ਬਰਨਾਲਾ ਬਿਊਰੋ 9 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ ਸ਼ੁੱਕਰਵਾਰ ਨੂੰ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਪਹੁੰਚੀ ਜਿੱਥੇ ਮੁੱਖ ਮੰਤਰੀ ਨੇ ਮੌਜੂਦ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਰੋਧੀ ਪਾਰਟੀਆਂ ਨੂੰ ਤਿੱਖੇ ਹੱਥੀਂ ਲਿਆ। ਆਪਣੇ ਸੰਬੋਧਨ ਦੌਰਾਨ ਮਾਨ ਨੇ ਸਪੱਸ਼ਟ ਕੀਤਾ ਕਿ ਆਮ ਅਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਅਮਨ-ਸ਼ਾਂਤੀ, ਆਪਸੀ ਭਾਈਚਾਰਾ ਅਤੇ ਸਮਾਜਿਕ ਏਕਤਾ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਕਿਸੇ ਵੀ ਕੀਮਤ ’ਤੇ ਕਾਨੂੰਨ ਵਿਵਸਥਾ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਲੋਕਾਂ ਨੂੰ ਅਜਿਹੀਆਂ ਫਿਰਕੂ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਜੋ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਸਾਜ਼ਿਸ਼ਾਂ ਘੜ ਰਹੀਆਂ ਹਨ। ਬੇਅਦਬੀ ਦੇ ਮੁੱਦੇ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਮਿਹਰ ਸਦਕਾ ਉਨ੍ਹਾਂ ਦੀ ਸਰਕਾਰ ਅਜਿਹਾ ਸਖ਼ਤ ਕਾਨੂੰਨ ਬਣਾਉਣ ਵਿੱਚ ਕਾਮਯਾਬ ਹੋਈ ਹੈ

ਜਿਸ ਨਾਲ ਹੁਣ ਬੇਅਦਬੀ ਕਰਨ ਵਾਲੇ ਦੋਸ਼ੀ ਕਿਸੇ ਵੀ ਸੂਰਤ ਵਿੱਚ ਬਖ਼ਸ਼ੇ ਨਹੀਂ ਜਾਣਗੇ। ਵਿਰੋਧੀਆਂ ’ਤੇ ਸਿਆਸੀ ਹਮਲਾ ਤੇਜ਼ ਕਰਦਿਆਂ ਮਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸੀ ਦੇਖਣ ਨੂੰ ਭਾਵੇਂ ਵੱਖੋ-ਵੱਖਰੇ ਲੱਗਦੇ ਹਨ ਪਰ ਅਸਲ ਵਿੱਚ ਇਹ ਸਭ ਇੱਕ ਹੀ ਹਨ ਅਤੇ ਇਨ੍ਹਾਂ ਦੇ ਇਸ਼ਾਰੇ ’ਤੇ ਹੀ ਇੱਕ ਪਟੀਸ਼ਨਰ ਨੇ ਹਾਈਕੋਰਟ ਵਿੱਚ ਸਰਕਾਰ ਦੇ ਬੇਅਦਬੀ ਕਾਨੂੰਨ ਵਿਰੁੱਧ ਪਟੀਸ਼ਨ ਪਾਈ ਸੀ ਜਿਸ ਨੂੰ ਰੱਦ ਕਰਦਿਆਂ ਅਦਾਲਤ ਨੇ ਪਟੀਸ਼ਨਕਰਤਾ ਨੂੰ ਦਸ ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ।

ਉਨ੍ਹਾਂ ਦਾਅਵਾ ਕੀਤਾ ਕਿ ਹੁਣ ਲੋਕ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਤਸਵੀਰਾਂ ਖਿਚਵਾਉਣ ਤੋਂ ਵੀ ਡਰਨ ਲੱਗੇ ਹਨ। ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹ ਲੋਕ ਲੜਾਈ ਦੀ ਜੜ੍ਹ ਹਨ ਅਤੇ ਬੰਗਾਲ ਦੇ ਹਾਲਾਤ ਇਸ ਦੀ ਮਿਸਾਲ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਵਿੱਚ ਕਿਸੇ ਨੇ ਕਮਲ ਦੇ ਫੁੱਲ ਵੱਲ ਦੇਖਿਆ ਤਾਂ ਇੱਥੇ ਵੀ ਅਜਿਹਾ ਹਾਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਜਦੋਂ ਲੋਕ ਵੋਟ ਪਾਉਣਗੇ ਤਾਂ ਵੋਟਿੰਗ ਮਸ਼ੀਨ ਵਿੱਚੋਂ ਨਿਕਲਣ ਵਾਲੀ ਆਵਾਜ਼ ਅਕਾਲੀਆਂ ਅਤੇ ਕਾਂਗਰਸੀਆਂ ਦੀਆਂ ਚੀਕਾਂ ਹੋਵੇਗੀ। ਅੰਤ ਵਿੱਚ ਉਨ੍ਹਾਂ ਲੋਕਾਂ ਦੇ ਹੱਥ ਖੜ੍ਹੇ ਕਰਵਾ ਕੇ ਸਾਲ ਦੋ ਹਜ਼ਾਰ ਸਤਾਈ ਵਿੱਚ ਦੁਬਾਰਾ ਸਰਕਾਰ ਬਣਾਉਣ ਦਾ ਅਹਿਦ ਲਿਆ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੇਰਵਾ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਇਸ ਯਾਤਰਾ ਦਾ ਤੀਜਾ ਦਿਨ ਸੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਨਵੇਂ ਮੋਬਾਈਲ ਫੋਨਾਂ ਦੀ ਮੰਗ ਨੂੰ ਲੈ ਕੇ ਵਿਸ਼ਾਲ ਧਰਨਾ ਦਿੱਤਾ ਗਿਆ। ਉਮੀਦ ਹੈ ਕਿ ਸਰਕਾਰ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇਗੀ।–









Users Today : 10
Users Yesterday : 10
Users Last 7 days : 314