ਬਰਨਾਲਾ ਬਿਊਰੋ 25 ਅਪ੍ਰੈਲ
ਬਾਲ ਭਲਾਈ ਕਮੇਟੀ ਸ਼ਹਿਣਾ ਵਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਤੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਸਿੱਖਿਆ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਇਲਾਕੇ ਦੇ ਵਿਦਿਆਰਥੀਆਂ ਲਈ ਬੇਹੱਦ ਲਾਭਦਾਇਕ ਤੇ ਪ੍ਰੇਰਣਾਦਾਇਕ ਸਾਬਤ ਹੋਇਆ। ਜਿਸ ’ਚ ਵੱਡੀ ਗਿਣਤੀ ’ਚ ਅਧਿਆਪਕਾਂ ਤੇ ਮਾਪਿਆਂ ਨੇ ਵੀ ਸ਼ਮੂਲੀਅਤ ਕੀਤੀ। ਸੈਮੀਨਾਰ ’ਚ ਮੁਖ ਮਹਿਮਾਨ ਵਜੋਂ ਪਹੁੰਚੇ ਆਯੂਸ਼ ਗੋਇਲ ਆਈਏਐੱਸ ਐੱਸਡੀਐੱਮ ਤਪਾ ਤੇ ਕਰੀਤਿਕਾ ਗੋਇਲ ਆਈਏਐੱਸ, ਐੱਸਡੀਐੱਮ ਮਹਿਲ ਕਲਾਂ ਨੇ ਵਿਦਿਆਰਥੀਆਂ ਨਾਲ ਆਪਣੇ ਜੀਵਨ ਦੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਨੇ ਬਹੁਤ ਹੀ ਸਰਲ ਤੇ ਪੰਜਾਬੀ ਭਾਸ਼ਾ ’ਚ ਪੜ੍ਹਾਈ ਸਬੰਧੀ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਕਿਵੇਂ ਸਖ਼ਤ ਮਿਹਨਤ, ਅਨੁਸ਼ਾਸਨ ਤੇ ਲਗਾਤਾਰ ਅਭਿਆਸ ਨਾਲ ਵੱਡੀਆਂ ਪ੍ਰਾਪਤੀਆਂ ਕੀਤੀਆਂ ਜਾ ਸਕਦੀਆਂ ਹਨ। ਬੁਲਾਰਿਆਂ ਨੇ ਨੌਜਵਾਨਾਂ ਨੂੰ ਨਿਸ਼ਾਨਾ ਮਿਥ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਾਸਟਰ ਰਾਜਿੰਦਰ ਭਦੌੜ, ਵਿਪਨ ਭਦੌੜ, ਗੁਰਪ੍ਰੀਤ ਸ਼ਹਿਣਾ ਤੇ ਸਰਪੰਚ ਨਾਜ਼ਮ ਸਿੰਘ ਸਮੇਤ ਕਈ ਹੋਰ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਭਦੌੜ, ਸ਼ਹਿਣਾ ਤੇ ਬਰਨਾਲਾ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਤੋਂ ਆਏ ਪ੍ਰਿੰਸੀਪਲ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵਿਚਾਰਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ। ਵਿਦਿਆਰਥੀਆਂ ਦੇ ਮਨਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਨੇ ਮਾਹਿਰਾਂ ਤੋਂ ਆਪਣੀ ਪੜ੍ਹਾਈ ਤੇ ਕਰੀਅਰ ਨਾਲ ਸਬੰਧਿਤ ਸਵਾਲ ਵੀ ਪੁੱਛੇ। ਸੈਮੀਨਾਰ ਦੌਰਾਨ ਵਿਦਿਅਕ ਖੇਤਰ ’ਚ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੂੰ ਵਧੀਆ ਕਿਤਾਬਾਂ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ’ਚ ਭਾਨ ਸਿੰਘ ਜੱਸੀ ਦਾ ਸਨਮਾਨ ਕੀਤਾ ਗਿਆ। ਜੋ ਪਿਛਲੇ ਕਈ ਸਾਲਾਂ ਤੋਂ ਝੁੱਗੀ-ਝੌਂਪੜੀਆਂ ’ਚ ਰਹਿਣ ਵਾਲੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਦੀ ਇਸ ਨਿਰਸਵਾਰਥ ਸੇਵਾ ਦੀ ਹਾਜ਼ਰ ਸ਼ਖਸੀਅਤਾਂ ਨੇ ਭਰਪੂਰ ਸ਼ਲਾਘਾ ਕੀਤੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਧਰਤੀ ਬਚਾਓ ਦਿਵਸ ਮੌਕੇ ਵਾਤਾਵਰਣ ਦੀ ਸੰਭਾਲ ਲਈ ਕੱਢੀ ਗਈ ਸਾਈਕਲ ਰੈਲੀ |









Users Today : 10
Users Yesterday : 10
Users Last 7 days : 314