ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਵੱਡੀ ਸਫਲਤਾ: 1 ਕਿਲੋ ਤੋਂ ਵੱਧ ਹੈਰੋਇਨ ਸਮੇਤ ਤਸਕਰ ਕਾਬੂ

ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਵੱਡੀ ਸਫਲਤਾ: 1 ਕਿਲੋ ਤੋਂ ਵੱਧ ਹੈਰੋਇਨ ਸਮੇਤ ਤਸਕਰ ਕਾਬੂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਤਹਿਤ ਸੀਨੀਅਰ ਪੁਲਿਸ ਕਪਤਾਨ ਬਰਨਾਲਾ ਸ੍ਰੀ ਮੁਹੰਮਦ ਸਰਫਰਾਜ਼ ਆਲਮ ਅਤੇ ਡੀ.ਐੱਸ.ਪੀ. ਤਪਾ ਸ੍ਰੀ ਜਸਕਰਨ ਸਿੰਘ ਬਰਾੜ ਪੀ ਪੀ ਐੱਸ ਡੀ.ਐੱਸ.ਪੀ. ਸਬ-ਡਵੀਜ਼ਨ ਤਪਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਥਾਣਾ ਭਦੌੜ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਸਿਮਰਨਜੀਤ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ 1 ਕਿਲੋ 3 ਗਰਾਮ ਹੈਰੋਇਨ ਬਰਾਮਦ ਕਰਦਿਆਂ

ਬਰਨਾਲਾ ਬਿਊਰੋ  9 ਮਈ

           ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਤਹਿਤ ਸੀਨੀਅਰ ਪੁਲਿਸ ਕਪਤਾਨ ਬਰਨਾਲਾ ਸ੍ਰੀ ਮੁਹੰਮਦ ਸਰਫਰਾਜ਼ ਆਲਮ ਅਤੇ ਡੀ.ਐੱਸ.ਪੀ. ਤਪਾ ਸ੍ਰੀ ਜਸਕਰਨ ਸਿੰਘ ਬਰਾੜ ਪੀ ਪੀ ਐੱਸ ਡੀ.ਐੱਸ.ਪੀ. ਸਬ-ਡਵੀਜ਼ਨ ਤਪਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਥਾਣਾ ਭਦੌੜ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਸਿਮਰਨਜੀਤ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ 1 ਕਿਲੋ 3 ਗਰਾਮ ਹੈਰੋਇਨ ਬਰਾਮਦ ਕਰਦਿਆਂ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ, ਤਾਂ ਜੋ ਨਸ਼ਾ ਸਪਲਾਈ ਦੀਆਂ ਡੂੰਘੀਆਂ ਤਾਰਾਂ ਫਰੋਲੀਆਂ ਜਾ ਸਕਣ  ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਡੀ.ਐੱਸ.ਪੀ. ਤਪਾ ਜਸਕਰਨ ਸਿੰਘ ਬਰਾੜ ਨੇ ਦੱਸਿਆ ਕਿ ਮਿਤੀ 07-05-2026 ਨੂੰ ਸ:ਥ ਸੁਰਿੰਦਰ ਸਿੰਘ 1219/ਜੀ.ਆਰ.ਪੀ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਸ਼ੱਕੀਆਂ ਦੀ ਚੈਕਿੰਗ ਲਈ ਨੇੜੇ ਠੇਕਾ ਸ਼ਰਾਬ ਪਿੰਡ ਨੈਣੇਵਾਲ ਮੌਜੂਦ ਸੀ। ਸ਼ਾਮ ਕਰੀਬ 4:35 ਵਜੇ ਮੁਖਬਰ ਤੋਂ ਇਤਲਾਹ ਦਿੱਤੀ ਕਿ ਮਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਬਾਹਮਣੀ ਵਾਲਾ ਜ਼ਿਲ੍ਹਾ ਫਾਜ਼ਿਲਕਾ ਜੋ ਕਿ ਕਥਿਤ ਤੌਰ ‘ਤੇ ਹੈਰੋਇਨ/ਚਿੱਟਾ ਵੇਚਦਾ ਹੈ, ਆਪਣੇ ਮੋਟਰਸਾਇਕਲ ਬਿਨਾ ਨੰਬਰੀ ਮਾਰਕਾ ਹਾਂਡਾ (ਰੰਗ ਕਾਲਾ) ਸਵਾਰ ਹੋ ਕੇ ਭਾਰਤਮਾਲਾ ਪ੍ਰੋਜੈਕਟ ਰੋਡ ਹੁੰਦੇ ਹੋਇਆ ਬਠਿੰਡਾ ਸਾਇਡ ਤੋਂ ਪਿੰਡ ਸੰਧੂ ਕਲਾ ਖੜ੍ਹਾ ਹੈ ਅਤੇ ਹੈਰੋਇਨ ਅੱਗੇ ਵੇਚਣ ਲਈ ਆਪਣੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਇਤਲਾਹ ਭਰੋਸੇਯੋਗ ਹੋਣ ‘ਤੇ ਕਾਰਵਾਈ ਕੀਤੀ ਗਈ ਅਤੇ ਮੁੱਕਦਮਾ ਦਰਜ ਕੀਤਾ ਗਿਆ। ਓਹਨਾਂ ਦੀ ਮੌਜੂਦਗੀ ਵਿੱਚ ਮੁਲਜ਼ਮ ਕਾਬੂ ਕਰਕੇ ਉਸ ਕੋਲੋਂ 1 ਕਿਲੋ 03 ਗਰਾਮ ਨਸ਼ੀਲਾ ਪਦਾਰਥ ਹੈਰੋਇਨ/ਚਿੱਟਾ ਬਰਾਮਦ ਕੀਤਾ ਗਿਆ। ਮੁਲਜ਼ਮ ਨੂੰ ਮਿਤੀ 08-05-2026 ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਓਹਨਾਂ ਕਿਹਾ ਕਿ ਮੁਲਜ਼ਮ ਕੋਲੋ ਡੂੰਘਾਈ ਨਾਲ ਪੁੱਛਗਿੱਛ ਕਰਕੇ ਬੈਕਵਰਡ ਫਾਰਵਰਡ ਲਿੰਕਾਂ ਬਾਰੇ ਪਤਾ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਓਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਦੇ ਖਾਤਮੇ ਲਈ ਪੁਲੀਸ ਦੀ ਸਖਤੀ ਜਾਰੀ ਹੈ ਅਤੇ ਲਗਾਤਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ    ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਧੌਲਾ ਤੋਂ ਕਾਹਨੇਕੇ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 9 1
Users Today : 82
Users Yesterday : 59
Users Last 7 days : 302

ਰਾਸ਼ੀਫਲ

error: Content is protected !!