂ ਵੰਡਣ ਦੀ ਪ੍ਰੇਰਣਾ ਦਿੰਦੇ ਹਨ – ਸ਼ਿਵ ਸਿੰਗਲਾ

ਤਿਉਹਾਰ ਸਾਨੂੰ ਇਕੱਠੇ ਰਹਿਣ ਦੀ ਪ੍ਰੇਰਣਾ ਅਤੇ ਖੁਸ਼ੀਆਂ ਵੰਡਣ ਦੀ ਪ੍ਰੇਰਣਾ ਦਿੰਦੇ ਹਨ – ਸ਼ਿਵ ਸਿੰਗਲਾ

ਬਰਨਾਲਾ ਦੇ ਨਾਮਵਰ ਟੰਡਨ ਇੰਟਰਨੈਸ਼ਨਲ ਸਕੂਲ ਵੱਲੋਂ ਵਿਸਾਖੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮਾਗਮ ਨੇ ਸਕੂਲ ਦੇ ਕੈਂਪਸ ਨੂੰ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗ ਦਿੱਤਾ। ਜਿਸ ’ਚ ਬੱਚਿਆਂ ਨੇ ਰੰਗ- ਬਿਰੰਗੇ ਰਵਾਇਤੀ ਪਹਿਰਾਵੇ ਪਹਿਨ ਕੇ ਪੰਜਾਬੀ ਸੰਸਕ੍ਰਿਤੀ ਦੀ ਝਲਕ ਪੇਸ਼ ਕੀਤੀ।
ਕੈਪਸ਼ਨ - ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਹੜੇ ਵਿਸਾਖੀ ਦੇ ਤਿਉਹਾਰ ਮੌਕੇ ਇੱਕ ਪੇਸ਼ਕਾਰੀ ਦਿੰਦੇ ਹੋਏ ਨੰਨ੍ਹੇ ਬੱਚੇ।

ਟੰਡਨ ਸਕੂਲ ਚ ਵਿਸਾਖੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬਰਨਾਲਾ ਬਿਊਰੋ 15 ਅਪਰੈਲ।

ਬਰਨਾਲਾ ਦੇ ਨਾਮਵਰ ਟੰਡਨ ਇੰਟਰਨੈਸ਼ਨਲ ਸਕੂਲ ਵੱਲੋਂ ਵਿਸਾਖੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮਾਗਮ ਨੇ ਸਕੂਲ ਦੇ ਕੈਂਪਸ ਨੂੰ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗ ਦਿੱਤਾ। ਜਿਸ ’ਚ ਬੱਚਿਆਂ ਨੇ ਰੰਗ- ਬਿਰੰਗੇ ਰਵਾਇਤੀ ਪਹਿਰਾਵੇ ਪਹਿਨ ਕੇ ਪੰਜਾਬੀ ਸੰਸਕ੍ਰਿਤੀ ਦੀ ਝਲਕ ਪੇਸ਼ ਕੀਤੀ।

ਬਰਨਾਲਾ ਦੇ ਟੰਡਨ ਇੰਟਰਨੈਸ਼ਨਲ ਸਕੂਲ ਦੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਜੀ ਨੇ ਇਸ ਵਿਸ਼ੇਸ਼ ਸਮਾਗਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਿਸਾਖੀ ਦਾ ਤਿਉਹਾਰ ਸਕੂਲ ਵਿੱਚ ਬਹੁਤ ਹੀ ਉਤਸ਼ਾਹ ਪੂਰਵਕ ਮਨਾਇਆ ਗਿਆ। ਉਨ੍ਹਾਂ ਅਨੁਸਾਰ, ਇਸ ਦਿਨ ਦਾ ਮੁੱਖ ਮਕਸਦ ਬੱਚਿਆਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਦੀ ਪ੍ਰੇਰਨਾ ਦਿੱਤੀ।

ਜਿਸ ਵਿੱਚ ਗਿੱਧਾ ਅਤੇ ਭੰਗੜੇ ਤੋਂ ਇਲਾਵਾ ਗੀਤ ਤੇ ਕਵਿਤਾਵਾਂ ਵੀ ਸ਼ਾਮਲ ਸਨ। ਇਸ ਦੌਰਾਨ ਅਧਿਆਪਕਾਂ ਨੇ ਬੱਚਿਆਂ ਨੂੰ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਪਰੰਤ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ। ਇਸ ਮੌਕੇ ਸਕੂਲ ਦੇ ਐਮ. ਡੀ. ਸ਼ਿਵ ਸਿੰਗਲਾ ਨੇ ਕਿਹਾ ਕਿ ਸਾਰੇ ਤਿਉਹਾਰ ਸਾਨੂੰ ਇਕੱਠੇ ਰਹਿਣ ਅਤੇ ਖੁਸ਼ੀਆਂ ਵੰਡਣ ਦੀ ਪ੍ਰੇਰਣਾ ਦਿੰਦੇ ਹਨ। ਜਿਸ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾ ਕੇ ਸਾਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣਾ ਚਾਹੀਦਾ ਹੈ, ਨਾਲ ਹੀ ਵੱਡਿਆਂ ਦੀ ਇੱਜ਼ਤ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੇ ਅੰਦਰ ਆਤਮ- ਵਿਸ਼ਵਾਸ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਸੰਸਕ੍ਰਿਤੀ ’ਤੇ ਮਾਣ ਕਰਨਾ ਸਿਖਾਉਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ, ਜਿੰਨ੍ਹਾਂ ਨੂੰ ਸਹੀ ਦਿਸ਼ਾ ਦੇਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ।

ਕੈਪਸ਼ਨ – ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਹੜੇ ਵਿਸਾਖੀ ਦੇ ਤਿਉਹਾਰ ਮੌਕੇ ਇੱਕ ਪੇਸ਼ਕਾਰੀ ਦਿੰਦੇ ਹੋਏ ਨੰਨ੍ਹੇ ਬੱਚੇ।

ਹੋਰ ਤਾਜ਼ਾਂ ਖਬਰਾਂ ਲੀ ਕਲਿੱਕ ਖੁੱਲ੍ਹੀਆਂ ਅੱਖਾਂ 

ਐੱਸ. ਜੀ. ਐੱਨ. ਇੰਟਰਨੈਸ਼ਨਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ।
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 2
Users Today : 3
Users Yesterday : 120
Users Last 7 days : 343

ਰਾਸ਼ੀਫਲ

error: Content is protected !!