Home » ਪ੍ਰਮੁੱਖ ਖ਼ਬਰਾਂ » ਕੇਵਲ ਸਿੰਘ ਢਿੱਲੋਂ ਦਾ ਵਿਰੋਧੀਆਂ `ਤੇ ਤਿੱਖਾ ਹਮਲਾ; ਕਿਹਾ- ਮਹਿਲਾ ਰਾਖਵੇਂਕਰਨ ਦਾ ਵਿਰੋਧ ਕਰਨਾ ਦੇਸ਼ ਦੀ ਅੱਧੀ ਆਬਾਦੀ ਦਾ ਅਪਮਾਨ

ਕੇਵਲ ਸਿੰਘ ਢਿੱਲੋਂ ਦਾ ਵਿਰੋਧੀਆਂ `ਤੇ ਤਿੱਖਾ ਹਮਲਾ; ਕਿਹਾ- ਮਹਿਲਾ ਰਾਖਵੇਂਕਰਨ ਦਾ ਵਿਰੋਧ ਕਰਨਾ ਦੇਸ਼ ਦੀ ਅੱਧੀ ਆਬਾਦੀ ਦਾ ਅਪਮਾਨ

 ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿਲੋਂ ਨੇ ਬਰਨਾਲਾ ਵਿਖੇ ਇਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਰੋਧੀ ਪਾਰਟੀਆਂ `ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਹਿਲਾਵਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਸਬੰਧੀ ਸੰਵਿਧਾਨ ਦੀ 131ਵੀਂ ਸੋਧ ਤੇ ਨਵੀਂ ਹੱਦਬੰਦੀ ਪ੍ਰਕਿਰਿਆ ਦੇ ਵਿਰੋਧ ਨੂੰ ਮੰਦਭਾਗਾ ਤੇ ਦੇਸ਼ ਦੀ ਅੱਧੀ ਆਬਾਦੀ ਦਾ ਅਪਮਾਨ ਕਰਾਰ ਦਿੱਤਾ। ਕੇਵਲ ਸਿੰਘ ਢਿਲੋਂ ਨੇ ਕਿਹਾ ਕਿ
ਕੇਵਲ ਸਿੰਘ ਢਿੱਲੋਂ ਦਾ ਵਿਰੋਧੀਆਂ `ਤੇ ਤਿੱਖਾ ਹਮਲਾ; ਕਿਹਾ- ਮਹਿਲਾ ਰਾਖਵੇਂਕਰਨ ਦਾ ਵਿਰੋਧ ਕਰਨਾ ਦੇਸ਼ ਦੀ ਅੱਧੀ ਆਬਾਦੀ ਦਾ ਅਪਮਾਨ
[responsivevoice_button voice="Hindi Male"]

ਹੱਦਬੰਦੀ ਬਾਰੇ ਵਿਰੋਧੀ ਪਾਰਟੀਆਂ ਫੈਲਾ ਰਹੀਆਂ ਹਨ ਭਰਮ, ਦੇਸ਼ ਨੂੰ ਵੰਡਣ ਦੀ ਰਾਜਨੀਤੀ ਬੰਦ ਕਰੇ ਵਿਰੋਧੀ ਧਿਰ: ਕੇਵਲ ਢਿੱਲੋਂ

ਬਰਨਾਲਾ ਬਿਊਰੋ  23 ਅਪ੍ਰੈਲ

              ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿਲੋਂ ਨੇ ਬਰਨਾਲਾ ਵਿਖੇ ਇਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਰੋਧੀ ਪਾਰਟੀਆਂ `ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਹਿਲਾਵਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਸਬੰਧੀ ਸੰਵਿਧਾਨ ਦੀ 131ਵੀਂ ਸੋਧ ਤੇ ਨਵੀਂ ਹੱਦਬੰਦੀ ਪ੍ਰਕਿਰਿਆ ਦੇ ਵਿਰੋਧ ਨੂੰ ਮੰਦਭਾਗਾ ਤੇ ਦੇਸ਼ ਦੀ ਅੱਧੀ ਆਬਾਦੀ ਦਾ ਅਪਮਾਨ ਕਰਾਰ ਦਿੱਤਾ। ਕੇਵਲ ਸਿੰਘ ਢਿਲੋਂ ਨੇ ਕਿਹਾ ਕਿ ਕਾਂਗਰਸ, ਸਮਾਜਵਾਦੀ ਪਾਰਟੀ (ਸਪਾ), ਤ੍ਰਿਣਮੂਲ ਕਾਂਗਰਸ (ਟੀਐੱਮਸੀ) ਤੇ ਡੀਐੱਮਕੇ ਵਰਗੀਆਂ ਪਾਰਟੀਆਂ ਨੇ ਇਸ ਅਹਿਮ ਬਿੱਲ ਦਾ ਵਿਰੋਧ ਕਰਕੇ ਸਾਬਤ ਕਰ ਦਿੱਤਾ ਹੈ ਕਿ ਉਹ ਮਹਿਲਾ ਵਿਰੋਧੀ ਮਾਨਸਿਕਤਾ ਨਾਲ ਗ੍ਰਸਤ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ 50 ਫੀਸਦੀ ਆਬਾਦੀ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਦੀ ਬਜਾਏ, ਇਹ ਪਾਰਟੀਆਂ ਸੌੜੀ ਰਾਜਨੀਤੀ ਕਰ ਰਹੀਆਂ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਚਾਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਔਰਤਾਂ ਨੂੰ ਨੀਤੀ ਘੜਨ ਦੀ ਪ੍ਰਕਿਰਿਆ ਚ ਹਿੱਸੇਦਾਰ ਬਣਾਉਣਾ ਕੋਈ ਅਹਿਸਾਨ ਨਹੀਂ ਹੈ। ਸਗੋਂ ਇਹ ਉਨ੍ਹਾਂ ਦਾ ਕੁਦਰਤੀ ਤੇ ਸੰਵਿਧਾਨਕ ਅਧਿਕਾਰ ਹੈ। ਜਦੋਂ ਨਾਰੀ ਸ਼ਕਤੀ ਬੰਧਨ ਐਕਟ ਲਿਆਂਦਾ ਗਿਆ ਸੀ। ਉਦੋਂ ਇਨ੍ਹਾਂ ਪਾਰਟੀਆਂ ਨੇ ਚੋਣਾਂ ਦੇ ਡਰੋਂ ਮਜਬੂਰੀ ਚ ਸਮਰਥਨ ਦਿੱਤਾ ਸੀ। ਪਰ ਅੱਜ ਜਦੋਂ ਇਸ ਨੂੰ ਅਮਲੀ ਰੂਪ ਦੇਣ ਦਾ ਸਮਾਂ ਆਇਆ ਤਾਂ ਇਹ ਤਕਨੀਕੀ ਬਹਾਨੇ ਬਣਾ ਕੇ ਇਸ ਦਾ ਵਿਰੋਧ ਕਰ ਰਹੇ ਹਨ। ਢਿੱਲੋਂ ਨੇ ਦਾਅਵਾ ਕੀਤਾ ਕਿ ਵਿਰੋਧੀ ਆਗੂਆਂ ਨੂੰ ਇਸ ਗੱਲ ਦਾ ਡਰ ਸਤਾ ਰਿਹਾ ਹੈ ਕਿ ਜੇਕਰ ਮਹਿਲਾ ਰਾਖਵਾਂਕਰਨ ਲਾਗੂ ਹੋ ਗਿਆ ਤੇ ਹੱਦਬੰਦੀ ਹੋ ਗਈ ਤਾਂ ਉਨ੍ਹਾਂ ਦੀਆਂ ਆਪਣੀਆਂ ਸੁਰੱਖਿਅਤ ਸੀਟਾਂ ਮਹਿਲਾਵਾਂ ਲਈ ਰਾਖਵੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਆਪਣੀ ਸਿਆਸੀ ਹੋਂਦ ਨੂੰ ਬਚਾਉਣ ਲਈ ਇਹ ਆਗੂ ਦੇਸ਼ ਦੀਆਂ ਕਰੋੜਾਂ ਧੀਆਂ ਤੇ ਭੈਣਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ। ਇਸ ਮੌਕੇ ਮੰਡਲ ਪ੍ਰਧਾਨ ਪੁਨੀਤ ਕੌਸ਼ਲ ਮੋਨੂੰ, ਸੰਦੀਪ ਜੇਠੀ, ਜੋਨੀ ਸ਼ਰਮਾ, ਸੋਮਨਾਥ ਸ਼ਰਮਾ, ਹਰਬਖਸ਼ੀਸ਼ ਸਿੰਘ ਗੋਨੀ, ਆਸ਼ੂ ਹੰਡਿਆਇਆ, ਜੀਵਨ ਬਾਂਸਲ ਧਨੌਲਾ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਪਰਮਜੀਤ ਕੌਰ ਚੀਮਾ ਆਦਿ ਹਾਜ਼ਰ ਸਨ।

ਦੱਖਣੀ ਭਾਰਤ ਤੇ ਹੱਦਬੰਦੀ ਬਾਰੇ ਫੈਲਾਇਆ ਜਾ ਰਿਹਾ ਭਰਮ

ਧੱਖਣੀ ਭਾਰਤ ਦੇ ਰਾਜਾਂ ਬਾਰੇ ਗੱਲ ਕਰਦਿਆਂ ਢਿੱਲੋਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇਸ਼ ਨੂੰ ਵੰਡਣ ਦੀ ਰਾਜਨੀਤੀ ਕਰ ਰਹੀਆਂ ਹਨ। ਉਹ ਦੱਖਣੀ ਰਾਜਾਂ ਚ ਇਹ ਡਰ ਪੈਦਾ ਕਰ ਰਹੇ ਹਨ ਕਿ ਹੱਦਬੰਦੀ ਨਾਲ ਉਨ੍ਹਾਂ ਦੀ ਨੁਮਾਇੰਦਗੀ ਘੱਟ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸੱਚਾਈ ਇਸ ਦੇ ਬਿਲਕੁਲ ਉਲਟ ਹੈ। ਹੱਦਬੰਦੀ ਤੋਂ ਬਾਅਦ ਦੱਖਣੀ ਭਾਰਤ ਦੀ ਨੁਮਾਇੰਦਗੀ ਨਾ ਸਿਰਫ ਸੁਰੱਖਿਅਤ ਰਹੇਗੀ। ਸਗੋਂ ਇਸ ਚ ਹੋਰ ਵੀ ਵਾਧਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਮਾਜਵਾਦੀ ਪਾਰਟੀ ਵਰਗੀਆਂ ਜਥੇਬੰਦੀਆਂ ਧਰਮ ਦੇ ਅਧਾਰ `ਤੇ ਕੋਟੇ ਦੀ ਮੰਗ ਕਰਕੇ ਸੰਵਿਧਾਨ ਦੀ ਉਲੰਘਣਾ ਕਰ ਰਹੀਆਂ ਹਨ ਕਿਉਂਕਿ ਭਾਰਤੀ ਸੰਵਿਧਾਨ ਚ ਧਰਮ ਅਧਾਰਿਤ ਰਾਖਵੇਂਕਰਨ ਦੀ ਕੋਈ ਥਾਂ ਨਹੀਂ ਹੈ।

ਭਾਜਪਾ ਨਾਰੀ ਸਸ਼ਕਤੀਕਰਨ ਲਈ ਵਚਨਬੱਧ

ਕੇਵਲ ਸਿੰਘ ਢਿੱਲੋਂ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨਾਰੀ ਸਸ਼ਕਤੀਕਰਨ ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅੱਜ ਦੀ ਔਰਤ ਜਾਗਰੂਕ ਹੋ ਚੁੱਕੀ ਹੈ ਤੇ ਉਹ ਸਭ ਸਮਝਦੀ ਹੈ ਕਿ ਕੌਣ ਉਸ ਦੇ ਹੱਕ ਚ ਹੈ ਤੇ ਕੌਣ ਵਿਰੋਧ ਚ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਚ ਦੇਸ਼ ਦੀਆਂ ਮਹਿਲਾਵਾਂ ਇਨ੍ਹਾਂ ਅਹੰਕਾਰੀ ਤੇ ਮਹਿਲਾ ਵਿਰੋਧੀ ਤਾਕਤਾਂ ਨੂੰ ਕਰਾਰਾ ਜਵਾਬ ਦੇਣਗੀਆਂ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਸਾਡਾ ਹੱਕ ਐਥੇ ਰੱਖ… ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments