ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਆਗੂਆਂ ਨੇ ਇੱਕਜੁੱਟਤਾ ਦਿਖਾਉਦਿਆਂ ਕੀਤਾ ਐਲਾਨ ! “ਪਰਚੇ ਰੱਦ ਕਰਵਾ ਕੇ ਰਹਾਂਗੇ”

ਆਗੂਆਂ ਨੇ ਇੱਕਜੁੱਟਤਾ ਦਿਖਾਉਦਿਆਂ ਕੀਤਾ ਐਲਾਨ ! “ਪਰਚੇ ਰੱਦ ਕਰਵਾ ਕੇ ਰਹਾਂਗੇ”

   ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਰਕਰਾਂ ਤੇ  ਆਗੂਆਂ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਦੀ ਅਗਵਾਈ ਹੇਠ ਸੀਨੀਅਰ ਆਗੂ ਬਨੀ ਖਹਿਰਾ ਦੇ ਦਫ਼ਤਰ ਮਹਿਲ ਕਲਾਂ ਵਿਖੇ ਹੋਈ।
ਕੈਪਸਨ ਮਹਿਲ ਕਲਾਂ ਵਿੱਚ ਪੱਤਰਕਾਰ ਮਿਲਣੀ ਦੌਰਾਨ ਇਕੱਠੇ ਹੋਏ ਕਾਗਰਸ ਆਗੂ।

ਬਰਨਾਲਾ ਬਿਊਰੋ 20 ਅਪ੍ਰੈਲ

                     ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਰਕਰਾਂ ਤੇ  ਆਗੂਆਂ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਦੀ ਅਗਵਾਈ ਹੇਠ ਸੀਨੀਅਰ ਆਗੂ ਬਨੀ ਖਹਿਰਾ ਦੇ ਦਫ਼ਤਰ ਮਹਿਲ ਕਲਾਂ ਵਿਖੇ ਹੋਈ। ਮੀਟਿੰਗ ਤੋਂ ਬਾਅਦ ਆਗੂਆਂ ਵੱਲੋਂ ਪੱਤਰਕਾਰ ਮਿਲਣੀ ਕਰਕੇ ਸੁੱਤਾ ਸੱਤਾਧਾਰੀ ਧਿਰ ‘ਤੇ ਕਾਗਰਸ ਆਗੂਆਂ ਨਾਲ ਧੱਕੇਸਾਹੀ ਕਰਨ ਦੇ ਗੰਭੀਰ ਦੋਸ਼ ਲਗਾਏ ਗਏ।ਇਸ ਮੌਕੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ, ਐਸ ਸੀ ਵਿਭਾਗ ਦੇ ਜ਼ਿਲ੍ਹਾ ਚੇਅਰਮੈਨ ਜਸਮੇਲ ਸਿੰਘ ਡੇਅਰੀਵਾਲਾ, ਬਨੀ ਖਹਿਰਾ, ਸਾਬਕਾ ਸਰਪੰਚ ਮਨਜੀਤ ਸਿੰਘ ਮਹਿਲ ਖੁਰਦ ਅਤੇ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸਰਭੀ ਆੜਤੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਇਸ ਵਾਅਦੇ ਨੂੰ ਪੂਰਾ ਕਰਵਾਉਣ ਲਈ ਪੰਜਾਬ ਪ੍ਰਦੇਸ਼ ਕਾਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਅਤੇ ਵਿਧਾਇਕ  ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਬਰਨਾਲਾ ਦੇ ਕਚਿਹਰੀ ਚੌਕ ਵਿੱਚ ਸ਼ਾਂਤਮਈ ਧਰਨਾ ਦਿੱਤਾ ਗਿਆ ਸੀ। ਆਗੂਆਂ ਨੇ ਦੱਸਿਆ ਕਿ ਧਰਨੇ ਦੌਰਾਨ ਕਾਗਰਸ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ ਸੀ, ਪਰ ਬਾਅਦ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਬਿਆਨ ਦਰਜ ਕਰਕੇ ਦੋ ਦਰਜਨ ਤੋਂ ਵੱਧ ਕਾਗਰਸ ਆਗੂਆਂ ਅਤੇ ਮਹਿਲਾਵਾਂ ਖ਼ਿਲਾਫ਼ ਪਰਚੇ ਦਰਜ ਕਰ ਦਿੱਤੇ ਗਏ। ਆਗੂਆਂ ਨੇ ਇਸ ਕਾਰਵਾਈ ਦੀ ਤਿੱਖੀ ਨਿੰਦਾ ਕਰਦਿਆਂ ਕਿਹਾ ਕਿ ਜੇ ਪਰਚੇ ਰੱਦ ਨਾ ਕੀਤੇ ਗਏ ਤਾਂ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਵੱਡਾ ਸੰਘਰਸ਼ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਝੂਠੇ ਪਰਚੇ ਦਰਜ ਕਰਕੇ ਸਰਕਾਰ ਲੋਕਾਂ ਦੀ ਆਵਾਜ਼ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਕਾਗਰਸੀ ਆਗੂ ਡਰਨ ਵਾਲੇ ਨਹੀਂ ਹਨ। ਆਗੂਆਂ ਨੇ ਦੋਸ਼ ਲਗਾਇਆ ਕਿ ਜਿਨ੍ਹਾਂ ‘ਤੇ ਪਰਚੇ ਦਰਜ ਕੀਤੇ ਗਏ ਹਨ, ਉਹਨਾਂ ਵਿੱਚੋਂ ਕਈ ਆਗੂ ਅਤੇ ਮਹਿਲਾਵਾਂ ਧਰਨੇ ਦੌਰਾਨ ਮੌਜੂਦ ਵੀ ਨਹੀਂ ਸਨ। ਇਸ ਲਈ ਸਰਕਾਰ ਅਤੇ ਸੰਬੰਧਿਤ ਪੁਲਿਸ ਅਧਿਕਾਰੀਆਂ ਨੂੰ ਮਾਨਯੋਗ ਅਦਾਲਤ ਤੱਕ ਲਿਜਾਇਆ ਜਾਵੇਗਾ ਅਤੇ ਪਰਚੇ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਔਰਤਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਵਾਉਣ ਲਈ ਪੰਜਾਬ ਪ੍ਰਦੇਸ਼ ਕਾਗਰਸ ਦਾ ਸਾਥ ਦਿੱਤਾ ਜਾਵੇ। ਪੱਤਰਕਾਰ ਮਿਲਣੀ ਦੇ ਅੰਤ ‘ਤੇ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਸਾਬਕਾ ਚੇਅਰਮੈਨ ਬਾਬੂ ਰੋਸ਼ਨ ਲਾਲ ਬਾਂਸਲ, ਦੀਪਇੰਦਰ ਸਿੰਘ ਦੀਪਾ ਧਨੇਰ, ਭਰਥ ਦਾਸ, ਬਲਜੀਤ ਸਿੰਘ ਮਾਨ, ਕੁਲਵੰਤ ਸਿੰਘ ਧਨੇਰ, ਨਵਦੀਪ ਸਿੰਘ ਨੰਨੂ ਗੁਰਮ, ਜਗਜੀਤ ਸਿੰਘ, ਪ੍ਰੀਤਮ ਸਿੰਘ ਬੀਹਲਾ, ਭਜਨ ਸਿੰਘ ਮਹਿਲ ਖੁਰਦ ਅਤੇ ਦੀਪ ਸਿੰਘ ਮੂੰਮ ਸਮੇਤ ਵੱਡੀ ਗਿਣਤੀ ਵਿੱਚ ਆਗੂ ਮੌਜੂਦ ਸਨ।

 

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਸੀਵਰੇਜ ਬੋਰਡ ਦੀ ਅਣਗਹਿਲੀ ਕਾਰਨ ਸੜਕ ਤੇ ਬਣਿਆ ਛੱਪੜ ਦੇ ਰਿਹਾ ਹੈ ਹਾਦਸਿਆਂ ਨੂੰ ਸੱਦਾ

 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 9 8
Users Today : 89
Users Yesterday : 59
Users Last 7 days : 309

ਰਾਸ਼ੀਫਲ

error: Content is protected !!