ਹੁਨਰ ਮੁਕਾਬਲਿਆਂ ’ਚ ਲਗਾਤਾਰ ਤਿੰਨ ਸਾਲਾਂ ਤੋਂ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਦਾ ਵਧਾਇਆ ਉਤਸ਼ਾਹ
ਬਰਨਾਲਾ ਬਿਊਰੋ 16 ਅਪ੍ਰੈਲ
ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਉੱਚ ਅਧਿਕਾਰੀਆਂ ਦੀ ਰਹਿਨੁਮਾਈ ਹੇਠ ਸਕੂਲ ਆਫ਼ ਐਮੀਨੈਂਸ ਬਰਨਾਲਾ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ ਤਹਿਤ ਚੱਲ ਰਹੇ ਸਕਿਊਰਟੀ ਟ੍ਰੇਡ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਟੂਡੈਂਟ ਕਿੱਟਾਂ ਤਕਸੀਮ ਕੀਤੀਆਂ ਗਈਆਂ। ਇਹ ਸਮਾਗਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਸਿੱ) ਸੁਨੀਤਇੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰਪਾਲ ਸਿੰਘ ਤੇ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਪਾਵੇਲ ਬਾਂਸਲ ਦੀ ਦੇਖ-ਰੇਖ ਹੇਠ ਸੰਪੰਨ ਹੋਇਆ। ਪ੍ਰਿੰਸੀਪਲ ਹਰੀਸ਼ ਬਾਂਸਲ ਦੀ ਯੋਗ ਅਗਵਾਈ ’ਚ ਕਰਵਾਏ ਗਏ ਇਸ ਸਮਾਗਮ ਦੌਰਾਨ ਸੇਵਾਮੁਕਤ ਅਧਿਆਪਕ ਕਮਲੇਸ਼ ਕੁਮਾਰ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਆਪਣੇ ਕਰ-ਕਮਲਾਂ ਨਾਲ ਵਿਦਿਆਰਥੀਆਂ ਨੂੰ ਕਿੱਟਾਂ ਭੇਂਟ ਕੀਤੀਆਂ। ਇਸ ਮੌਕੇ ਵੋਕੇਸ਼ਨਲ ਟ੍ਰੇਨਰ ਮਨਜੀਤ ਸਿੰਘ ਸਕਿਊਰਟੀ ਤੇ ਹਰਪ੍ਰੀਤ ਸਿੰਘ ਕੰਸਟ੍ਰਕਸ਼ਨ ਵੀ ਮੌਜੂਦ ਸਨ। ਪ੍ਰਿੰਸੀਪਲ ਹਰੀਸ਼ ਬਾਂਸਲ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮੌਜੂਦਾ ਦੌਰ ’ਚ ਸਿਰਫ਼ ਕਿਤਾਬੀ ਗਿਆਨ ਹੀ ਕਾਫੀ ਨਹੀਂ। ਸਗੋਂ ਕਿੱਤਾ ਮੁਖੀ ਸਿੱਖਿਆ ਸਮੇਂ ਦੀ ਮੁਖ ਲੋੜ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਐੱਨਐੱਸਐੱਫ ਕਿਊ ਅਧੀਨ ਚੱਲ ਰਹੇ ਵੱਖ-ਵੱਖ ਕੋਰਸਾਂ ਜਿਵੇਂ ਕਿ ਸਕਿਊਰਟੀ, ਕੰਸਟ੍ਰਕਸ਼ਨ, ਬਿਊਟੀ ਐਂਡ ਵੈਲਨੈਸ, ਬੈਂਕਿੰਗ, ਫਾਇਨੈਂਸ ਐਂਡ ਸਰਵਿਸਿਜ਼ ਇੰਸ਼ੋਰੈਂਸ ’ਚ ਵੱਧ ਤੋਂ ਵੱਧ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਟੂਡੈਂਟ ਕਿੱਟਾਂ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿਖਲਾਈ ’ਚ ਸਹਾਈ ਹੋਣਗੀਆਂ ਤੇ ਉਨ੍ਹਾਂ ਦੇ ਹੁਨਰ ਨੂੰ ਹੋਰ ਨਿਖਾਰਨਗੀਆਂ ਤਾਂ ਜੋ ਉਹ ਭਵਿੱਖ ’ਚ ਸਵੈ-ਰੁਜ਼ਗਾਰ ਦੇ ਕਾਬਲ ਬਣ ਸਕਣ ਤੇ ਦੇਸ਼ ਦੀ ਤਰੱਕੀ ’ਚ ਯੋਗਦਾਨ ਪਾ ਸਕਣ।
150 ਸਾਲ ਪੁਰਾਣੇ ਵਿੱਦਿਆ ਦੇ ਮੱਕੇ ਦਾ ਵਧਿਆ ਮਾਣ
ਜ਼ਿਕਰਯੋਗ ਹੈ ਕਿ ਇਹ ਸਕੂਲ ਪਿਛਲੇ ਤਿੰਨ ਸਾਲਾਂ ਤੋਂ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲਿਆਂ ’ਚ ਲਗਾਤਾਰ ਪਹਿਲੀ ਪੁਜੀਸ਼ਨ ਹਾਸਲ ਕਰਦਾ ਆ ਰਿਹਾ ਹੈ। ਸਕਿਊਰਟੀ ਟ੍ਰੇਡ ਦੇ ਵਿਦਿਆਰਥੀਆਂ ਦੀ ਇਸ ਲਗਾਤਾਰ ਜਿੱਤ ਨੇ 150 ਸਾਲ ਪੁਰਾਣੀ ਇਸ ਇਤਿਹਾਸਕ ਵਿਦਿਅਕ ਸੰਸਥਾ ਦਾ ਨਾਮ ਪੂਰੇ ਸੂਬੇ ’ਚ ਚਮਕਾਇਆ ਹੈ ਤੇ ਇਸ ਨੂੰ ਸਿੱਖਿਆ ਦੇ ਖੇਤਰ ’ਚ ਇਕ ਮਿਸਾਲ ਵਜੋਂ ਸਥਾਪਿਤ ਕੀਤਾ ਹੈ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ।ਖੁੱਲ੍ਹੀਆਂ ਅੱਖਾਂ
| ਇਤਿਹਾਸਕ ਪਿੰਡ ਠੀਕਰੀਵਾਲਾ ਦੀ ਅਨਾਜ ਮੰਡੀ ਬਦਹਾਲ: ਪ੍ਰਸ਼ਾਸਨਿਕ ਦਾਅਵਿਆਂ ਦੀ ਨਿਕਲੀ ਫ਼ੂਕ, ਕਿਸਾਨਾਂ `ਚ ਭਾਰੀ ਰੋਸ |









Users Today : 17
Users Yesterday : 24
Users Last 7 days : 116