Home » ਪ੍ਰਮੁੱਖ ਖ਼ਬਰਾਂ » ਸਿਵਲ ਹਸਪਤਾਲ ਵਿਖੇ ਸਿਹਤ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਸਿਵਲ ਹਸਪਤਾਲ ਵਿਖੇ ਸਿਹਤ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਸਿਵਲ ਹਸਪਤਾਲ ਬਰਨਾਲਾ ਵਿਖੇ ਮੰਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਕੱਚੇ ਕਾਮਿਆਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ ਕੀ
ਸਿਵਲ ਹਸਪਤਾਲ ਵਿਖੇ ਸਿਹਤ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
[responsivevoice_button voice="Hindi Male"]

ਬਰਨਾਲਾ ਬਿਊਰੋ  4 ਮਈ

                    ਸਿਵਲ ਹਸਪਤਾਲ ਬਰਨਾਲਾ ਵਿਖੇ ਮੰਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਕੱਚੇ ਕਾਮਿਆਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਸੰਦੀਪ ਕੌਰ ਨੇ ਦੱਸਿਆ ਕਿ ਰਾਸ਼ਟਰੀ ਸਿਹਤ ਮਿਸ਼ਨ ਕਾਮਿਆਂ ਵੱਲੋ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ ਪਰ ਸਰਕਾਰ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਉਹਨਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਸਗੋਂ ਉਹ ਪਹਿਲਾਂ ਹੀ ਘੱਟ ਤਨਖਾਹਾਂ ਤੇ ਕੰਮ ਕਰ ਰਹੇ ਹਨ, ਜਿਸ ਕਾਰਨ ਉਹਨਾਂ ਨੂੰ ਆਪਣੇ ਪਰਿਵਾਰ ਦਾ ਪਾਲਣ ਪੋਸਣ ਕਰਨਾ ਔਖਾ ਹੋਇਆ ਪਿਆ ਹੈ। ਉਹਨਾਂ ਦੱਸਿਆ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਸਿਹਤ ਕਰਮਚਾਰੀਆਂ ਨੂੰ ਜਲਦ ਹੀ ਪੱਕਾ ਕੀਤਾ ਜਾਵੇਗਾ। ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ, ਜਿਸ ਕਾਰਨ ਸਮੂਹ ਕਰਮਚਾਰੀਆਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ ।

ਉਨ੍ਹਾਂ ਕਿਹਾ ਜਥੇਬੰਦੀ ਵੱਲੋਂ ਸਿਹਤ ਮੰਤਰੀ ਪੰਜਾਬ ਤੇ ਸਿਵਲ ਸਰਜਨ ਬਰਨਾਲਾ ਨੂੰ ਆਪਣੀਆਂ ਮੰਗਾਂ ਸਬੰਧੀ ਜਾਣੂ ਕਰਵਾ ਚੁੱਕੇ ਆਂ ਪਰ ਉਹਨਾਂ ਦੀਆਂ ਜਾਇਜ਼ ਮੰਗਾਂ ਵੱਲ ਗੌਰ ਨਹੀਂ ਕੀਤੀ ਜਾ ਰਹੀ । ਉਹਨਾਂ ਕਿਹਾ ਕਿ ਜੇਕਰ ਜਲਦ ਹੀ ਸਿਹਤ ਕਰਮਚਾਰੀਆਂ ਦੀਆਂ ਤਨਖਾਹਾਂ ਸਮੇਤ ਸਾਡੀਆਂ ਸਮੂਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਵੱਲੋਂ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ  । ਇਸ ਡਾ. ਰਾਹੂਲ,  ਮੰਜੂ ਬਾਲਾ , ਮਨਦੀਪ ਕੋਰ, ਸੁਖਵਿੰਦਰ ਕੋਰ, ਅਰੁਨ ਕੁਮਾਰ, ਗੁਰਦੀਪ ਸਿੰਘ, ਗੁਰਜੀਤ ਸਿੰਘ, ਲਖਵੰਤ ਸਿੰਘ, ਅਰਾਧਨਾ  ਗੁਰਵਿੰਦਰ ਸਿੰਘ, ਰਕੇਸ਼ ਕੁਮਾਰ ਹਾਜਰ ਸਨ ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ।ਖੁੱਲ੍ਹੀਆਂ ਅੱਖਾਂ 

ਸਾਂਝੀਆਂ ਥਾਵਾਂ ‘ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਭਦੌੜ ਵਾਸੀ ਇਕਜੁੱਟ, ਜਥੇਬੰਦੀਆਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ
0 0 votes
Article Rating
Subscribe
Notify of
guest
0 Comments
Oldest
Newest Most Voted