ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਸਵ. ਸ: ਗੁਰਚਰਨ ਸਿੰਘ ਸੰਧੂ ਦੀ ਅੰਤਿਮ ਅਰਦਾਸ ਮੌਕੇ ‘ਹਰਿਆਵਲ ਲਹਿਰ’ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਵੰਡੇ ਗਏ ਫਲਦਾਰ ਬੂਟੇ

ਸਵ. ਸ: ਗੁਰਚਰਨ ਸਿੰਘ ਸੰਧੂ ਦੀ ਅੰਤਿਮ ਅਰਦਾਸ ਮੌਕੇ ‘ਹਰਿਆਵਲ ਲਹਿਰ’ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਵੰਡੇ ਗਏ ਫਲਦਾਰ ਬੂਟੇ

 ਇਲਾਕੇ ਦੀ ਸਤਿਕਾਰਯੋਗ ਸ਼ਖਸੀਅਤ ਸ: ਗੁਰਚਰਨ ਸਿੰਘ ਸੰਧੂ, ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਅੱਜ ਪਿੰਡ ਅਲਕੜਾ ਦੇ ਗੁਰਦੁਆਰਾ ਸੰਤ ਬਾਬਾ ਸਰਦੂਲ ਸਿੰਘ ਜੀ ਵਿਖੇ ਸੰਪੰਨ ਹੋਈ
ਸਵ. ਸ: ਗੁਰਚਰਨ ਸਿੰਘ ਸੰਧੂ ਦੀ ਅੰਤਿਮ ਅਰਦਾਸ ਮੌਕੇ 'ਹਰਿਆਵਲ ਲਹਿਰ' ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਵੰਡੇ ਗਏ ਫਲਦਾਰ ਬੂਟੇ

ਬਰਨਾਲਾ ਬਿਊਰੋ 17 ਅਪ੍ਰੈਲ

                   ਇਲਾਕੇ ਦੀ ਸਤਿਕਾਰਯੋਗ ਸ਼ਖਸੀਅਤ ਸ: ਗੁਰਚਰਨ ਸਿੰਘ ਸੰਧੂ, ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਅੱਜ ਪਿੰਡ ਅਲਕੜਾ ਦੇ ਗੁਰਦੁਆਰਾ ਸੰਤ ਬਾਬਾ ਸਰਦੂਲ ਸਿੰਘ ਜੀ ਵਿਖੇ ਸੰਪੰਨ ਹੋਈ ਜਿੱਥੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਸ ਮੌਕੇ ‘ਹਰਿਆਵਲ ਲਹਿਰ ਭਦੌੜ‘ ਵੱਲੋਂ ਵਾਤਾਵਰਨ ਦੀ ਸੰਭਾਲ ਨੂੰ ਅਸਲ ਸ਼ਰਧਾਂਜਲੀ ਭੇਂਟ ਕਰਦਿਆਂ ਸੰਗਤਾਂ ਨੂੰ ਫਲਦਾਰ ਬੂਟੇ ਵੰਡੇ ਗਏ।ਇਸ ਸਮਾਗਮ ਦੌਰਾਨ ਹਰਿਆਵਲ ਲਹਿਰ ਦੇ ਨੁਮਾਇੰਦੇ ਜਗਸੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਨੁੱਖੀ ਜੀਵਨ ਲਈ ਸਾਫ਼-ਸੁਥਰਾ ਵਾਤਾਵਰਨ ਅਤੇ ਆਕਸੀਜਨ ਬਹੁਤ ਜ਼ਰੂਰੀ ਹੈ ਅਤੇ ਉਹਨਾਂ ਦੀ ਲਹਿਰ ਦਾ ਮੁੱਖ ਮਕਸਦ ਸ਼ਹਿਰ ਨੂੰ ਸੁੰਦਰ ਬਣਾਉਣ ਦੇ ਨਾਲ ਵਾਤਾਵਰਨ ਵਿੱਚ ਆਕਸੀਜਨ ਦੀ ਮਾਤਰਾ ਵਧਾਉਣਾ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਆਪਣੇ ਜੀਵਨ ਦੇ ਖੁਸ਼ੀ-ਗਮੀ ਦੇ ਮੌਕਿਆਂ ‘ਤੇ ਵੱਧ ਤੋਂ ਵੱਧ ਦਰੱਖਤ ਲਗਾਉਣੇ ਚਾਹੀਦੇ ਹਨ ਕਿਉਂਕਿ ਸਵਰਗਵਾਸੀ ਗੁਰਚਰਨ ਸਿੰਘ ਸੰਧੂ ਦੀ ਯਾਦ ਵਿੱਚ ਵੰਡੇ ਗਏ ਇਹ ਬੂਟੇ ਨਾ ਸਿਰਫ਼ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣਗੇ ਸਗੋਂ ਲੋਕਾਂ ਨੂੰ ਕੁਦਰਤ ਨਾਲ ਜੁੜਨ ਦਾ ਸੁਨੇਹਾ ਵੀ ਦੇਣਗੇ। ਇਸ ਨੇਕ ਕਾਰਜ ਵਿੱਚ ਸਵਰਗਵਾਸੀ ਸ: ਗੁਰਚਰਨ ਸਿੰਘ ਸੰਧੂ ਦੇ ਸਪੁੱਤਰਾਂ ਗੁਰਮੇਲ ਸਿੰਘ ਸੰਧੂ (ਕਾਰਗਿੱਲ ਫੀਡ ਵਾਲੇ), ਗੁਰਤੇਜ ਸਿੰਘ ਸੰਧੂ, ਰਮਨਜੀਤ ਸਿੰਘ ਸੰਧੂ ਅਤੇ ਸਮੂਹ ਸੰਧੂ ਪਰਿਵਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ ਅਤੇ ਅੰਤਿਮ ਅਰਦਾਸ ਵਿੱਚ ਪਹੁੰਚੀਆਂ ਸੰਗਤਾਂ ਨੇ ‘ਹਰਿਆਵਲ ਲਹਿਰ‘ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਵਾਤਾਵਰਨ ਨੂੰ ਬਚਾਉਣ ਦਾ ਪ੍ਰਣ ਲਿਆ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ।ਖੁੱਲ੍ਹੀਆਂ ਅੱਖਾਂ

ਪਿੰਡ ਠੁੱਲੀਵਾਲ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਣਕ ਦੀ ਫ਼ਸਲ ਤੇ ਟਾਂਗਰ ਸੜ ਕੇ ਸੁਆਹ; ਕਿਸਾਨਾਂ ਦਾ ਭਾਰੀ ਨੁਕਸਾਨ
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 2 4
Users Today : 115
Users Yesterday : 59
Users Last 7 days : 335

ਰਾਸ਼ੀਫਲ

error: Content is protected !!