Home » ਪ੍ਰਮੁੱਖ ਖ਼ਬਰਾਂ » ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਨਵੇਂ ਮੋਬਾਈਲ ਫੋਨਾਂ ਦੀ ਮੰਗ ਨੂੰ ਲੈ ਕੇ ਵਿਸ਼ਾਲ ਧਰਨਾ ਦਿੱਤਾ ਗਿਆ। ਉਮੀਦ ਹੈ ਕਿ ਸਰਕਾਰ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇਗੀ।–

ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਨਵੇਂ ਮੋਬਾਈਲ ਫੋਨਾਂ ਦੀ ਮੰਗ ਨੂੰ ਲੈ ਕੇ ਵਿਸ਼ਾਲ ਧਰਨਾ ਦਿੱਤਾ ਗਿਆ। ਉਮੀਦ ਹੈ ਕਿ ਸਰਕਾਰ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇਗੀ।–

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬਰਨਾਲਾ ਯੂਨਿਟ ਵੱਲੋਂ ਸਥਾਨਿਕ ਜ਼ਿਲ੍ਹਾ ਪ੍ਰੋਗਰਾਮ ਦਫਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਨੇ ਕਿਹਾ ਕਿ
[responsivevoice_button voice="Hindi Male"]

ਬਰਨਾਲਾ ਬਿਊਰੋ ,8 ਮਈ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬਰਨਾਲਾ ਯੂਨਿਟ ਵੱਲੋਂ ਸਥਾਨਿਕ ਜ਼ਿਲ੍ਹਾ ਪ੍ਰੋਗਰਾਮ ਦਫਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਲੰਮਾ ਸੰਘਰਸ਼ ਕਰਕੇ ਸਰਕਾਰ ਤੋਂ ਮੋਬਾਈਲ ਫੋਨ ਪ੍ਰਾਪਤ ਕੀਤੇ ਸਨ ਪ੍ਰੰਤੂ ਸਰਕਾਰ ਵੱਲੋਂ ਹੁਣ ਇਹ ਮੋਬਾਇਲ ਫੋਨ ਵੱਖ-ਵੱਖ ਸਰਵਿਆਂ ਲਈ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਦਿੱਤੇ ਜਾ ਰਹੇ ਹਨ। ‌ ਉਹਨਾਂ ਕਿਹਾ ਕਿ ਜੇਕਰ ਇਹ ‘ਡੱਬਾ ਬੰਦ’ ਬਿਲਕੁਲ ਨਵੇਂ ਫ਼ੋਨ ਆਂਗਨਵਾੜੀ ਵਰਕਰਾਂ ਨੂੰ ਨਹੀਂ ਦਿੱਤੇ ਜਾਂਦੇ ਤਾਂ ਪਹਿਲਾਂ ਤੋਂ ਵਰਤੇ ਹੋਏ ਫੋਨਾਂ ਉੱਪਰ ਆਂਗਣਵਾੜੀ ਵਰਕਰਾਂ ਸਰਕਾਰ ਦਾ ਕੋਈ ਵੀ ਆਲਲਾਈਨ ਕੰਮ ਨਹੀਂ ਕਰਨੀਆਂ ਜਿਸ ਦੀ ਜਿੰਮੇਵਾਰੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਹੋਵੇਗੀ। ‌ ਉਹਨਾਂ ਕਿਹਾ ਕਿ ਸਰਕਾਰ ਦੀ ਮਾਵਾਂ ਧੀਆਂ ਸਤਿਕਾਰ ਯੋਜਨਾ ਅਧੀਨ ਆਂਗਨਵਾੜੀ ਵਰਕਰ ਨੂੰ 200 ਰੁਪਏ ਤੇ ਹੈਲਪਰ ਨੂੰ 100 ਰੁਪਏ ਦਾ ਭੱਤਾ, ਆਂਗਣਵਾੜੀ ਸੈਂਟਰਾਂ ਵਿੱਚ ਰਾਸ਼ਨ ਦੀ ਸਪਲਾਈ ਸਰਕਾਰੀ ਏਜੰਸੀਆਂ ਵੱਲੋਂ ਕੀਤੇ ਜਾਣ ਸੰਬੰਧੀ, ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਮਾਣ ਭੱਤਾ ਦੁੱਗਣਾ ਕਰਨ ਸਬੰਧੀ ਕੀਤੇ ਵਾਅਦੇ ਨੂੰ ਪੂਰਾ ਕਰਨ ਵਰਗੀਆਂ ਮੰਗਾਂ ਪੂਰੀਆਂ ਕਰਨ ਤੋਂ ਸਰਕਾਰ ਲਾਰੇ ਲਾ ਰਹੀ ਹੈ। ‌

 

ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਨਵੇਂ ਮੋਬਾਈਲ ਫੋਨਾਂ ਦੀ ਮੰਗ ਨੂੰ ਲੈ ਕੇ ਵਿਸ਼ਾਲ ਧਰਨਾ ਦਿੱਤਾ ਗਿਆ। ਉਮੀਦ ਹੈ ਕਿ ਸਰਕਾਰ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇਗੀ।–
ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਨਵੇਂ ਮੋਬਾਈਲ ਫੋਨਾਂ ਦੀ ਮੰਗ ਨੂੰ ਲੈ ਕੇ ਵਿਸ਼ਾਲ ਧਰਨਾ ਦਿੱਤਾ ਗਿਆ। ਉਮੀਦ ਹੈ ਕਿ ਸਰਕਾਰ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇਗੀ।–

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਦਾ ਮੋਬਾਈਲ ਭੱਤਾ ਵਧਾਉਣ ਸਬੰਧੀ ਵੀ ਮੰਗ ਵਾਜਿਬ ਹੈ ਜੋ ਸਰਕਾਰ ਪੂਰੀ ਨਹੀਂ ਕਰ ਰਹੀ। ਇਸੇ ਤਰ੍ਹਾਂ 3 ਤੋਂ 6 ਸਾਲ ਤੱਕ ਦੇ ਬੱਚੇ ਵਾਪਸ ਆਂਗਣਵਾੜੀ ਸੈਂਟਰਾ ਵਿੱਚ ਭੇਜੇ ਜਾਣ ਸਬੰਧੀ ਵੀ ਅਤੇ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇਣ ਸਬੰਧੀ ਮੰਗ ਵੀ ਲੰਮੇ ਸਮੇਂ ਤੋਂ ਲਟਕ ਰਹੀ ਹੈ ਜਿਸ ਨੂੰ ਪੂਰਾ ਕਰਵਾਉਣ ਲਈ ਆਂਗਣਵਾੜੀ ਵਰਕਰਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ‌ ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗੱਲਾਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ‌ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਥਾਨਕ ਜ਼ਿਲ੍ਹਾ ਪ੍ਰੋਗਰਾਮ ਅਫਸਰ ਅੱਗੇ ਲੱਗੇ ਰੋਸ ਧਰਨੇ ਨੂੰ ਜਥੇਬੰਦੀ ਦੀ ਜ਼ਿਲਾ ਖਜ਼ਾਨਚੀ ਗੁਰਮੀਤ ਕੌਰ ਸੰਘੇੜਾ, ਸਕੱਤਰ ਗੁਰਮੀਤ ਕੌਰ ਕਾਲੇਕੇ, ਜਸਪਾਲ ਕੌਰ ਪ੍ਰੈਸ ਸਕੱਤਰ ਅਤੇ ਪਰਮਜੀਤ ਕੌਰ ਬਡਬਰ, ਕਿਰਨ ਰਾਣੀ ਹੰਡਿਆਇਆ,ਕਿਰਨਦੀਪ ਕੌਰ ਸੰਘੇੜਾ, ਅੰਗੂਰੀ ਦੇਵੀ, ਸਰੋਜ, ਗੁਰਪ੍ਰੀਤ ਕੌਰ ਨਾਈਵਾਲ ਤੇ ਹਰਕੀਰਤ ਕੌਰ ਧੌਲਾ ਨੇ ਵੀ ਸੰਬੋਧਨ ਕੀਤਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਦੀਵਾਨਾ ਪਿੰਡ ਦੀ ਨਵੀਂ ਲਾਇਬ੍ਰੇਰੀ ਬੁਨਿਆਦੀ ਸਹੂਲਤਾਂ ਨੂੰ ਤਰਸੀ; ਵਿਧਾਇਕ ਪੰਡੋਰੀ ਨੇ ਜਲਦ ਗ੍ਰਾਂਟ ਦਾ ਦਿੱਤਾ ਭਰੋਸਾ
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 4 0 7 8
Users Today : 0
Users Yesterday : 43
Users Last 7 days : 347

ਰਾਸ਼ੀਫਲ