Home » ਪ੍ਰਮੁੱਖ ਖ਼ਬਰਾਂ » ਜ਼ਿਲ੍ਹੇ ਦੀਆਂ ਮੰਡੀਆਂ ਵਿਚ 1,48,280 ਮੀਟ੍ਰਿਕ ਟਨ ਫ਼ਸਲ ਦੀ ਆਮਦ, 94265 ਮੀਟ੍ਰਿਕ ਟਨ ਦੀ ਖ਼ਰੀਦ: ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿਚ 1,48,280 ਮੀਟ੍ਰਿਕ ਟਨ ਫ਼ਸਲ ਦੀ ਆਮਦ, 94265 ਮੀਟ੍ਰਿਕ ਟਨ ਦੀ ਖ਼ਰੀਦ: ਡਿਪਟੀ ਕਮਿਸ਼ਨਰ

 ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 104 ਮੰਡੀਆਂ ਅਤੇ 45 ਆਰਜ਼ੀ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਓਹਨਾਂ ਦੱਸਿਆ ਕਿ ਕੱਲ੍ਹ 18 ਅਪ੍ਰੈਲ ਤਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 1,48,280 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ ਹੈ
ਜ਼ਿਲ੍ਹੇ ਦੀਆਂ ਮੰਡੀਆਂ ਵਿਚ 1,48,280 ਮੀਟ੍ਰਿਕ ਟਨ ਫ਼ਸਲ ਦੀ ਆਮਦ, 94265 ਮੀਟ੍ਰਿਕ ਟਨ ਦੀ ਖ਼ਰੀਦ: ਡਿਪਟੀ ਕਮਿਸ਼ਨਰ
[responsivevoice_button voice="Hindi Male"]

85 ਕਰੋੜ ਦੀ ਅਦਾਇਗੀ ਕਿਸਾਨਾਂ ਦੀ ਖਾਤਿਆਂ ਚ ਕੀਤੀ,  ਸੁੱਕੀ ਫ਼ਸਲ ਮੰਡੀਆਂ ਵਿੱਚ ਲਿਆਉਣ ਦੀ ਅਪੀਲ

  ਬਰਨਾਲਾ ਬਿਊਰੋ  20 ਅਪ੍ਰੈਲ

                               ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 104 ਮੰਡੀਆਂ ਅਤੇ 45 ਆਰਜ਼ੀ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਓਹਨਾਂ ਦੱਸਿਆ ਕਿ ਕੱਲ੍ਹ 18 ਅਪ੍ਰੈਲ ਤਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 1,48,280 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ ਹੈ ਜਿਸ ਵਿਚੋਂ ਹੁਣ ਤਕ ਕੁੱਲ 94265 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮਾਰਕਫੈੱਡ ਵਲੋਂ 21585 ਮੀਟ੍ਰਿਕ ਟਨ, ਪਨਗ੍ਰੇਨ ਵਲੋਂ 38255 ਮੀਟ੍ਰਿਕ ਟਨ, ਪਨਸਪ ਵਲੋਂ 21470 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 12955 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦੀ ਕਣਕ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਅੰਦਰ ਕਿਸਾਨਾਂ ਨੂੰ ਕੀਤੀ ਜਾ ਰਹੀ ਹੈ ਅਤੇ ਕੱਲ ਸ਼ਾਮ ਤਕ 85 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਓਹਨਾਂ ਕਿਹਾ ਕਿ ਲਿਫਟਿੰਗ ਵੀ ਜਾਰੀ ਹੈ ਤੇ ਬਾਰਦਾਨਾ ਲੋੜੀਂਦੀ ਮਾਤਰਾ ਵਿਚ ਉਪਲਭਧ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਅਧਿਆਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਸੁੱਕੀ ਫ਼ਸਲ ਮੰਡੀਆਂ ਵਿੱਚ ਲਿਆਂਦੀ ਜਾਵੇ ਤਾਂ ਜੋ ਓਹਨਾਂ ਦੀ ਫ਼ਸਲ ਦੀ ਖਰੀਦ ਨਾਲੋ ਨਾਲ ਕੀਤੀ ਜਾ ਸਕੇ। ਇਸ ਮੌਕੇ ਹਰਭਜਨ ਸਿੰਘ ਵਾਸੀ ਪਿੰਡ ਜਲੂਰ ਅਤੇ ਜਗਤਾਰ ਸਿੰਘ ਵਾਸੀ ਬਰਨਾਲਾ ਨੇ ਕਿਹਾ ਕਿ ਉਹ 17 ਅਪ੍ਰੈਲ ਨੂੰ ਫ਼ਸਲ ਲੈ ਕੇ ਬਰਨਾਲਾ ਅਨਾਜ ਮੰਡੀ ਵਿੱਚ ਆਏ ਸਨ। ਓਹਨਾਂ ਦੀ ਜਿਣਸ ਵਿੱਚ ਨਮੀ ਠੀਕ ਆਈ ਸੀ। ਓਹਨਾਂ ਕਿਹਾ ਕਿ 18 ਅਪ੍ਰੈਲ ਨੂੰ ਫ਼ਸਲ ਦੀ ਬੋਲੀ ਲੱਗ ਗਈ ਅਤੇ ਭਰਾਈ ਹੋ ਗਈ।

ਹੋਰ ਤਾਜ਼ਾ ਖਬਰਾਂ ਲਈ ਕਲਿ4ਕ ਕਰੋ। ਖੁੱਲ੍ਹੀਆਂ ਅੱਖਾਂ 

ਭਦੌੜ ਦੇ ਵਿਕਾਸ ਲਈ ਦਰਿਆਦਿਲੀ: ਬੱਸ ਅੱਡੇ ਲਈ ਜ਼ਮੀਨ ਦਾਨ ਕਰਨ ਵਾਲੇ ਪਰਿਵਾਰ ਦਾ ਨਗਰ ਕੌਂਸਲ ਵੱਲੋਂ ਵਿਸ਼ੇਸ਼ ਸਨਮਾਨ
0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 2 0 7 4
Users Today : 6
Users Yesterday : 17
Users Last 7 days : 126

ਰਾਸ਼ੀਫਲ