ਸਰਕਾਰ ਵੱਲੋਂ ਦਿੱਤੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ: ਬੀਡੀਪੀਓ ਭੂਸ਼ਣ ਕੁਮਾਰ
ਬਰਨਾਲਾ ਬਿਊਰੋ 28 ਅਪ੍ਰੈਲ
ਬਲਾਕ ਮਾਨਸਾ ਤੋਂ ਤਬਾਦਲੇ ਉਪਰੰਤ ਭੂਸ਼ਨ ਕੁਮਾਰ ਬਰਨਾਲਾ ਨੇ ਅੱਜ ਬੀਡੀਪੀਓ ਦਫਤਰ ਮਹਿਲ ਕਲਾਂ ਵਿਖੇ ਸਮੂਹ ਸਟਾਫ ਦੀ ਹਾਜ਼ਰੀ ਵਿੱਚ ਨਵੇਂ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਮਗਰੋਂ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਭਾਅ ਨਾਲ ਅੱਗੇ ਵਧਾਉਣਗੇ।ਉਨ੍ਹਾਂ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਕੁੱਲ 54 ਪਿੰਡਾਂ ਵਿੱਚ ਜਿੱਥੇ ਵੀ ਵਿਕਾਸ ਕਾਰਜ ਅਧੂਰੇ ਪਏ ਹਨ, ਉਨ੍ਹਾਂ ਨੂੰ ਤਰਜੀਹ ਦੇ ਅਧਾਰ ’ਤੇ ਤੇਜ਼ੀ ਨਾਲ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚੋਂ ਆਪਣੇ ਕੰਮਾਂ ਲਈ ਦਫਤਰ ਆਉਣ ਵਾਲੇ ਲੋਕਾਂ ਦੇ ਕੰਮ ਪਹਿਲ ਦੇ ਅਧਾਰ ’ਤੇ ਕੀਤੇ ਜਾਣਗੇ ਅਤੇ ਕਿਸੇ ਨਾਲ ਵੀ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ। ਭੂਸ਼ਨ ਕੁਮਾਰ ਬਰਨਾਲਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਮੂਹ ਗ੍ਰਾਮ ਪੰਚਾਇਤਾਂ ਨਾਲ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਪਿੰਡਾਂ ਦੇ ਅਧੂਰੇ ਪਏ ਵਿਕਾਸ ਕਾਰਜਾਂ ਦੀ ਪੂਰੀ ਜਾਣਕਾਰੀ ਇਕੱਠੀ ਕਰਕੇ ਸੰਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ, ਤਾਂ ਜੋ ਬਾਕੀ ਰਹਿੰਦੇ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਵਾਏ ਜਾ ਸਕਣ।ਉਨ੍ਹਾਂ ਇਹ ਵੀ ਕਿਹਾ ਕਿ ਬਲਾਕ ਮਹਿਲ ਕਲਾਂ ਦੇ ਪਿੰਡਾਂ ਵਿੱਚੋਂ ਚੁਣੇ ਹੋਏ ਸਰਪੰਚਾਂ, ਪੰਚਾਂ ਅਤੇ ਹੋਰ ਨੁਮਾਇੰਦਿਆਂ ਨੂੰ ਦਫਤਰ ਅੰਦਰ ਪੂਰਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਗ੍ਰਾਮ ਪੰਚਾਇਤਾਂ, ਮੀਡੀਆ ਅਤੇ ਆਮ ਲੋਕਾਂ ਨੂੰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਫਤਰ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਮਹਿਲ ਕਲਾਂ ਦੇ ਸਮੂਹ ਕਰਮਚਾਰੀਆਂ ਵੱਲੋਂ ਨਵੇਂ ਆਏ ਬੀਡੀਪੀਓ ਭੂਸ਼ਨ ਕੁਮਾਰ ਬਰਨਾਲਾ ਨੂੰ ਜੀ ਆਇਆ ਆਖਦਿਆਂ ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਪੰਚਾਇਤ ਅਫਸਰ ਇੱਕਬਾਲ ਸਿੰਘ, ਜੇਈ ਹੁਸਨ ਜਿੰਦਲ, ਲੇਖਾਕਾਰ ਮੈਡਮ ਅਮਰਜੀਤ ਕੌਰ ਪਟਿਆਲਾ, ਪੰਚਾਇਤ ਸਕੱਤਰ ਗੁਰਦੀਪ ਸਿੰਘ, ਪੰਚਾਇਤ ਸਕੱਤਰ ਨਿਰਭੈ ਸਿੰਘ, ਪੰਚਾਇਤ ਸਕੱਤਰ ਕੁਲਵਿੰਦਰ ਸਿੰਘ, ਨਰੇਗਾ ਜੇਈ ਇੰਦਰਜੀਤ ਸਿੰਘ, ਨਰੇਗਾ ਗ੍ਰਾਮ ਸੇਵਕ ਗਗਨਜੀਤ ਸਿੰਘ, ਨਰੇਗਾ ਗ੍ਰਾਮ ਸੇਵਕ ਮਹਿੰਦਰ ਸਿੰਘ ਮਹਿਲ ਕਲਾਂ, ਕੰਪਿਊਟਰ ਆਪਰੇਟਰ ਮੈਡਮ ਜਸਬੀਰ ਕੌਰ ਵਜੀਦਕੇ ਸਮੇਤ ਹੋਰ ਕਰਮਚਾਰੀ ਵੀ ਮੌਜੂਦ ਰਹੇ। ਨਵੇਂ ਬੀਡੀਪੀਓ ਦੇ ਆਉਣ ਨਾਲ ਬਲਾਕ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।
ਹੋਰ ਖਬਰਾਂ ਦੇਖਣ ਲਈ ਕਲਿੱਕ ਕਰੋ । ਖੁੱਲ੍ਹੀਆਂ ਅੱਖਾਂ ਪਿੰਡ ਧਨੇਰ ਦੇ ਛੇ ਬੱਚਿਆਂ ਨੇ ਵਧਾਇਆ ਇਲਾਕੇ ਦਾ ਮਾਣ; ਨੈਸ਼ਨਲ ਮੁਕਾਬਲਿਆਂ ਵਿੱਚ ਜਿੱਤੇ ਸੋਨੇ ਤੇ ਚਾਂਦੀ ਦੇ ਤਗ਼ਮੇ









Users Today : 3
Users Yesterday : 43
Users Last 7 days : 295