ਬਰਨਾਲਾ ਬਿਊਰੋ 22 ਅਪ੍ਰੈਲ
ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਪੰਜਾਬ ਵੱਲੋਂ ਐਡਵਾਈਜ਼ਰੀ ਜਾਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਸੂਬੇ ਵਿੱਚ ਲਗਾਤਾਰ ਵੱਧ ਰਹੇ ਤਾਪਮਾਨ ਅਤੇ ਗਰਮੀ ਦੇ ਕਹਿਰ ਨੂੰ ਮੁੱਖ ਰੱਖਦਿਆਂ ਆਮ ਜਨਤਾ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਿਆਨਕ ਗਰਮੀ ਅਤੇ ਲੂ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਸਿਹਤ ਸੰਬੰਧੀ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ। ਇਸ ਤਹਿਤ ਲੋਕਾਂ ਨੂੰ ਦੁਪਹਿਰ ਵੇਲੇ ਸਿੱਧੀ ਧੁੱਪ ਦੇ ਸੰਪਰਕ ਵਿੱਚ ਆਉਣ ਤੋਂ ਬਚਣ, ਵੱਧ ਤੋਂ ਵੱਧ ਪਾਣੀ ਪੀਣ, ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣ ਅਤੇ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦੇਣ ਦੀ ਸਲਾਹ ਦਿੱਤੀ ਗਈ ਹੈ। ਵਿਭਾਗ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਨੂੰ ਵੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਗਰਮੀ ਤੋਂ ਪ੍ਰਭਾਵਿਤ ਮਰੀਜ਼ਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਮਹਿਲਕਲਾਂ ਡਾ. ਗੁਰਤੇਜਿੰਦਰ ਕੌਰ ਨੇ ਕਿਹਾ ਕਿ ਤਾਪਮਾਨ ਵਿੱਚ ਰੋਜ਼ਾਨਾ ਹੋ ਰਹੇ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਨੂੰ ਗਰਮੀ ਤੇ ਲੂ ਭਾਵ ਹੀਟਵੇਵ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ ਹੈ। ਗਰਮੀ ਅਤੇ ਲੂ ਦੇ ਪ੍ਰਭਾਵ ਸਬੰਧੀ ਮਹੱਤਵਪੂਰਨ ਜਾਣਕਾਰੀ ਉਨ੍ਹਾਂ ਦੱਸਿਆ ਕਿ ਜਦੋਂ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ ਕਰ ਜਾਂਦਾ ਹੈ, ਤਾਂ ਲੂ (ਹੀਟਵੇਵ) ਦੀ ਸਥਿਤੀ ਪੈਦਾ ਹੋ ਜਾਂਦੀ ਹੈ, ਜੋ ਮਨੁੱਖੀ ਸਰੀਰ ਦੇ ਕੁਦਰਤੀ ਤਾਪਮਾਨ ਨਿਯੰਤਰਣ ਪ੍ਰਣਾਲੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ। ਅਜਿਹੀ ਸਥਿਤੀ ਵਿੱਚ ਸਰੀਰ ਦਾ ਤਾਪਮਾਨ ਨਿਯਮਿਤ ਨਹੀਂ ਰਹਿ ਪਾਉਂਦਾ, ਜਿਸ ਕਾਰਨ ਹੀਟ ਸਟ੍ਰੋਕ ਵਰਗੀਆਂ ਗੰਭੀਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਿੱਧੀ ਧੁੱਪ ਦੇ ਸੰਪਰਕ ਵਿੱਚ ਆਉਣ ਤੋਂ ਬਚਣ ਅਤੇ ਸਰੀਰ ਨੂੰ ਹਾਈਡ੍ਰੇਟ ਰੱਖਣ ਲਈ ਵੱਧ ਤੋਂ ਵੱਧ ਪਾਣੀ ਅਤੇ ਤਰਲ ਪਦਾਰਥਾਂ ਦਾ ਸੇਵਨ ਕਰਨ ਤੇ ਗਰਮੀ ਨਾਲ ਸਬੰਧਿਤ ਬੀਮਾਰੀਆਂ ਦਾ ਕਾਰਨ ਬਣਦੀ ਹੈ। ਉਨ੍ਹਾਂ ਕਿਹਾ ਕਿ ਨਵਜੰਮੇ ਅਤੇ ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਵਿਅਕਤੀ, ਮਜ਼ਦੂਰੀ ਕਰਨ ਵਾਲੇ ਅਤੇ ਉਹ ਲੋਕ ਜੋ ਕਿ ਸਰੀਰਕ ਤੌਰ ‘ਤੇ ਬਿਮਾਰ ਹਨ, ਖ਼ਾਸ ਕਰ ਦਿਲ ਦੀ ਬੀਮਾਰੀ ਜਾਂ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ, ਉਨ੍ਹਾਂ ਨੂੰ ਲੂ ਲੱਗਣ ਦਾ ਵਧੇਰੇ ਜੋਖਮ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਲੂ ਦੌਰਾਨ ਸਾਨੂੰ ਆਪਣੇ ਖਾਣ ਪੀਣ ਦਾ ਵਧੇਰੇ ਧਿਆਨ ਰੱਖਣਾ ਚਾਹੀਦਾ ਹੈ। ਹਰੀਆਂ ਸਬਜ਼ੀਆਂ ਅਤੇ ਮੌਸਮੀ ਫ਼ਲ ਜਿਵੇਂ ਖਰਬੂਜ਼ਾ, ਤਰਬੂਜ਼, ਅੰਗੂਰ, ਲੀਚੀ, ਖੀਰਾ, ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਵਧੇਰੇ ਮਾਤਰਾ ਹੁੰਦੀ ਹੈ। ਇਸ ਮੌਕੇ ਬਲਾਕ ਐਜੂਕੇਟਰ ਸ਼ਿਵਾਨੀ ਅਰੋੜਾ ਤੇ ਹੈਲਥ ਸੁਪਰਵਾਈਜ਼ਰ ਜਸਵੀਰ ਸਿੰਘ ਨੇ ਲੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਸੰਭਵ ਹੋਵੇ ਤਾਂ ਬਾਹਰਲੇ ਕੰਮ ਸਵੇਰੇ ਅਤੇ ਸ਼ਾਮ ਨੂੰ ਹੀ ਕੀਤੇ ਜਾਣ, ਧੁੱਪ ਵਿੱਚ ਖਾਸ ਕਰ ਦੁਪਹਿਰ 12 ਤੋਂ 3 ਵਜੇ ਤੱਕ ਬਾਹਰ ਨਾ ਜਾਇਆ ਜਾਵੇ, ਜੇਕਰ ਜਾਣਾ ਜ਼ਿਆਦਾ ਜ਼ਰੂਰੀ ਹੋਵੇ ਤਾਂ ਪਾਣੀ ਨਾਲ ਲੈ ਕੇ ਜ਼ਰੂਰ ਜਾਓ ਤੇ ਥੋੜ੍ਹੇ- ਥੋੜ੍ਹੇ ਵਕਫ਼ੇ ਬਾਅਦ ਪਾਣੀ ਜ਼ਰੂਰ ਪੀਓ। ਉਨ੍ਹਾਂ ਕਿਹਾ ਕਿ ਧੁੱਪ ਤੋਂ ਬਚਾਅ ਲਈ ਛੱਤਰੀ, ਟੋਪੀ, ਕਾਲੀਆਂ ਐਨਕਾਂ ਅਤੇ ਤੌਲੀਏ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਹਲਕੇ ਰੰਗ ਦੇ ਸੂਤੀ ਤੇ ਢਿੱਲੇ ਕੱਪੜੇ ਪਾਏ ਜਾਣ। ਸ਼ਰਾਬ, ਚਾਹ, ਕੌਫ਼ੀ, ਤਲੀਆਂ ਹੋਈਆਂ ਚੀਜ਼ਾਂ ਆਦਿ ਤੋਂ ਗੁਰੇਜ਼ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਰੀਰ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਹੋਣਾ, ਬਹੁਤ ਤੇਜ਼ ਸਿਰ ਦਰਦ, ਬੇਚੈਨੀ, ਚੱਕਰ ਆਉਣਾ, ਮਾਸਪੇਸ਼ੀਆਂ ਦੀ ਕਮਜ਼ੋਰੀ, ਦਿਲ ਦੀ ਧੜਕਣ ਦਾ ਤੇਜ਼ ਹੋਣਾ, ਜੀਅ ਕੱਚਾ ਹੋਣਾ ਅਤੇ ਉਲਟੀ ਆਉਣਾ ਆਦਿ ਲੂ ਲੱਗਣ ਦੇ ਲੱਛਣ ਹਨ। ਅਜਿਹੇ ਲੱਛਣ ਦਿਖਾਈ ਦੇਣ ‘ਤੇ ਪ੍ਰਭਾਵਿਤ ਵਿਅਕਤੀ ਨੂੰ ਤੁਰੰਤ ਨਜ਼ਦੀਕੀ ਸਿਹਤ ਕੇਂਦਰ ‘ਤੇ ਜਾ ਕੇ
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਸੀ ਐਚ ਸੀ ਮਹਿਲ ਕਲਾਂ ਵਿਖੇ ਗਰਭਵਤੀ ਔਰਤਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ |









Users Today : 20
Users Yesterday : 18
Users Last 7 days : 130