ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਹੋਏ ਇੱਕ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ।

ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਹੋਏ ਇੱਕ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ।

     ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ
ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਹੋਏ ਇੱਕ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ।

ਚੰਡੀਗੜ੍ਹ ਬਿਊਰੋ 17 ਅਪ੍ਰੈਲ

         ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਤੋਂ ਉਸ ਦੀ ਜ਼ਮੀਨ ਦੇ ਇੰਤਕਾਲ ਵਿੱਚ ਸੋਧ ਕਰਨ ਬਦਲੇ 25,000 ਰੁਪਏ ਰਿਸ਼ਵਤ ਮੰਗੀ ਸੀ। ਇਸ ਸਬੰਧੀ ਮੁਲਜ਼ਮ ਪਟਵਾਰੀ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ।

ਕੋਈ ਵੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ    ਪਿੰਡ ਨੈਣੇਵਾਲ ਦੇ ਡੇਰਾ ਬਾਬਾ ਰਾਮ ਸਿੰਘ ਦੇ ਸੇਵਾਦਾਰਾਂ ’ਤੇ ਜਾਨਲੇਵਾ ਹਮਲਾ, ਤਪਾ ਹਸਪਤਾਲ ਦਾਖਲ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 2 7
Users Today : 118
Users Yesterday : 59
Users Last 7 days : 338

ਰਾਸ਼ੀਫਲ

error: Content is protected !!