ਭਦੌੜ ਬਿਊਰੋ 17 ਅਪ੍ਰੈਲ
ਕਸਬਾ ਭਦੌੜ ਦੇ ਸਰਕਾਰੀ ਹਸਪਤਾਲ ਵਿੱਚ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਲੀਹੋਂ ਲੱਥ ਚੁੱਕੀਆਂ ਹਨ ਜਿਸ ਕਾਰਨ ਤਕਰੀਬਨ ਇੱਕ ਲੱਖ ਦੀ ਆਬਾਦੀ ਵਾਲਾ ਇਹ ਖੇਤਰ ਹੁਣ ਰੱਬ ਆਸਰੇ ਰਹਿਣ ਲਈ ਮਜਬੂਰ ਹੈ ਕਿਉਂਕਿ ਹਸਪਤਾਲ ਵਿੱਚ ਡਾਕਟਰਾਂ ਦੀਆਂ 6 ਅਸਾਮੀਆਂ ਖਾਲੀ ਹੋਣ ਕਾਰਨ ਮਰੀਜ਼ਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਹਿਲਾਂ ਇੱਥੇ ਸਿਰਫ ਇੱਕ ਡਾਕਟਰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸੇਵਾਵਾਂ ਦੇ ਰਿਹਾ ਸੀ ਪਰ ਹੁਣ ਉਸ ਡਾਕਟਰ ਨੂੰ ਵੀ ਹਫਤੇ ਵਿੱਚ ਸਿਰਫ ਦੋ ਦਿਨ ਲਈ ਭਦੌੜ ਭੇਜਣ ਅਤੇ ਬਾਕੀ ਦਿਨਾਂ ਲਈ ਤਪਾ ਦੇ ਸਰਕਾਰੀ ਹਸਪਤਾਲ ਵਿੱਚ ਤਾਇਨਾਤ ਕਰਨ ਦੇ ਫੈਸਲੇ ਨੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ ਜਿਸ ਨੂੰ ਲੋਕਾਂ ਨੇ ਆਪਣੇ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ। ਸਥਾਨਕ ਵਸਨੀਕਾਂ ਜਗਸ਼ੀਰ ਸਿੰਘ ਜੱਗੀ, ਪਰਮਜੀਤ ਸਿੰਘ ਤਲਵਾੜ, ਰਵਿੰਦਰ ਸਿੰਘ ਅਤੇ ਡਾਕਟਰ ਵਿਪਨ ਗੁਪਤਾ ਨੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਬਿਹਤਰ ਸਿਹਤ ਸੇਵਾਵਾਂ ਦੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਭਦੌੜ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਐਮਰਜੈਂਸੀ ਦੀ ਹਾਲਤ ਵਿੱਚ ਲੋਕਾਂ ਕੋਲ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਬਚਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੀ ਖੱਜਲ-ਖੁਆਰੀ ਬੰਦ ਕਰਨ ਲਈ ਇਸ ਹਸਪਤਾਲ ਵਿੱਚ ਤੁਰੰਤ ਡਾਕਟਰਾਂ ਦੀ ਪੱਕੀ ਨਿਯੁਕਤੀ ਕੀਤੀ ਜਾਵੇ ਤਾਂ ਜੋ ਗਰੀਬ ਅਤੇ ਆਮ ਲੋਕਾਂ ਨੂੰ ਮਾਮੂਲੀ ਇਲਾਜ ਲਈ ਵੀ ਦੂਰ-ਦੁਰਾਡੇ ਦੇ ਸ਼ਹਿਰਾਂ ਜਾਂ ਪ੍ਰਾਈਵੇਟ ਹਸਪਤਾਲਾਂ ਵੱਲ ਨਾ ਭੱਜਣਾ ਪਵੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਪਿੰਡ ਠੁੱਲੀਵਾਲ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਣਕ ਦੀ ਫ਼ਸਲ ਤੇ ਟਾਂਗਰ ਸੜ ਕੇ ਸੁਆਹ; ਕਿਸਾਨਾਂ ਦਾ ਭਾਰੀ ਨੁਕਸਾਨ |








Users Today : 3
Users Yesterday : 26
Users Last 7 days : 127