ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਲੋੜ ਅਨੁਸਾਰ ਹੀ ਖ਼ਾਦ ਵਰਤਣ ਦੀ ਹਦਾਇਤ
ਸਮੂਹ ਖ਼ਾਦ ਵਿਕਰੇਤਾਵਾਂ, ਫੀਡ ਅਤੇ ਪਲਾਈਵੁੱਡ ਇੰਡਸਟਰੀ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ
ਬਰਨਾਲਾ ਬਿਊਰੋ 15 ਅਪ੍ਰੈਲ
ਸੰਯੁਕਤ ਡਾਇਰੈਕਟਰ ਖੇਤੀਬਾੜੀ (ਹਜ.) ਪੰਜਾਬ ਡਾ. ਅਰੁਣ ਕੁਮਾਰ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਤੇ ਟੀਮ ਸਮੇਤ ਜ਼ਿਲ੍ਹਾ ਬਰਨਾਲਾ ਵਿੱਚ ਖਾਦ ਡੀਲਰਾਂ, ਫੀਡ ਫੈਕਟਰੀਆਂ ਅਤੇ ਪਲਾਈਵੁੱਡ ਇੰਡਸਟਰੀ ਵਿੱਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਸਬੰਧੀ ਚੈਕਿੰਗ ਕੀਤੀ ਗਈ।
ਇਸ ਟੀਮ ਵਿਚ ਡਾ. ਹਰਿੰਦਰ ਸਿੰਘ ਸੰਧੂ ਖੇਤੀਬਾੜੀ ਅਫ਼ਸਰ ਲੁਧਿਆਣਾ, ਡਾ. ਹਰਮਨਦੀਪ ਸਿੰਘ ਏ.ਡੀ ਓ ਕਪਾਹ ਵਿਸਥਾਰ ਮੋਹਾਲੀ, ਡਾ. ਸਤਨਾਮ ਸਿੰਘ ਏ.ਡੀ.ਓ ਵੀ ਸ਼ਾਮਲ ਸਨ।
ਇਸ ਮੌਕੇ ਡਾ. ਅਰੁਣ ਕੁਮਾਰ ਨੇ ਦੱਸਿਆ ਕਿ ਪੰਜਾਬ ਵਿੱਚ ਲਗਾਤਾਰ ਯੂਰੀਆ ਖਾਦ ਦੀ ਵਰਤੋਂ ਵਧ ਰਹੀ ਹੈ ਅਤੇ ਵੇਖਣ ਵਿੱਚ ਆਇਆ ਹੈ ਕਿ ਸਬਸਿਡੀ ਵਾਲੀ ਯੂਰੀਆ ਖਾਦ ਦੀ ਵਰਤੋਂ ਉਦਯੋਗ ਇੰਡਸਟਰੀ ਵਿੱਚ ਸੰਭਵ ਹੈ, ਜੋ ਕਿ ਗੈਰਕਾਨੂੰਨੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇੰਡਸਟਰੀਆਂ ਵਿੱਚ ਯੂਰੀਆ ਖਾਦ ਦੀ ਵਰਤੋਂ ਨੂੰ ਰੋਕਣ ਸਬੰਧੀ ਪੂਰੇ ਪੰਜਾਬ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸੇ ਲੜੀ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਅੱਜ ਚੈਕਿੰਗ ਕੀਤੀ ਗਈ ਹੈ।
ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਨੇ ਸਮੂਹ ਖ਼ਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੀ.ਓ.ਐਸ ਮਸ਼ੀਨਾਂ ਵਿਚੋਂ ਵਿਕਰੀ ਹੋਇਆ ਸਟਾਕ ਕਲੀਅਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਲੋੜ ਅਨੁਸਾਰ ਹੀ ਖ਼ਾਦ ਦਿੱਤੀ ਜਾਵੇ ਅਤੇ ਫਾਲਤੂ ਖ਼ਾਦ ਦੀ ਵਿਕਰੀ ਬਿਲਕੁਲ ਨਾ ਕੀਤੀ ਜਾਵੇ। ਜੇਕਰ ਕੋਈ ਵੀ ਖ਼ਾਦ ਵਿਕਰੇਤਾ ਯੂਰੀਆ ਖਾਦ ਇੰਡਸਟਰੀਆਂ ਨੂੰ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸੰਯੁਕਤ ਡਾਇਰੈਕਟਰ ਡਾ. ਅਰੁਣ ਕੁਮਾਰ ਵੱਲੋਂ ਸਮੂਹ ਬਲਾਕ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸਮੂਹ ਖ਼ਾਦ ਵਿਕਰੇਤਾਵਾਂ, ਫੀਡ ਅਤੇ ਪਲਾਈਵੁੱਡ ਇੰਡਸਟਰੀ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕਿਸੇ ਇੰਡਸਟਰੀ ਵਿੱਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਹੁੰਦੀ ਪਾਈ ਜਾਂਦੀ ਹੈ ਤਾਂ ਉਸ ਇੰਡਸਟਰੀ ‘ਤੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਸੀਜ਼ ਕੀਤਾ ਜਾਵੇ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| 19 ਅਪ੍ਰੈਲ ਨੂੰ ਜੀ. ਹੋਲੀ ਹਾਰਟ ਦੁਆਰਾ ਮੈਰਾਥਨ ਅਤੇ ਸਾਈਕਲਿੰਗ ਈਵੈਂਟ ਕਰਵਾਇਆ ਜਾ ਰਿਹਾ ਹੈ। |









Users Today : 0
Users Yesterday : 20
Users Last 7 days : 119