ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਪਿੰਡ ਠੁੱਲੀਵਾਲ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਣਕ ਦੀ ਫ਼ਸਲ ਤੇ ਟਾਂਗਰ ਸੜ ਕੇ ਸੁਆਹ; ਕਿਸਾਨਾਂ ਦਾ ਭਾਰੀ ਨੁਕਸਾਨ

ਪਿੰਡ ਠੁੱਲੀਵਾਲ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਣਕ ਦੀ ਫ਼ਸਲ ਤੇ ਟਾਂਗਰ ਸੜ ਕੇ ਸੁਆਹ; ਕਿਸਾਨਾਂ ਦਾ ਭਾਰੀ ਨੁਕਸਾਨ

ਮਨੋਜ਼ ਸ਼ਰਮਾ
ਪਿੰਡ ਠੁੱਲੀਵਾਲ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਣਕ ਦੀ ਫ਼ਸਲ ਤੇ ਟਾਂਗਰ ਸੜ ਕੇ ਸੁਆਹ; ਕਿਸਾਨਾਂ ਦਾ ਭਾਰੀ ਨੁਕਸਾਨ

ਪਿੰਡ ਵਾਸੀਆਂ ਨੇ ਟਰੈਕਟਰਾਂ ਤੇ ਪਾਣੀ ਨਾਲ ਅੱਗ ਬੁਝਾਈ ,ਮਾਲ ਵਿਭਾਗ ਨੇ ਨੁਕਸਾਨ ਦੀ ਰਿਪੋਰਟ ਤਿਆਰ ਕਰਨੀ ਸ਼ੁਰੂ ਕੀਤੀ

ਬਰਨਾਲਾ ਬਿਊਰੋ 17 ਅਪ੍ਰੈਲ

                ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਠੁੱਲੀਵਾਲ ਵਿੱਚ ਅੱਜ ਸਵੇਰੇ ਲਗਭਗ 10:45 ਵਜੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨਾਂ ਨੂੰ ਵੱਡਾ ਝਟਕਾ ਲੱਗਿਆ। ਬਿਜਲੀ ਡਿੱਗਣ ਨਾਲ ਇੱਕ ਕਿਸਾਨ ਦੀ ਖੇਤ ਵਿੱਚ ਖੜੀ ਕਣਕ ਅਤੇ ਦੋ ਕਿਸਾਨਾਂ ਦੇ ਖੇਤਾਂ ਵਿੱਚ ਤੂੜੀ ਬਣਾਉਣ ਲਈ ਰੱਖੇ ਟਾਂਗਰ ਨੂੰ ਅੱਗ ਲੱਗ ਗਈ, ਜਿਸ ਕਾਰਨ ਕੁੱਲ ਮਿਲਾ ਕੇ ਲਗਭਗ ਨੌਂ ਏਕੜ ਫਸਲ ਅਤੇ ਟਾਂਗਰ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਨਾਲ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਘਟਨਾ ਦਾ ਪਤਾ ਲੱਗਦੇ ਹੀ ਪਿੰਡ ਠੁੱਲੀਵਾਲ ਅਤੇ ਗੁੰਮਟੀ ਦੇ ਕਿਸਾਨ ਟਰੈਕਟਰਾਂ, ਪਾਣੀ ਵਾਲੀਆਂ ਟੈਂਕੀਆਂ ਅਤੇ ਹੋਰ ਜੰਤਰਾਂ ਨਾਲ ਤੁਰੰਤ ਮੌਕੇ ’ਤੇ ਪੁੱਜ ਗਏ। ਪਿੰਡ ਵਾਸੀਆਂ ਨੇ ਘੰਟਿਆਂ ਦੀ ਕਠਿਨ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਅਤੇ ਅੱਗ ਨੂੰ ਹੋਰ ਖੇਤਾਂ ਤੱਕ ਫੈਲਣ ਤੋਂ ਰੋਕਿਆ। ਜੇਕਰ ਸਮੇਂ ਸਿਰ ਪਿੰਡ ਵਾਸੀ ਇਕੱਠੇ ਹੋ ਕੇ ਕੋਸ਼ਿਸ਼ ਨਾ ਕਰਦੇ ਤਾਂ ਹੋਰ ਵੱਡਾ ਨੁਕਸਾਨ ਹੋ ਸਕਦਾ ਸੀ। ਮਾਲ ਵਿਭਾਗ ਦੇ ਸਰਕਲ ਪਟਵਾਰੀ ਮੋਹਿਤ ਕੁਮਾਰ ਬਰਨਾਲਾ ਨੇ ਨੰਬਰਦਾਰ ਮਨਮੋਹਣ ਸਿੰਘ ਵੱਲੋਂ ਦਿੱਤੀ ਸੂਚਨਾ ਦੇ ਆਧਾਰ ’ਤੇ ਮੌਕੇ ’ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਹੁਕਮਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੁਕਸਾਨ ਦੀ ਪੂਰੀ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜੀ ਜਾ ਰਹੀ ਹੈ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਮਿਲ ਸਕੇ। ਸਰਪੰਚ ਪਰਮਜੀਤ ਕੌਰ ਸਿੱਧੂ ਅਤੇ ਨਸ਼ਾ ਵਿਰੋਧੀ ਕਮੇਟੀ ਦੇ ਬਲਾਕ ਪ੍ਰਧਾਨ ਸਮਾਜ ਸੇਵੀ ਹਰਤੇਜ ਸਿੰਘ ਸਿੱਧੂ ਨੇ ਦੱਸਿਆ ਕਿ ਡਰੇਨ ਦੇ ਨਾਲ ਲੱਗਦੇ ਖੇਤਾਂ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ ਕਿਸਾਨ ਹਰਬੰਸ ਸਿੰਘ ਪੁੱਤਰ ਗੁਰਨਾਮ ਸਿੰਘ ਦੀ ਚਾਰ ਏਕੜ ਖੜੀ ਕਣਕ ਸੜ ਗਈ। ਇਸ ਤੋਂ ਇਲਾਵਾ ਰੂਪ ਸਿੰਘ ਪੁੱਤਰ ਗੁਰਦਿਆਲ ਸਿੰਘ ਦੇ ਤਿੰਨ ਏਕੜ ਅਤੇ ਚਰਨ ਸਿੰਘ ਪੁੱਤਰ ਸਾਧੂ ਸਿੰਘ ਦੇ ਦੋ ਏਕੜ ਟਾਂਗਰ ਨੂੰ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ।

 

ਪਿੰਡ ਠੁੱਲੀਵਾਲ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਣਕ ਦੀ ਫ਼ਸਲ ਤੇ ਟਾਂਗਰ ਸੜ ਕੇ ਸੁਆਹ; ਕਿਸਾਨਾਂ ਦਾ ਭਾਰੀ ਨੁਕਸਾਨ
ਪਿੰਡ ਠੁੱਲੀਵਾਲ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਣਕ ਦੀ ਫ਼ਸਲ ਤੇ ਟਾਂਗਰ ਸੜ ਕੇ ਸੁਆਹ; ਕਿਸਾਨਾਂ ਦਾ ਭਾਰੀ ਨੁਕਸਾਨ

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਹੋਏ ਨੁਕਸਾਨ ਦਾ ਯੋਗ ਮੁਆਵਜ਼ਾ ਜਲਦ ਦਿੱਤਾ ਜਾਵੇ ਤਾਂ ਜੋ ਪ੍ਰਭਾਵਿਤ ਪਰਿਵਾਰ ਮੁੜ ਖੜੇ ਹੋ ਸਕਣ। ਥਾਣਾ ਠੁੱਲੀਵਾਲ ਦੇ ਮੁਖੀ ਗੁਰਪਾਲ ਸਿੰਘ ਧਨੌਲਾ ਅਤੇ ਏਐਸਆਈ ਮਨਜਿੰਦਰ ਸਿੰਘ ਸ਼ੇਰਪੁਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਪਿੰਡ ਦੇ ਕਈ ਆਗੂਆਂ ਅਤੇ ਵਸਨੀਕਾਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਹਮਦਰਦੀ ਜਤਾਈ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਸਮਾਜ ਸੇਵੀ ਹਰਤੇਜ ਸਿੰਘ ਸਿੱਧੂ, ਪੰਚ ਹਰਜੀਤ ਸਿੰਘ, ਜਸਵਿੰਦਰ ਸਿੰਘ ਜੱਸੀ ਰਾਮਨਦੀਪ ਸਿੰਘ ਠੁੱਲੀਵਾਲ, ਅਰਸ਼ਦੀਪ ਸਿੰਘ ਗੁਰਪ੍ਰੀਤ ਸਿੰਘ ਫੂਕਾ ਬਲਜਿੰਦਰ ਸਿੰਘ ਬੱਬੂ ਗੁਰਪ੍ਰੀਤ ਸਿੰਘ ਭੋਲਾ ਸਿੰਘ ਲੱਖੂ ਸਿੰਘ ਬਲਕਾਰ ਸਿੰਘ ਗੁੰਮਟੀ ਨਿਰਮਲ ਸਿੰਘ ਲਾਡੀ ਸਿੰਘ ਮੱਖਣ ਸਿੰਘ ਸਰਬਜੀਤ ਸਿੰਘ ਆਦਿ ਨੇ ਕਿਸਾਨਾਂ ਦੇ ਹੋਏ ਨੁਕਸਾਨ ਸਬੰਧੀ ਮਿਲ ਕੇ ਹਮਦਰਦੀ ਜਾਹਿਰ ਕਰਦਿਆਂ ਵਿਸ਼ਵਾਸ ਦਵਾਇਆ ਕਿ ਪੂਰੀ ਪੰਚਾਇਤ ਅਤੇ ਪਿੰਡ ਵਾਸੀ ਪੀੜਤ ਕਿਸਾਨਾਂ ਦੇ ਨਾਲ ਖੜਾ ਹੈ ਉਹਨਾਂ ਦੇ ਹੋਏ ਨੁਕਸਾਨ ਦੀ ਪਿੰਡ ਵੱਲੋਂ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ  ਉਕਤ ਆਗੂਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਕਿਸਾਨਾਂ ਦੇ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਪਿੰਡ ਵਾਸੀਆਂ ਨੇ ਕਿਹਾ ਕਿ ਪੂਰਾ ਪਿੰਡ ਇਸ ਦੁੱਖ ਦੀ ਘੜੀ ਵਿੱਚ ਪ੍ਰਭਾਵਿਤ ਕਿਸਾਨਾਂ ਦੇ ਨਾਲ ਖੜਾ ਹੈ ਅਤੇ ਉਹਨਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਤੁਰੰਤ ਮਾਲੀ ਸਹਾਇਤਾ ਦਿੱਤੀ ਜਾਵੇ। ਦਿਲਚਸਪ ਗੱਲ ਇਹ ਵੀ ਰਹੀ ਕਿ ਅੱਗ ਬੁਝਾਊ ਗੱਡੀ ਅੱਗ ਬੁਝਣ ਤੋਂ ਬਾਅਦ ਹੀ ਮੌਕੇ ’ਤੇ ਪਹੁੰਚੀ, ਜਿਸ ਕਾਰਨ ਪਿੰਡ ਵਾਸੀਆਂ ਨੇ ਆਪਣੇ ਯਤਨਾਂ ਨਾਲ ਹੀ ਵੱਡੇ ਨੁਕਸਾਨ ਨੂੰ ਰੋਕਣ ਵਿੱਚ ਸਫਲਤਾ ਹਾਸਲ ਕੀਤੀ।

ਕੈਪਸ਼ਨ:ਠੁੱਲੀਵਾਲ ਨੇੜੇ ਅਸਮਾਨੀ ਬਿਜਲੀ ਨਾਲ ਸੜੀਆਂ ਫਸਲਾਂ ਦਾ ਜਾਇਜ਼ਾ ਲੈਂਦੇ ਅਧਿਕਾਰੀ ਤੇ ਪਿੰਡ ਵਾਸੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਪਿੰਡ ਨੈਣੇਵਾਲ ਦੇ ਡੇਰਾ ਬਾਬਾ ਰਾਮ ਸਿੰਘ ਦੇ ਸੇਵਾਦਾਰਾਂ ’ਤੇ ਜਾਨਲੇਵਾ ਹਮਲਾ, ਤਪਾ ਹਸਪਤਾਲ ਦਾਖਲ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 2 7
Users Today : 118
Users Yesterday : 59
Users Last 7 days : 338

ਰਾਸ਼ੀਫਲ

error: Content is protected !!