ਬਰਨਾਲਾ ਬਿਊਰੋ 1 ਮਈ
ਪੰਜਾਬ ਰਾਜ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਵਿੱਚ ਇੱਕ ਅਹਿਮ ਕਾਰਵਾਈ ਕਰਦਿਆਂ ਇੱਕ ਮਾਲ ਪਟਵਾਰੀ ਨੂੰ ਚਾਰ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ। ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਹਰਮਨਜੀਤ ਸਿੰਘ ਵੱਲੋਂ ਦਿੱਤੇ ਗਏ ਬਿਆਨਾਂ ਦੇ ਅਧਾਰ ‘ਤੇ ਕੀਤੀ ਗਈ ਹੈ ਜਿਸ ਨੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਇੰਤਕਾਲ ਦੀ ਨਕਲ ਦੇਣ ਅਤੇ ਰਿਕਾਰਡ ਦਰੁਸਤ ਕਰਨ ਦੇ ਬਦਲੇ ਪੈਸਿਆਂ ਦੀ ਮੰਗ ਕਰ ਰਿਹਾ ਸੀ। ਹਰਮਨਜੀਤ ਸਿੰਘ ਅਨੁਸਾਰ ਉਸ ਨੇ ਕਈ ਵਾਰ ਪਟਵਾਰੀ ਦੇ ਦਫ਼ਤਰ ਦੇ ਚੱਕਰ ਲਗਾਏ ਪਰ ਹਰ ਵਾਰ ਕੰਮ ਨੂੰ ਜਾਣ-ਬੁੱਝ ਕੇ ਲਟਕਾਇਆ ਗਿਆ ਅਤੇ ਅੰਤ ਵਿੱਚ ਰਿਸ਼ਵਤ ਦੀ ਰਕਮ ਤੈਅ ਹੋਈ ਜਿਸ ਤੋਂ ਬਾਅਦ ਹਰਮਨਜੀਤ ਸਿੰਘ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕੀਤੀ। ਵਿਜੀਲੈਂਸ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਇੱਕ ਜਾਲ ਵਿਛਾਇਆ ਅਤੇ ਜਿਵੇਂ ਹੀ ਪਟਵਾਰੀ ਨੇ ਹਰਮਨਜੀਤ ਸਿੰਘ ਤੋਂ ਮੌਕੇ ਤੇ ਰਿਸ਼ਵਤ ਲੈਣ ਲੱਗੇ ਨੂੰ ਗ੍ਰਿਫਤਾਰ ਕਰ ਲਿਆ ਅਤੇ ਤਲਾਸ਼ੀ ਲੈਣ ਤੇ ਪਟਵਾਰੀ ਦੇ ਕਬਜ਼ੇ ਵਿੱਚੋਂ ਰਿਸ਼ਵਤ ਵਜੋਂ ਲਏ ਗਏ ਚਾਰ ਹਜ਼ਾਰ ਰੁਪਏ ਬਰਾਮਦ ਕੀਤੇ ਗਏ ਇਸ ਕਾਰਵਾਈ ਨਾਲ ਮਾਲ ਵਿਭਾਗ ਦੇ ਹੋਰ ਮੁਲਾਜ਼ਮਾਂ ਵਿੱਚ ਵੀ ਭਾਰੀ ਹੜਕੰਪ ਮਚ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਪਟਵਾਰੀ ਉੱਤੇ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਜਾਰੀ ਹੈ ਤਾਂ ਜੋ ਭ੍ਰਿਸ਼ਟਾਚਾਰ ਦੀ ਜੜ੍ਹ ਤੱਕ ਪਹੁੰਚਿਆ ਜਾ ਸਕੇ। ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਵਿਜੀਲੈਂਸ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜ਼ਮ ਉਨ੍ਹਾਂ ਦੇ ਕੰਮ ਬਦਲੇ ਨਜਾਇਜ਼ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਉਹ ਤੁਰੰਤ ਵਿਭਾਗ ਨੂੰ ਸੂਚਿਤ ਕਰਨ ਅਤੇ ਭ੍ਰਿਸ਼ਟਚਾਰ ਨੂੰ ਜੜੋਂ ਖਤਮ ਕਰਨ ਵਿੱਚ ਮਦਦ ਕਰਨ । ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ ਕੀਤੀ ਗਈ ਇਸ ਕਾਰਵਾਈ ਨੇ ਇੱਕ ਵਾਰ ਫਿਰ ਪ੍ਰਸ਼ਾਸਨਿਕ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ।









Users Today : 3
Users Yesterday : 43
Users Last 7 days : 295