ਬੇਅੰਤ ਬਰਨਾਲਾ
ਤਿੰਨ ਸੂਬਿਆਂ ਦੇ ਵਿਧਾਨ ਸਭਾ ਚੋਣ ਨਤੀਜਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸੇ ਊਰਜਾ ਨੂੰ ਧਰਾਤਲ ਉੱਤੇ ਉਤਾਰਨ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੀ ਅਗਵਾਈ ਵਿੱਚ ਭਦੌੜ ਦੇ ਵਰਕਰਾਂ ਨਾਲ ਇੱਕ ਵਿਸ਼ੇਸ਼ ਬੈਠਕ ਆਯੋਜਿਤ ਕੀਤੀ ਗਈ

ਜਿਸ ਦੌਰਾਨ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਨੇ ਸਪਸ਼ਟ ਕੀਤਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪਾਰਟੀ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਸਾਰੇ ਵਾਰਡਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਅਧਿਕਾਰਤ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾਣਗੇ ਤਾਂ ਜੋ ਸ਼ਹਿਰ ਦੇ ਵਿਕਾਸ ਨੂੰ ਨਵੀਂ ਗਤੀ ਦਿੱਤੀ ਜਾ ਸਕੇ ਅਤੇ ਜਿਸ ਤਰ੍ਹਾਂ ਜਨਤਾ ਨੇ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਪ੍ਰਧਾਨ ਮੰਤਰੀ ਦੀ ਅਗਵਾਈ ਅਤੇ ਵਿਕਾਸ ਨੀਤੀਆਂ ਉੱਤੇ ਮੋਹਰ ਲਗਾਈ ਹੈ

ਉਸੇ ਤਰ੍ਹਾਂ ਪੰਜਾਬ ਦੀ ਜਨਤਾ ਵੀ ਸਥਾਨਕ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਵਿੱਚ ਕਮਲ ਦਾ ਬਟਨ ਦਬਾ ਕੇ ਭਾਜਪਾ ਨੂੰ ਹੋਰ ਮਜ਼ਬੂਤ ਬਣਾਏਗੀ। ਬੈਠਕ ਦੌਰਾਨ ਜਥੇਬੰਦੀ ਦੀ ਮਜ਼ਬੂਤੀ ਲਈ ਨੁੱਕੜ ਸਭਾਵਾਂ ਦਾ ਦੌਰ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ ਤਾਂ ਜੋ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਇਸ ਮੌਕੇ ਇੱਕ ਵਿਸ਼ੇਸ਼ ਪ੍ਰੋਗਰਾਮ ਵੀ ਹੋਇਆ ਜਿਸ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੀ ਵਿਚਾਰਧਾਰਾ ਨੂੰ ਛੱਡ ਕੇ ਕਈ ਪ੍ਰਮੁੱਖ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਨੇ ਪਾਰਟੀ ਦੇ ਚਿੰਨ੍ਹ ਵਾਲਾ ਪਰਨਾ ਪਹਿਨਾ ਕੇ ਜੀ ਆਇਆਂ ਨੂੰ ਆਖਿਆ ਅਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਹਰ ਵਫ਼ਾਦਾਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਰਾਕੇਸ਼ ਕੁਮਾਰ ਟੀਟੂ, ਬਲਵਿੰਦਰਪਾਲ ਸਿੰਘ ਹੈਪੀ, ਸਤੀਸ਼ ਕੁਮਾਰ ਤੀਸ਼ਾ, ਹੁਕਮਾ ਐਮ ਸੀ, ਹੈਪੀ ਬੰਸਲ ਅਤੇ ਪ੍ਰਵੀਨ ਕੁਮਾਰ ਗਰਗ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਆਗੂ ਅਤੇ ਵਰਕਰ ਹਾਜ਼ਰ ਸਨ ਜਿਨ੍ਹਾਂ ਨੇ ਇੱਕ ਸੁਰ ਵਿੱਚ ਸਾਰੇ ਵਾਰਡਾਂ ਤੋਂ ਭਾਜਪਾ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਅਹਿਦ ਲਿਆ।
ਹੋਰ ਤਾਜ਼ਾ ਖਬਰਾਂ ਲ਼ਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਜੈਮਲ ਸਿੰਘ ਵਾਲਾ ਵਿਖੇ 40 ਲੱਖ ਦੀ ਲਾਗਤ ਨਾਲ ਬਣਨ ਵਾਲੇ ਵੈੱਲਨੈਸ ਸੈਂਟਰ ਦਾ ਕੰਮ ਸ਼ੁਰੂ ਕਰਵਾਇਆ |









Users Today : 10
Users Yesterday : 10
Users Last 7 days : 314