Home » ਪ੍ਰਮੁੱਖ ਖ਼ਬਰਾਂ » ਟੰਡਨ ਸਕੂਲ ਵਿੱਚ ਅੱਗ ਸੁਰੱਖਿਆ ਵਰਕਸ਼ਾਪ ਦਾ ਆਯੋਜਨ, ਬੱਚਿਆਂ ਨੂੰ ਦਿੱਤੀ ਗਈ ਜਰੂਰੀ ਜਾਣਕਾਰੀ

ਟੰਡਨ ਸਕੂਲ ਵਿੱਚ ਅੱਗ ਸੁਰੱਖਿਆ ਵਰਕਸ਼ਾਪ ਦਾ ਆਯੋਜਨ, ਬੱਚਿਆਂ ਨੂੰ ਦਿੱਤੀ ਗਈ ਜਰੂਰੀ ਜਾਣਕਾਰੀ

 ਇਲਾਕੇ ਦੀ ਪ੍ਰਸਿੱਧ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਵਿੱਚ ਅੱਗ ਸੁਰੱਖਿਆ ਸੰਬੰਧੀ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਬੱਚਿਆਂ ਨੂੰ ਅੱਗ ਵਰਗੀਆਂ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਤਿਆਰ ਕਰਨਾ ਸੀ।
ਟੰਡਨ ਸਕੂਲ ਵਿੱਚ ਅੱਗ ਸੁਰੱਖਿਆ ਵਰਕਸ਼ਾਪ ਦਾ ਆਯੋਜਨ, ਬੱਚਿਆਂ ਨੂੰ ਦਿੱਤੀ ਗਈ ਜਰੂਰੀ ਜਾਣਕਾਰੀ
[responsivevoice_button voice="Hindi Male"]

ਟੰਡਨ ਸਕੂਲ ਵਿੱਚ ਅੱਗ ਸੁਰੱਖਿਆ ਵਰਕਸ਼ਾਪ, ਬੱਚਿਆਂ ਨੇ ਸਿੱਖੇ ਜ਼ਰੂਰੀ ਬਚਾਅ ਦੇ ਤਰੀਕੇ

ਐਮਰਜੈਂਸੀ ਨਾਲ ਨਜਿੱਠਣ ਲਈ ਟੰਡਨ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੀ ਟ੍ਰੇਨਿੰਗ

ਐਮ.ਡੀ ਸ਼ਿਵ ਸਿੰਗਲਾ ਸੁਰੱਖਿਆ ਜਾਗਰੂਕਤਾ ਹੀ ਭਵਿੱਖ ਦੀ ਸੁਰੱਖਿਆ ਦਾ ਆਧਾਰ

ਬਰਨਾਲਾ ਬਿਊਰੋ 24 ਅਪ੍ਰੈਲ

     ਇਲਾਕੇ ਦੀ ਪ੍ਰਸਿੱਧ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਵਿੱਚ ਅੱਗ ਸੁਰੱਖਿਆ ਸੰਬੰਧੀ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਬੱਚਿਆਂ ਨੂੰ ਅੱਗ ਵਰਗੀਆਂ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਤਿਆਰ ਕਰਨਾ ਸੀ।ਵਰਕਸ਼ਾਪ ਦੌਰਾਨ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਅੱਗ ਲੱਗਣ ਦੇ ਕਾਰਣਾਂ, ਉਸ ਤੋਂ ਬਚਾਅ ਦੇ ਤਰੀਕਿਆਂ ਅਤੇ ਐਮਰਜੈਂਸੀ ਸਮੇਂ ਸਹੀ ਕਦਮ ਚੁੱਕਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਦੱਸਿਆ ਗਿਆ ਕਿ ਅੱਗ ਲੱਗਣ ਸਮੇਂ ਘਬਰਾਉਣ ਦੀ ਬਜਾਏ ਸੂਝਬੂਝ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਤੁਰੰਤ ਸੁਰੱਖਿਅਤ ਥਾਂ ਵੱਲ ਜਾਣਾ ਚਾਹੀਦਾ ਹੈ।

ਇਸ ਮੌਕੇ ਤੇ ਪ੍ਰੈਕਟੀਕਲ ਡੈਮੋ ਵੀ ਕਰਵਾਇਆ ਗਿਆ।

ਜਿਸ ਵਿੱਚ ਫਾਇਰ ਐਕਸਟਿੰਗਵਿਸ਼ਰ ਦੀ ਵਰਤੋਂ ਅਤੇ ਅੱਗ ਨੂੰ ਕਿਵੇਂ ਕਾਬੂ ਕੀਤਾ ਜਾਂਦਾ ਹੈ, ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਇਸ ਪ੍ਰਦਰਸ਼ਨ ਨੂੰ ਧਿਆਨ ਨਾਲ ਦੇਖਿਆ ਅਤੇ ਸਵਾਲ ਪੁੱਛ ਕੇ ਆਪਣੀਆਂ ਸ਼ੰਕਾਵਾਂ ਦਾ ਨਿਵਾਰਨ ਕੀਤਾ।

ਸਕੂਲ ਦੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਬੱਚਿਆਂ ਵਿੱਚ ਜਾਗਰੂਕਤਾ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਐਮਰਜੈਂਸੀ ਲਈ ਤਿਆਰ ਕਰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਸੁਰੱਖਿਆ, ਕੱਲ੍ਹ ਸੁਰੱਖਿਅਤਦਾ ਸੁਨੇਹਾ ਹਰ ਵਿਦਿਆਰਥੀ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ।

ਸਕੂਲ ਦੇ ਐਮ.ਡੀ. ਸ਼ਿਵ ਸਿੰਗਲਾ ਜੀ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਵਿਹਾਰਕ ਸਿੱਖਿਆ ਬੱਚਿਆਂ ਦੇ ਸਰਵੰਗੀਣ ਵਿਕਾਸ ਲਈ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਛੋਟੀ ਉਮਰ ਤੋਂ ਹੀ ਸੁਰੱਖਿਆ ਸੰਬੰਧੀ ਗਿਆਨ ਬੱਚਿਆਂ ਵਿੱਚ ਆਤਮਵਿਸ਼ਵਾਸ, ਜ਼ਿੰਮੇਵਾਰੀ ਅਤੇ ਜਾਗਰੂਕਤਾ ਪੈਦਾ ਕਰਦਾ ਹੈ। ਅੱਗ ਸੁਰੱਖਿਆ ਵਰਗੀਆਂ ਵਰਕਸ਼ਾਪਾਂ ਬੱਚਿਆਂ ਵਿੱਚ ਹਿੰਮਤ, ਜਾਗਰੂਕਤਾ ਅਤੇ ਸਹੀ ਸਮੇਂ ਸਹੀ ਫੈਸਲੇ ਲੈਣ ਦੀ ਸਮਰੱਥਾ ਵਿਕਸਿਤ ਕਰਦੀਆਂ ਹਨ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਦੂਜਿਆਂ ਦੀ ਮਦਦ ਲਈ ਤਿਆਰ ਰਹਿਣ ਦਾ ਸੰਦੇਸ਼ ਵੀ ਦਿੱਤਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਬਰਨਾਲਾ ’ਚ ਅੱਜ ਹੋਵੇਗਾ ਸਿਵਲ ਡਿਫੈਂਸ ਏਅਰ ਰੇਡ\ ਬਲੈਕਆਊਟ ਮੌਕ ਅਭਿਆਸ
0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 2 1 4 1
Users Today : 16
Users Yesterday : 21
Users Last 7 days : 127

ਰਾਸ਼ੀਫਲ