ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਰਜਿੰਦਰ ਉੱਪਲ ਦੀ ਪ੍ਰੇਰਨਾ ਸਦਕਾ: ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦਰਜਨਾਂ ਨੌਜਵਾਨ ਭਾਜਪਾ ’ਚ ਸ਼ਾਮਲ; ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ

ਰਜਿੰਦਰ ਉੱਪਲ ਦੀ ਪ੍ਰੇਰਨਾ ਸਦਕਾ: ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦਰਜਨਾਂ ਨੌਜਵਾਨ ਭਾਜਪਾ ’ਚ ਸ਼ਾਮਲ; ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ

 ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੇ ਜਾ ਰਹੇ ਇਤਿਹਾਸਕ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ  ਇਲਾਕੇ ਦੇ ਨੌਜਵਾਨਾਂ ’ਚ ਭਾਜਪਾ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਤਹਿਤ ਵੀਰਵਾਰ ਨੂੰ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।
ਰਜਿੰਦਰ ਉੱਪਲ ਦੀ ਪ੍ਰੇਰਨਾ ਸਦਕਾ: ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦਰਜਨਾਂ ਨੌਜਵਾਨ ਭਾਜਪਾ ’ਚ ਸ਼ਾਮਲ; ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ

ਬਰਨਾਲਾ ਬਿਊਰੋ  23 ਅਪ੍ਰੈਲ

                                   ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੇ ਜਾ ਰਹੇ ਇਤਿਹਾਸਕ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ  ਇਲਾਕੇ ਦੇ ਨੌਜਵਾਨਾਂ ’ਚ ਭਾਜਪਾ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਤਹਿਤ ਵੀਰਵਾਰ ਨੂੰ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਜਿਸ ’ਚ ਇਕ ਦਰਜਨ ਤੋਂ ਵੱਧ ਨੌਜਵਾਨਾਂ ਨੇ ਰਸਮੀ ਤੌਰ `ਤੇ ਭਾਜਪਾ ਦਾ ਪੱਲਾ ਫੜਿਆ। ਇਹ ਸ਼ਮੂਲੀਅਤ ਸੀਨੀਅਰ ਭਾਜਪਾ ਆਗੂ ਰਜਿੰਦਰ ਉੱਪਲ ਦੀ ਪ੍ਰੇਰਨਾ ਸਦਕਾ ਸੰਭਵ ਹੋਈ ਹੈ। ਉਨ੍ਹਾਂ ਦੇ ਯਤਨਾਂ ਸਦਕਾ ਵਾਰਡ ਨੰਬਰ 42 ਤੋਂ ਹੇਤੇਸ਼ਵਰ ਕੁਮਾਰ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਕੇਵਲ ਸਿੰਘ ਢਿਲੋਂ ਨੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਨੂੰ ਪਾਰਟੀ ਦਾ ਸਿਰੋਪਾਓ ਦੇ ਕੇ ਪਾਰਟੀ ’ਚ ਜੀ ਆਇਆਂ ਨੂੰ ਕਿਹਾ ਤੇ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਪਾਰਟੀ ’ਚ ਸ਼ਾਮਲ ਹੋਣ ਮੌਕੇ ਹੇਤੇਸ਼ਵਰ ਕੁਮਾਰ ਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਹਿੱਤ ’ਚ ਲਏ ਗਏ ਫੈਸਲਿਆਂ ਤੇ ਲੋਕ ਭਲਾਈ ਦੀਆਂ ਸਕੀਮਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਨੌਜਵਾਨ ਭਾਜਪਾ ਨੂੰ ਹੀ ਅਜਿਹੀ ਪਾਰਟੀ ਮੰਨਦਾ ਹੈ। ਜੋ ਦੇਸ਼ ਨੂੰ ਵਿਕਾਸ ਦੀਆਂ ਬੁਲੰਦੀਆਂ `ਤੇ ਲੈ ਕੇ ਜਾ ਸਕਦੀ ਹੈ। ਨੌਜਵਾਨਾਂ ਨੇ ਪ੍ਰਣ ਕੀਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਮੰਡਲ ਪ੍ਰਧਾਨ ਪੁਨੀਤ ਕੌਸ਼ਲ ਮੋਨੂੰ, ਸੰਦੀਪ ਜੇਠੀ, ਜੋਨੀ ਸ਼ਰਮਾ, ਸੋਮਨਾਥ ਸ਼ਰਮਾ, ਹਰਬਖਸ਼ੀਸ਼ ਸਿੰਘ ਗੋਨੀ, ਆਸ਼ੂ ਹੰਡਿਆਇਆ, ਜੀਵਨ ਬਾਂਸਲ ਧਨੌਲਾ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਪਰਮਜੀਤ ਕੌਰ ਚੀਮਾ ਆਦਿ ਹਾਜ਼ਰ ਸਨ।

ਨੌਜਵਾਨਾਂ ਦੀ ਸ਼ਕਤੀ ਨਾਲ ਭਾਜਪਾ ਹੋਵੇਗੀ ਹੋਰ ਮਜ਼ਬੂਤ: ਕੇਵਲ ਢਿੱਲੋਂ

ਇਸ ਮੌਕੇ ਕੇਵਲ ਸਿੰਘ ਢਿਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਦਾ ਭਾਜਪਾ ’ਚ ਆਉਣਾ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਤੇ ਵਿਕਾਸ ਦੀ ਰਾਜਨੀਤੀ ਚਾਹੁੰਦੇ ਹਨ। ਉਨ੍ਹਾਂ ਰਜਿੰਦਰ ਉੱਪਲ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮਿਹਨਤੀ ਆਗੂਆਂ ਸਦਕਾ ਹੀ ਪਾਰਟੀ ਦਾ ਅਧਾਰ ਲਗਾਤਾਰ ਵਧ ਰਿਹਾ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਕੇਵਲ ਸਿੰਘ ਢਿੱਲੋਂ ਦਾ ਵਿਰੋਧੀਆਂ `ਤੇ ਤਿੱਖਾ ਹਮਲਾ; ਕਿਹਾ- ਮਹਿਲਾ ਰਾਖਵੇਂਕਰਨ ਦਾ ਵਿਰੋਧ ਕਰਨਾ ਦੇਸ਼ ਦੀ ਅੱਧੀ ਆਬਾਦੀ ਦਾ ਅਪਮਾਨ
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 5 5
Users Today : 26
Users Yesterday : 120
Users Last 7 days : 332

ਰਾਸ਼ੀਫਲ

error: Content is protected !!