Home » ਪ੍ਰਮੁੱਖ ਖ਼ਬਰਾਂ » ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਮਹਿਲ ਕਲਾਂ ਵਿੱਚ ਗੂੰਜੀ ਮਜ਼ਦੂਰ ਏਕਤਾ – ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਮਹਿਲ ਕਲਾਂ ਵਿੱਚ ਗੂੰਜੀ ਮਜ਼ਦੂਰ ਏਕਤਾ – ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ

ਕੌਮਾਂਤਰੀ ਮਜ਼ਦੂਰ ਦਿਵਸ (ਮਈ ਦਿਵਸ) ਮੌਕੇ ਭਾਈ ਲਾਲੋ ਪੰਜਾਬੀ ਮੰਚ, ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ, ਲਾਲ ਝੰਡਾ ਮਨਰੇਗਾ ਯੂਨੀਅਨ ਅਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ ਮਹਿਲ ਕਲਾਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਦੇ ਦੀਵਾਨ ਹਾਲ ਵਿੱਚ ਵਿਸ਼ਾਲ ਇਕੱਠ ਕਰਕੇ ਸ਼ਿ
[responsivevoice_button voice="Hindi Male"]

ਬਰਨਾਲਾ ਬਿਊਰੋ 2 ਮਈ

            ਕੌਮਾਂਤਰੀ ਮਜ਼ਦੂਰ ਦਿਵਸ (ਮਈ ਦਿਵਸ) ਮੌਕੇ ਭਾਈ ਲਾਲੋ ਪੰਜਾਬੀ ਮੰਚ, ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ, ਲਾਲ ਝੰਡਾ ਮਨਰੇਗਾ ਯੂਨੀਅਨ ਅਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ ਮਹਿਲ ਕਲਾਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਦੇ ਦੀਵਾਨ ਹਾਲ ਵਿੱਚ ਵਿਸ਼ਾਲ ਇਕੱਠ ਕਰਕੇ ਸ਼ਿਕਾਗੋ ਦੇ ਸ਼ਹੀਦ ਮਜ਼ਦੂਰਾਂ ਨੂੰ ਸਮਰਪਿਤ ਸਮਾਗਮ ਮਨਾਇਆ ਗਿਆ। ਸਮਾਗਮ ਦੌਰਾਨ ਮਜ਼ਦੂਰ ਵਰਗ ਨੇ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰਨ ਦਾ ਅਹਿਦ ਲਿਆ ਅਤੇ ਮਜ਼ਦੂਰ ਏਕਤਾ ਦੇ ਨਾਅਰੇ ਗੂੰਜੇ। ਵੱਡੀ ਗਿਣਤੀ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਐੱਸ.ਕੇ.ਐੱਮ. ਦੇ ਆਗੂ ਡਾ. ਦਰਸ਼ਨਪਾਲ, ਹਰਜੀਤ ਸਿੰਘ ਖ਼ਿਆਲੀ, ਡਾ. ਜਗਰਾਜ ਸਿੰਘ ਟੱਲੇਵਾਲ ਅਤੇ ਬੀਬੀ ਪਰਮਜੀਤ ਕੌਰ ਗੁੰਮਟੀ ਨੇ ਕਿਹਾ ਕਿ ਮਈ ਦਿਵਸ ਸਿਰਫ਼ ਇੱਕ ਛੁੱਟੀ ਨਹੀਂ, ਸਗੋਂ ਮਜ਼ਦੂਰਾਂ ਦੇ ਇਤਿਹਾਸਕ ਸੰਘਰਸ਼, ਏਕਤਾ ਅਤੇ ਸਮਾਜ ਦੀ ਉਸਾਰੀ ਵਿੱਚ ਉਨ੍ਹਾਂ ਦੇ ਅਮੁੱਲ ਯੋਗਦਾਨ ਨੂੰ ਯਾਦ ਕਰਨ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਆਰਥਿਕਤਾ ਦਾ ਅਸਲ ਆਧਾਰ ਮਜ਼ਦੂਰ ਵਰਗ ਹੁੰਦਾ ਹੈ ਅਤੇ ਭਾਰਤ ਵਿੱਚ 1923 ਤੋਂ ਮਨਾਇਆ ਜਾ ਰਿਹਾ ਇਹ ਦਿਨ ਮਜ਼ਦੂਰ ਹੱਕਾਂ ਦੀ ਰਾਖੀ ਲਈ ਪ੍ਰੇਰਨਾ ਦਾ ਸਰੋਤ ਹੈ।ਆਗੂਆਂ ਨੇ ਮੌਜੂਦਾ ਆਰਥਿਕ ਹਾਲਾਤਾਂ ਉੱਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਅਸਮਾਨਤਾ ਲਗਾਤਾਰ ਵਧ ਰਹੀ ਹੈ, ਜਦਕਿ ਮਜ਼ਦੂਰ ਵਰਗ ਨੂੰ ਬੁਨਿਆਦੀ ਸਹੂਲਤਾਂ ਤੱਕ ਵੀ ਪਹੁੰਚ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਮਹਿੰਗੇ ਇਲਾਜ ਕਾਰਨ ਬੇਸ਼ੁਮਾਰ ਮਜ਼ਦੂਰ ਆਪਣਾ ਇਲਾਜ ਨਹੀਂ ਕਰਵਾ ਸਕਦੇ ਅਤੇ ਘਰਾਂ ਵਿੱਚ ਹੀ ਤਕਲੀਫਾਂ ਸਹਿੰਦੇ ਹੋਏ ਜ਼ਿੰਦਗੀ ਗੁਜ਼ਾਰ ਰਹੇ ਹਨ। ਮਜ਼ਦੂਰਾਂ ਦੇ ਬੱਚੇ ਪੜ੍ਹ-ਲਿਖ ਕੇ ਵੀ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ, ਜੋ ਚਿੰਤਾਜਨਕ ਹੈ।

ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਖਿਡੌਣਿਆਂ ਤੋਂ ਲੈ ਕੇ ਜਹਾਜ਼ ਤੱਕ ਹਰ ਚੀਜ਼ ਮਜ਼ਦੂਰਾਂ ਦੇ ਹੱਥਾਂ ਨਾਲ ਬਣਦੀ ਹੈ, ਪਰ ਵਿਰੋਧਾਭਾਸ ਇਹ ਹੈ ਕਿ ਮਜ਼ਦੂਰ ਹੀ ਸਭ ਤੋਂ ਵੱਧ ਗਰੀਬੀ ਅਤੇ ਅਸੁਰੱਖਿਆ ਵਿੱਚ ਜੀਵਨ ਬਿਤਾਉਣ ਲਈ ਮਜਬੂਰ ਹਨ। ਕਈ ਥਾਵਾਂ ’ਤੇ ਮਜ਼ਦੂਰ ਪਰਿਵਾਰ ਤੰਗ ਅਤੇ ਅਣਸੁਖਾਲੇ ਘਰਾਂ ਵਿੱਚ ਰਹਿਣ ਲਈ ਮਜਬੂਰ ਹਨ, ਜੋ ਸਮਾਜਕ ਅਸਮਾਨਤਾ ਦੀ ਤਸਵੀਰ ਪੇਸ਼ ਕਰਦਾ ਹੈ। ਉਨ੍ਹਾਂ ਸਰਕਾਰਾਂ ਨੂੰ ਚੇਤਾਵਨੀ ਦਿੱਤੀ ਕਿ ਕੇਵਲ ਇਸ਼ਤਿਹਾਰਾਂ ਨਾਲ ਮਜ਼ਦੂਰਾਂ ਦੀ ਜ਼ਿੰਦਗੀ ਨਹੀਂ ਬਦਲ ਸਕਦੀ; ਅਸਲ ਨੀਤੀਆਂ ਅਤੇ ਜਮੀਨੀ ਕਦਮ ਚੁੱਕਣ ਦੀ ਲੋੜ ਹੈ। ਇਸ ਮੌਕੇ ਮਜ਼ਦੂਰ ਜਥੇਬੰਦੀਆਂ ਨੇ ਆਪਣੀਆਂ ਮੁੱਖ ਮੰਗਾਂ ਰੱਖਦਿਆਂ ਕਿਹਾ ਕਿ ਹਰ ਮਜ਼ਦੂਰ ਨੂੰ ਸਨਮਾਨਜਨਕ ਮਿਹਨਤਨਾਮਾ ਮਿਲੇ, ਕੰਮ ਵਾਲੀਆਂ ਥਾਵਾਂ ’ਤੇ ਸੁਰੱਖਿਆ ਅਤੇ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾਣ ਅਤੇ ਲੇਬਰ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਕਰਕੇ ਮਜ਼ਦੂਰਾਂ ਦੇ ਸ਼ੋਸ਼ਣ ਨੂੰ ਰੋਕਿਆ ਜਾਵੇ। ਅਸੰਗਠਿਤ ਖੇਤਰ ਦੇ ਮਜ਼ਦੂਰਾਂ ਲਈ ਵਿਸ਼ੇਸ਼ ਨੀਤੀਆਂ ਬਣਾਉਣ ਦੀ ਵੀ ਮੰਗ ਕੀਤੀ ਗਈ। ਸਮਾਗਮ ਦੌਰਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਹਾਜ਼ਰੀਨਾਂ ਨੇ ਮਜ਼ਦੂਰ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ। ਇਸ ਮੌਕੇ ਮਾਸਟਰ ਅਮਰਜੀਤ ਸਿੰਘ ਮਹਿਲ ਖੁਰਦ, ਜਗਸੀਰ ਸਿੰਘ ਛੀਨੀਵਾਲ, ਗੁਰਦੀਪ ਸਿੰਘ ਐੱਫ.ਸੀ.ਆਈ., ਬਲਦੇਵ ਸਿੰਘ ਸਹਿਜੜਾ, ਬੀਕੇਯੂ ਸਿੱਧੂਪੁਰ ਦੇ ਆਗੂ ਬਲਵਿੰਦਰ ਸਿੰਘ ਬਿੰਦੂ ਸਹਿਜੜਾ, ਮੁਖਤਿਆਰ ਸਿੰਘ ਧਨੇਰ, ਰਾਜਦੀਪ ਕੌਰ, ਵੀਰਪਾਲ ਕੌਰ, ਸਰਬਜੀਤ ਕੌਰ, ਹਰਪਾਲ ਕੌਰ ਸਾਧੂ ਸਿੰਘ ਛੀਨੀਵਾਲ ਅਤੇ ਅਮਨਦੀਪ ਕੌਰ ਸਮੇਤ ਹੋਰ ਕਈ ਆਗੂ ਹਾਜ਼ਰ ਸਨ।

 

ਕੈਪਸ਼ਨ:ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਆਗੂ ਅਤੇ ਹਾਜ਼ਰ ਮਜ਼ਦੂਰ।
ਕੈਪਸ਼ਨ:ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਆਗੂ ਅਤੇ ਹਾਜ਼ਰ ਮਜ਼ਦੂਰ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ।ਖੁੱਲ੍ਹੀਆਂ ਅੱਖਾਂ 

ਟੀ.ਐਸ.ਯੂ. ਸਰਕਲ ਬਰਨਾਲਾ ਵੱਲੋਂ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 4 0 8 1
Users Today : 3
Users Yesterday : 43
Users Last 7 days : 295

ਰਾਸ਼ੀਫਲ