ਬਰਨਾਲਾ ਬਿਊਰੋ 27 ਅਪ੍ਰੈਲ
ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ’ਚ ਵਿਦਿਆਰਥੀਆਂ ਦੀ ਅੰਦਰੂਨੀ ਰਚਨਾਤਮਕ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ਨੂੰ ਕਲਾ ਦੇ ਖੇਤਰ ’ਚ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਕੂਲ ਦੇ ਆਰਟ ਵਿਭਾਗ ਵਲੋਂ ਇਕ ਵਿਸ਼ੇਸ਼ ਪੋਰਟਰੇਟ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੇ ਬੇਹੱਦ ਉਤਸ਼ਾਹ ਤੇ ਜੋਸ਼ ਨਾਲ ਸ਼ਮੂਲੀਅਤ ਕੀਤੀ। ਮੁਕਾਬਲੇ ਦੌਰਾਨ ਸਕੂਲ ਦਾ ਕੈਂਪਸ ਕਲਾ ਦੇ ਰੰਗਾਂ ’ਚ ਰੰਗਿਆ ਨਜ਼ਰ ਆਇਆ। ਵਿਦਿਆਰਥੀਆਂ ਨੇ ਆਪਣੀ ਕਲਪਨਾ ਤੇ ਕਲਾਤਮਕ ਮੁਹਾਰਤ ਦਾ ਪ੍ਰਦਰਸ਼ਨ ਕਰਦਿਆਂ ਪ੍ਰਸਿੱਧ ਹਸਤੀਆਂ ਨੇ ਦੇਸ਼-ਵਿਦੇਸ਼ ਦੀਆਂ ਮਹਾਨ ਸ਼ਖ਼ਸੀਅਤਾਂ ਦੇ ਜੀਵੰਤ ਚਿੱਤਰ ਉਲੀਕੇ। ਸਮਾਜਿਕ ਬੁਰਾਈਆਂ ਤੇ ਜਾਗਰੂਕਤਾ `ਤੇ ਆਧਾਰਿਤ ਪੋਰਟਰੇਟ ਬਣਾਏ। ਆਪਣੀਆਂ ਨਿੱਜੀ ਭਾਵਨਾਵਾਂ ਤੇ ਰਚਨਾਤਮਕ ਸੋਚ ਨੂੰ ਕਾਗਜ਼ `ਤੇ ਉਤਾਰਿਆ। ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਪੋਰਟਰੇਟਸ ’ਚ ਬਾਰੀਕੀ, ਰਚਨਾਤਮਕਤਾ ਤੇ ਨਵੀਂ ਸੋਚ ਦੀ ਝਲਕ ਸਪੱਸ਼ਟ ਰੂਪ ’ਚ ਦੇਖਣ ਨੂੰ ਮਿਲੀ। ਜਿਸ ਨੇ ਦੇਖਣ ਵਾਲਿਆਂ ਨੂੰ ਦੰਗ ਕਰ ਦਿੱਤਾ। ਇਸ ਮੌਕੇ ਸਕੂਲ ਦੇ ਸਰਪ੍ਰਸਤ ਡਾ. ਦਰਸ਼ਨ ਸਿੰਘ ਗਿੱਲ ਨੇ ਵਿਦਿਆਰਥੀਆਂ ਵਲੋਂ ਬਣਾਈਆਂ ਕਲਾਕ੍ਰਿਤੀਆਂ ਦਾ ਨਿਰੀਖਣ ਕੀਤਾ। ਉਨ੍ਹਾਂ ਆਪਣੇ ਸੰਬੋਧਨ ’ਚ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਇਹ ਪਲੇਟਫਾਰਮ ਵਿਦਿਆਰਥੀਆਂ ’ਚ ਲੁਕੀਆਂ ਕਲਾਤਮਕ ਯੋਗਤਾਵਾਂ ਨੂੰ ਉਜਾਗਰ ਕਰਦੇ ਹਨ ਤੇ ਉਨ੍ਹਾਂ ਦੇ ਆਤਮ-ਵਿਸ਼ਵਾਸ ’ਚ ਵਾਧਾ ਕਰਦੇ ਹਨ। ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਤੇ ਐੱਮਡੀ ਰਿਚਾ ਪਨੇਸਰ ਗਿੱਲ ਨੇ ਵੀ ਮੁਕਾਬਲੇ ’ਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਕੂਲ ਭਵਿੱਖ ’ਚ ਵੀ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ ਅਜਿਹੇ ਉਪਰਾਲੇ ਜਾਰੀ ਰੱਖੇਗਾ। ਮੁਕਾਬਲੇ ਦੇ ਅਖੀਰ ’ਚ ਬਿਹਤਰੀਨ ਪੋਰਟਰੇਟ ਬਣਾਉਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਪੀਕੇ ਠਾਕੁਰ ਨੇ ਆਰਟ ਵਿਭਾਗ ਦੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਜੇਤੂਆਂ ਨੂੰ ਮੁਬਾਰਕਬਾਦ ਦਿੰਦਿਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਭਵਿੱਖ ’ਚ ਅਜਿਹੀਆਂ ਗਤੀਵਿਧੀਆਂ ’ਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਸਮੁੱਚੇ ਸਮਾਗਮ ਦੌਰਾਨ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ’ਚ ਖ਼ੁਸ਼ੀ ਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਲੋਕਾਂ ਤੱਕ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਪਹੁੰਚਾਉਣ ਵਿੱਚ ਆਸ਼ਾ ਵਰਕਰ ਦੀ ਮਹੱਤਵਪੂਰਨ ਭੂਮਿਕਾ: ਡਾ.ਸਤਵੰਤ ਸਿੰਘ ਔਜਲਾ |









Users Today : 10
Users Yesterday : 10
Users Last 7 days : 314