ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਆਰ.ਪੀ. ਇੰਟਰਨੈਸ਼ਨਲ ਸਕੂਲ ਸ਼ਹਿਣਾ ਵਿਖੇ ਧਰਤੀ ਦਿਵਸ ਦੀ ਧੂਮ; ਵਿਦਿਆਰਥੀਆਂ ਨੇ ਰੈਲੀ ਰਾਹੀਂ ਦਿੱਤਾ ਵਾਤਾਵਰਣ ਸੰਭਾਲ ਦਾ ਹੋਕਾ

ਆਰ.ਪੀ. ਇੰਟਰਨੈਸ਼ਨਲ ਸਕੂਲ ਸ਼ਹਿਣਾ ਵਿਖੇ ਧਰਤੀ ਦਿਵਸ ਦੀ ਧੂਮ; ਵਿਦਿਆਰਥੀਆਂ ਨੇ ਰੈਲੀ ਰਾਹੀਂ ਦਿੱਤਾ ਵਾਤਾਵਰਣ ਸੰਭਾਲ ਦਾ ਹੋਕਾ

  ਇਲਾਕੇ ਦੀ ਪ੍ਰਮੁਖ ਵਿਦਿਅਕ ਸੰਸਥਾ ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਵੀਰਵਾਰ ਨੂੰ ਧਰਤੀ ਦਿਵਸ ਸੰਸਥਾ ਦੇ ਚੇਅਰਮੈਨ ਡਾਂ ਪਵਨ ਕੁਮਾਰ ਧੀਰ ਨੈਸ਼ਲ ਐਵਾਰਡੀ ਦੀ ਅਗਵਾਈ ਹੇਠ ਬਹੁਤ ਹੀ ਉਤਸ਼ਾਹ, ਜੋਸ਼ ਤੇ ਵਾਤਾਵਰਣ ਜਾਗਰੂਕਤਾ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਸਾਲ ਦੇ ਵਿਸ਼ੇਸ਼ ਥੀਮ ਸਾਡੀ ਸ਼ਕਤੀ, ਸਾਡਾ ਗ੍ਰਹਿ ਹੇਠ ਕਰਵਾਏ ਗਏ
ਆਰ.ਪੀ. ਇੰਟਰਨੈਸ਼ਨਲ ਸਕੂਲ ਸ਼ਹਿਣਾ ਵਿਖੇ ਧਰਤੀ ਦਿਵਸ ਦੀ ਧੂਮ; ਵਿਦਿਆਰਥੀਆਂ ਨੇ ਰੈਲੀ ਰਾਹੀਂ ਦਿੱਤਾ ਵਾਤਾਵਰਣ ਸੰਭਾਲ ਦਾ ਹੋਕਾ

ਬਰਨਾਲਾ ਬਿਊਰੋ 22 ਅਪ੍ਰੈਲ

            ਇਲਾਕੇ ਦੀ ਪ੍ਰਮੁਖ ਵਿਦਿਅਕ ਸੰਸਥਾ ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਵੀਰਵਾਰ ਨੂੰ ਧਰਤੀ ਦਿਵਸ ਸੰਸਥਾ ਦੇ ਚੇਅਰਮੈਨ ਡਾਂ ਪਵਨ ਕੁਮਾਰ ਧੀਰ ਨੈਸ਼ਲ ਐਵਾਰਡੀ ਦੀ ਅਗਵਾਈ ਹੇਠ ਬਹੁਤ ਹੀ ਉਤਸ਼ਾਹ, ਜੋਸ਼ ਤੇ ਵਾਤਾਵਰਣ ਜਾਗਰੂਕਤਾ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਸਾਲ ਦੇ ਵਿਸ਼ੇਸ਼ ਥੀਮ ਸਾਡੀ ਸ਼ਕਤੀ, ਸਾਡਾ ਗ੍ਰਹਿ ਹੇਠ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਕੁਦਰਤ ਦੀ ਰੱਖਿਆ ਤੇ ਸਾਂਭ-ਸੰਭਾਲ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦਾ ਆਗਾਜ਼ ਸਕੂਲ ਕੈਂਪਸ ’ਚ ਰੁਖ ਲਗਾਉਣ ਦੀ ਮੁਹਿੰਮ ਨਾਲ ਹੋਇਆ। ਪ੍ਰਿੰਸੀਪਲ, ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸਾਂਝੇ ਤੌਰ `ਤੇ ਸਕੂਲ ਦੇ ਵਿਹੜੇ ਤੇ ਆਲੇ-ਦੁਆਲੇ ਦੇ ਖੇਤਰਾਂ ’ਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ। ਇਸ ਮੌਕੇ ਵਿਦਿਆਰਥੀਆਂ ਨੇ ਨਾ ਸਿਰਫ਼ ਰੁਖ ਲਗਾਉਣ ਦਾ, ਸਗੋਂ ਉਨ੍ਹਾਂ ਦੇ ਵੱਡੇ ਹੋਣ ਤਕ ਪੂਰੀ ਦੇਖਭਾਲ ਕਰਨ ਦਾ ਸੰਕਲਪ ਵੀ ਲਿਆ। ਪ੍ਰੋਗਰਾਮ ਦਾ ਸਭ ਤੋਂ ਅਹਿਮ ਪਹਿਲੂ ਵਿਦਿਆਰਥੀਆਂ ਵਲੋਂ ਕੱਢੀ ਗਈ ਇਕ ਵਿਸ਼ਾਲ ਜਾਗਰੂਕਤਾ ਰੈਲੀ ਸੀ। ਹੱਥਾਂ ’ਚ ਵਾਤਾਵਰਣ ਸੰਭਾਲ ਦੇ ਸੰਦੇਸ਼ ਲਿਖੇ ਪੋਸਟਰ ਤੇ ਬੈਨਰ ਫੜ ਕੇ ਵਿਦਿਆਰਥੀਆਂ ਨੇ ਧਰਤੀ ਬਚਾਓ, ਭਵਿੱਖ ਬਚਾਓ ਤੇ ਹਰਿਆਲੀ ਜੀਵਨ ਦਾ ਦਰਵਾਜ਼ਾ ਹੈ ਵਰਗੇ ਆਕਾਸ਼ ਗੁੰਜਾਊ ਨਾਅਰੇ ਲਗਾਏ। ਇਸ ਰੈਲੀ ਰਾਹੀਂ ਪਿੰਡ ਵਾਸੀਆਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਣ ਤੇ ਕੁਦਰਤੀ ਸਰੋਤਾਂ ਦੀ ਦੁਰਵਰਤੋਂ ਰੋਕਣ ਦਾ ਸੰਦੇਸ਼ ਦਿੱਤਾ ਗਿਆ। ਇਸ ਸਮਾਗਮ ਨੂੰ ਸਫਲ ਬਣਾਉਣ ’ਚ ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ ਸਿੱਧੂ, ਕੋਆਰਡੀਨੇਟਰ ਅੰਜੂ ਸ਼ਰਮਾ ਤੇ ਸਮੁੱਚੇ ਸਟਾਫ਼ ਨੇ ਅਹਿਮ ਭੂਮਿਕਾ ਨਿਭਾਈ। ਸਾਰੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਹਰ ਰੋਜ਼ ਵਾਤਾਵਰਣ ਪੱਖੀ ਆਦਤਾਂ ਅਪਣਾਉਣ ਲਈ ਉਤਸ਼ਾਹਿਤ ਕੀਤਾ।

ਵੱਖ-ਵੱਖ ਮੁਕਾਬਲਿਆਂ ਰਾਹੀਂ ਉਭਾਰੀ ਰਚਨਾਤਮਕਤਾ

ਵਿਦਿਆਰਥੀਆਂ ਦੇ ਮਨਾਂ ’ਚ ਵਾਤਾਵਰਣ ਪ੍ਰਤੀ ਗੰਭੀਰਤਾ ਪੈਦਾ ਕਰਨ ਲਈ ਸਕੂਲ ’ਚ ਭਾਸ਼ਣ, ਪੋਸਟਰ ਮੇਕਿੰਗ ਤੇ ਸਲੋਗਨ ਲੇਖਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਸਾਡੀ ਸ਼ਕਤੀ, ਸਾਡਾ ਗ੍ਰਹਿ ਵਿਸ਼ੇ `ਤੇ ਬਹੁਤ ਹੀ ਸੁੰਦਰ ਤੇ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕੀਤੇ। ਬੱਚਿਆਂ ਨੇ ਆਪਣੀ ਕਲਾ ਰਾਹੀਂ ਦਿਖਾਇਆ ਕਿ ਕਿਵੇਂ ਮਨੁੱਖੀ ਗਤੀਵਿਧੀਆਂ ਧਰਤੀ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ ਤੇ ਅਸੀਂ ਕਿਵੇਂ ਇਸ ਨੂੰ ਬਚਾ ਸਕਦੇ ਹਾਂ।

ਸਾਨੂੰ ਅੱਜ ਤੋਂ ਹੀ ਠੋਸ ਕਦਮ ਚੁੱਕਣੇ ਪੈਣਗੇ: ਪ੍ਰਿੰਸੀਪਲ ਸ਼ਰਮਾ

ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਅਨੁਜ ਸ਼ਰਮਾ ਨੇ ਕਿਹਾ ਕਿ ਧਰਤੀ ਦਿਵਸ ਮਨਾਉਣਾ ਸਿਰਫ਼ ਇਕ ਦਿਨ ਦਾ ਸਮਾਗਮ ਨਹੀਂ ਹੈ। ਸਗੋਂ ਇਹ ਇਕ ਨਿਰੰਤਰ ਚੱਲਣ ਵਾਲੀ ਮੁਹਿੰਮ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਜੇਕਰ ਅਸੀਂ ਅੱਜ ਆਪਣੀ ਧਰਤੀ ਪ੍ਰਤੀ ਸੰਵੇਦਨਸ਼ੀਲ ਨਹੀਂ ਹੋਵਾਂਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਕ ਸਾਫ਼ ਤੇ ਸੁਰੱਖਿਅਤ ਵਾਤਾਵਰਣ ਨਹੀਂ ਮਿਲ ਸਕੇਗਾ। ਸਾਨੂੰ ਅੱਜ ਤੋਂ ਹੀ ਠੋਸ ਕਦਮ ਚੁੱਕਣੇ ਪੈਣਗੇ।

ਹੋਰ ਤਾਜਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਬੱਸ ਸਟੈਂਡ ਨੇੜਲੀ ਮਾਰਕੀਟ ਵਿੱਚ ਟੁੱਟੇ ਮੇਨ ਹੋਲ ਦੇ ਢੱਕਣ ਬਣੇ ਜਾਨਲੇਵਾ, ਹਰ ਵੇਲੇ ਹਾਦਸਿਆਂ ਦਾ ਡਰ
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 5 8
Users Today : 29
Users Yesterday : 120
Users Last 7 days : 335

ਰਾਸ਼ੀਫਲ

error: Content is protected !!