Home » ਪ੍ਰਮੁੱਖ ਖ਼ਬਰਾਂ » ਬਰਨਾਲਾ ਵਿੱਚ ਕਾਂਗਰਸ ਨੂੰ ਮਿਲੀ ਵੱਡੀ ਸਫਲਤਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਧਨੌਲਾ ਦੀ ਸਾਥੀਆਂ ਸਮੇਤ ਘਰ ਵਾਪਸੀ

ਬਰਨਾਲਾ ਵਿੱਚ ਕਾਂਗਰਸ ਨੂੰ ਮਿਲੀ ਵੱਡੀ ਸਫਲਤਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਧਨੌਲਾ ਦੀ ਸਾਥੀਆਂ ਸਮੇਤ ਘਰ ਵਾਪਸੀ

   ਬਰਨਾਲਾ ਜ਼ਿਲ੍ਹੇ ਦੀ ਸਿਆਸਤ ਵਿੱਚ ਉਸ ਵਕਤ ਬਹੁਤ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਪੁਰਾਣੇ ਅਤੇ ਤਜਰਬੇਕਾਰ ਆਗੂ ਸਾਬਕਾ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਸਰਦਾਰ ਜਗਤਾਰ ਸਿੰਘ ਧਨੌਲਾ ਨੇ ਮੁੜ ਆਪਣੀ ਪਾਰਟੀ ਦਾ ਪੱਲਾ ਫੜ ਲਿਆ ਹੈ।
[responsivevoice_button voice="Hindi Male"]

ਬੇਅੰਤ ਬਰਨਾਲਾ

                     ਬਰਨਾਲਾ ਜ਼ਿਲ੍ਹੇ ਦੀ ਸਿਆਸਤ ਵਿੱਚ ਉਸ ਵਕਤ ਬਹੁਤ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਪੁਰਾਣੇ ਅਤੇ ਤਜਰਬੇਕਾਰ ਆਗੂ ਸਾਬਕਾ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਸਰਦਾਰ ਜਗਤਾਰ ਸਿੰਘ ਧਨੌਲਾ ਨੇ ਮੁੜ ਆਪਣੀ ਪਾਰਟੀ ਦਾ ਪੱਲਾ ਫੜ ਲਿਆ ਹੈ। ਜ਼ਿਕਰਯੋਗ ਹੈ ਕਿ ਜਗਤਾਰ ਸਿੰਘ ਧਨੌਲਾ ਕੁਝ ਸਮਾਂ ਪਹਿਲਾਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ ਪਰ ਹੁਣ ਉਨ੍ਹਾਂ ਨੇ ਆਪਣੇ ਬਹੁਤ ਸਾਰੇ ਸਾਥੀਆਂ ਨਾਲ ਰਲ ਕੇ ਦੁਬਾਰਾ ਕਾਂਗਰਸੀ ਪਾਰਟੀ ਵਿੱਚ ਸਾਮਲ ਹੋ ਗਏ ਸਨ। ਅਤੇ ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਭੂਪੇਸ਼ ਬਘੇਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ ਜਿਨ੍ਹਾਂ ਦੀ ਅਗਵਾਈ ਹੇਠ ਧਨੌਲਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਗਿਆ।

 

ਫੋਟੋ ਕੈਪਸ਼ਨ: ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਭੂਪੇਸ਼ ਬਘੇਲ ਅਤੇ ਹੋਰ ਸੀਨੀਅਰ ਆਗੂ ਸਾਬਕਾ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਧਨੌਲਾ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ।
ਫੋਟੋ ਕੈਪਸ਼ਨ: ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਭੂਪੇਸ਼ ਬਘੇਲ ਅਤੇ ਹੋਰ ਸੀਨੀਅਰ ਆਗੂ ਸਾਬਕਾ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਧਨੌਲਾ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ।

ਇਸ ਪਾਰਟੀ ਵਿੱਚ ਹਾਈਕਮਾਂਡ ਵੱਲੋਂ ਜਗਤਾਰ ਸਿੰਘ ਧਨੌਲਾ ਨੂੰ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਇਸ ਪਾਰਟੀ ਵਿੱਚ ਆਉਣ ਲਈ ਇੱਕ ਵੱਡੀ ਸਫਲਤਾ ਦੱਸਿਆ ਗਿਆ ਹੈ। ਸਥਾਨਕ ਲੀਡਰਸ਼ਿਪ ਦਾ ਕਹਿਣਾ ਹੈ ਕਿ ਧਨੌਲਾ ਵਿੱਚ ਜਮੀਨੀ ਪੱਧਰ ‘ਤੇ ਜੁੜੇ ਹੋਏ ਆਗੂ ਦੇ ਆਉਣ ਨਾਲ ਬਰਨਾਲਾ ਜ਼ਿਲ੍ਹੇ ਦੇ ਹਰੇਕ ਹਲਕੇ ਵਿੱਚ ਕਾਂਗਰਸੀ ਪਾਰਟੀ ਪਹਿਲਾਂ ਨਾਲੋਂ ਹੋਰ ਜ਼ਿਆਦਾ ਮਜ਼ਬੂਤ ਦਿਖਾਈ ਦੇਵੇਗੀ। ਇਹ ਘਟਨਾਕ੍ਰਮ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਨਜ਼ਰੀਏ ਤੋਂ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਸ ਨਾਲ ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਜਗਤਾਰ ਸਿੰਘ ਧਨੌਲਾ ਦੀ ਮਿਹਨਤ ਅਤੇ ਤਜਰਬੇ ਦਾ ਲਾਭ ਪਾਰਟੀ ਨੂੰ ਆਉਣ ਵਾਲੇ ਸਮੇਂ ਵਿੱਚ ਜ਼ਰੂਰ ਮਿਲੇਗਾ ਅਤੇ ਚੋਣਾਂ ਦੌਰਾਨ ਇਸ ਦੇ ਸਾਰਥਿਕ ਅਤੇ ਹਾਂ-ਪੱਖੀ ਨਤੀਜੇ ਸਾਹਮਣੇ ਆਉਣਗੇ। ਇਸ ਸ਼ਮੂਲੀਅਤ ਤੋਂ ਬਾਅਦ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪਾਰਟੀ ਦੇ ਪ੍ਰਮੁੱਖ ਆਗੂਆਂ ਨੇ ਧਨੌਲਾ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਪਾਰਟੀ ਅੰਦਰ ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹਮੇਸ਼ਾ ਬਣਦੀ ਅਹਿਮੀਅਤ ਦਿੱਤੀ ਜਾਵੇਗੀ ਤਾਂ ਜੋ ਲੋਕ ਹਿੱਤਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕੀਤਾ ਜਾ ਸਕੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਮੌਸਮ ਨੇ ਬਦਲਿਆ ਆਪਣਾ ਮਿਜਾਜ਼: ਤੇਜ਼ ਮੀਂਹ ਤੇ ਗੜੇਮਾਰੀ ਨੇ ਚੁਫੇਰੇ ਘੋਲੀ ਠੰਢਕ, ਲੋਕਾਂ ਨੇ ਸੁੱਖ ਦਾ ਲਿਆ ਸਾਹ

0 0 votes
Article Rating
Subscribe
Notify of
guest
0 Comments
Oldest
Newest Most Voted