ਬਰਨਾਲਾ ਬਿਊਰੋ 4 ਮਈ
ਅੱਜ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਭਦੌੜ ਵਿਖੇ ਮਹੱਲਾ ਨੈਣੇਵਾਲਾ ਅਤੇ ਸਮੂਹ ਨਗਰ ਨਿਵਾਸੀਆਂ ਦੀ ਇਕ ਅਹਿਮ ਸਾਂਝੀ ਇਕੱਤਰਤਾ ਹੋਈ ਜਿਸ ਵਿੱਚ ਭਦੌੜ ਵਿੱਚ ਸਰਗਰਮ ਸਾਰੀਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਭਰਵੀਂ ਮੀਟਿੰਗ ਦੌਰਾਨ ਸ਼ਹਿਰ ਦੀਆਂ ਸਾਂਝੀਆਂ ਥਾਵਾਂ ਉੱਪਰ ਕੁਝ ਸੁਆਰਥੀ ਲੋਕਾਂ ਵੱਲੋਂ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਦੇ ਗੰਭੀਰ ਮੁੱਦੇ ‘ਤੇ ਡੂੰਘੀ ਵਿਚਾਰ-ਚਰਚਾ ਕੀਤੀ ਗਈ। ਇਕੱਤਰ ਹੋਏ ਆਗੂਆਂ ਅਤੇ ਨਗਰ ਨਿਵਾਸੀਆਂ ਨੇ ਸਾਂਝੇ ਤੌਰ ‘ਤੇ ਫੈਸਲਾ ਲਿਆ ਕਿ ਸ਼ਹਿਰ ਦੀ ਕਿਸੇ ਵੀ ਸਾਂਝੀ ਜਗ੍ਹਾ ਜਾਂ ਸਰਕਾਰੀ ਜ਼ਮੀਨ ‘ਤੇ ਕਿਸੇ ਵੀ ਕੀਮਤ ਉੱਤੇ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਅਜਿਹੀਆਂ ਸਾਂਝੀਆਂ ਥਾਵਾਂ ‘ਤੇ ਕਬਜ਼ੇ ਕਰਨ ਵਾਲੇ ਭੂ-ਮਾਫੀਆ ਨੂੰ ਤੁਰੰਤ ਨਕੇਲ ਪਾਈ ਜਾਵੇ ਅਤੇ ਜਨਤਕ ਥਾਵਾਂ ਨੂੰ ਕਬਜ਼ਾ ਮੁਕਤ ਕਰਵਾਇਆ ਜਾਵੇ।

ਆਗੂਆਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਇਨ੍ਹਾਂ ਨਾਜਾਇਜ਼ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਨਾ ਚੁੱਕੇ ਤਾਂ ਸਮੁੱਚੀਆਂ ਜਥੇਬੰਦੀਆਂ ਨਗਰ ਨਿਵਾਸੀਆਂ ਨੂੰ ਨਾਲ ਲੈ ਕੇ ਵੱਡੇ ਪੱਧਰ ‘ਤੇ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੀਆਂ ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਸਮੂਹ ਹਾਜ਼ਰ ਆਗੂਆਂ ਨੇ ਪ੍ਰਣ ਲਿਆ ਕਿ ਸ਼ਹਿਰ ਦੀਆਂ ਸਾਂਝੀਆਂ ਥਾਵਾਂ ਸਿਰਫ ਸਾਂਝੇ ਕੰਮਾਂ ਅਤੇ ਲੋਕ ਹਿੱਤਾਂ ਲਈ ਹੀ ਵਰਤੀਆਂ ਜਾਣੀਆਂ ਚਾਹੀਦੀਆਂ ਹਨ।

ਅੱਜ ਦੀ ਇਸ ਇਕੱਤਰਤਾ ਵਿੱਚ ਰਾਮ ਸਿੰਘ ਪ੍ਰਧਾਨ, ਮੇਜਰ ਸਿੰਘ, ਨਛੱਤਰ ਸਿੰਘ, ਬੂਟਾ ਸਿੰਘ, ਜਗਿੰਦਰ ਸਿੰਘ, ਗੁਰਬਚਨ ਸਿੰਘ, ਪ੍ਰਿਥੀ ਸਿੰਘ, ਸੁਖਪਾਲ ਸਿੰਘ, ਸੁਰਜੀਤ ਸਿੰਘ, ਮਹਿੰਦਰ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸਿੰਘ, ਨਿੱਕਾ ਸਿੰਘ, ਜਗਦੇਵ ਸਿੰਘ ਸਮੇਤ ਮਹਿਲਾ ਆਗੂ ਗੁਰਮੇਲ ਕੌਰ, ਜਸਵੀਰ ਕੌਰ, ਕਰਮਜੀਤ ਕੌਰ, ਲਾਭ ਕੌਰ, ਬੀਰੀ ਕੌਰ, ਗੇਲੋ, ਜਰਨੈਲ ਕੌਰ, ਮਾਇਆ ਕੌਰ, ਛਿੰਦੋ ਅਤੇ ਪਰਮਜੀਤ ਕੌਰ ਹਾਜ਼ਰ ਸਨ। ਇਸ ਤੋਂ ਇਲਾਵਾ ਕਿਸਾਨ ਯੂਨੀਅਨ ਵੱਲੋਂ ਕੁਲਵੰਤ ਸਿੰਘ ਮਾਨ, ਅਮਨਦੀਪ ਸਿੰਘ ਟਿੰਕੂ, ਮਿੰਟੂ ਬਾਵਾ, ਚਰਨੀ ਧਾਲੀਵਾਲ, ਵਿਸਾਖਾ ਸਿੰਘ ਅਤੇ ਦਰਸ਼ਨ ਸਿੰਘ ਉੱਗੋਕੇ ਨੇ ਵੀ ਸ਼ਮੂਲੀਅਤ ਕਰਦਿਆਂ ਸਾਂਝੇ ਸੰਘਰਸ਼ ਦਾ ਸਮਰਥਨ ਕੀਤਾ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਸਹਿਕਾਰੀ ਬੈਂਕਾਂ ਵੱਲੋਂ ਕਰਜ਼ਾ ਦੇਣ ਤੋਂ ਨਾਂਹ: ਕਿਸਾਨਾਂ ਵਿੱਚ ਭਾਰੀ ਰੋਸ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸੰਘਰਸ਼ ਦੀ ਚਿਤਾਵਨੀ
|









Users Today : 12
Users Yesterday : 10
Users Last 7 days : 316