Home » ਪੰਜਾਬ » ਐੱਸਜੀਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਨਵੇਂ ਵਿਦਿਅਕ ਵਰ੍ਹੇ ਦਾ ਸ਼ਾਨਦਾਰ ਆਗਾਜ਼ ਅਤੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ

ਐੱਸਜੀਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਨਵੇਂ ਵਿਦਿਅਕ ਵਰ੍ਹੇ ਦਾ ਸ਼ਾਨਦਾਰ ਆਗਾਜ਼ ਅਤੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ

       ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਐੱਸਜੀਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਬਹੁਤ ਹੀ ਉਤਸ਼ਾਹ ਅਤੇ ਖੁਸ਼ੀ ਭਰੇ ਮਾਹੌਲ ਵਿੱਚ ਕੀਤੀ ਗਈ ਜਿੱਥੇ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਵੱਲੋਂ ਨਵੇਂ ਆਏ ਨੰਨ੍ਹੇ-ਮੁੰਨ੍ਹੇ ਬੱਚਿਆਂ ਦੇ ਸਵਾਗਤ ਲਈ ਇੱਕ ਵਿਸ਼ੇਸ਼ ਸਮਾਗਮ ਉਲੀਕਿਆ ਗਿਆ
ਫੋਟੋ ਕੈਪਸ਼ਨ: ਐੱਸਜੀਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਪ੍ਰਬੰਧਕ ਅਤੇ ਖੁਸ਼ੀ ਮਨਾਉਂਦੇ ਹੋਏ ਮਾਸੂਮ ਬੱਚੇ।
[responsivevoice_button voice="Hindi Male"]

ਬਰਨਾਲਾ ਬਿਊਰੋ 12 ਮਈ

                         ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਐੱਸਜੀਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਬਹੁਤ ਹੀ ਉਤਸ਼ਾਹ ਅਤੇ ਖੁਸ਼ੀ ਭਰੇ ਮਾਹੌਲ ਵਿੱਚ ਕੀਤੀ ਗਈ ਜਿੱਥੇ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਵੱਲੋਂ ਨਵੇਂ ਆਏ ਨੰਨ੍ਹੇ-ਮੁੰਨ੍ਹੇ ਬੱਚਿਆਂ ਦੇ ਸਵਾਗਤ ਲਈ ਇੱਕ ਵਿਸ਼ੇਸ਼ ਸਮਾਗਮ ਉਲੀਕਿਆ ਗਿਆ। ਇਸ ਮੌਕੇ ਸੰਸਥਾ ਦੇ ਸਕੂਲ ਮੁੱਖੀ ਮੱਖਣ ਸਿੰਘ ਦੀਵਾਨਾ ਅਤੇ ਕੁਲਜੀਤ ਸਿੰਘ ਦੀਵਾਨਾ ਨੇ ਸਮੂਹ ਸਟਾਫ਼ ਸਮੇਤ ਬੱਚਿਆਂ ਨੂੰ ਨਵੀਆਂ ਜਮਾਤਾਂ ਵਿੱਚ ਹੋਏ ਦਾਖ਼ਲੇ ਦੀ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਜੀ ਆਇਆਂ ਨੂੰ ਆਖਿਆ। ਨਵੇਂ ਦਾਖ਼ਲ ਹੋਏ ਬੱਚਿਆਂ ਦੇ ਚਿਹਰਿਆਂ ‘ਤੇ ਖੁਸ਼ੀ ਲਿਆਉਣ ਲਈ ਸਕੂਲ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਚਾਕਲੇਟ, ਟਾਫੀਆਂ ਅਤੇ ਬਿਸਕੁਟ ਵੰਡੇ ਗਏ ਜਿਸ ਨਾਲ ਬੱਚਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਕੂਲ ਦੇ ਮੈਦਾਨ ਵਿੱਚ ਲੱਗੇ ਵੱਖ-ਵੱਖ ਝੂਲਿਆਂ ‘ਤੇ ਬੱਚਿਆਂ ਨੇ ਖੂਬ ਮਸਤੀ ਕੀਤੀ ਅਤੇ ਖੇਡਾਂ ਦਾ ਆਨੰਦ ਮਾਣਿਆ। ਸਮਾਗਮ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਨਵੇਂ ਸਿਲੇਬਸ ਦੀਆਂ ਕਿਤਾਬਾਂ ਅਤੇ ਸਕੂਲ ਦੀ ਰੋਜਾਨਾ ਡਾਇਰੀ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤਾਂ ਜੋ ਉਹ ਆਪਣੇ ਅਕਾਦਮਿਕ ਕੰਮਾਂ ਨੂੰ ਸੁਚਾਰੂ ਢੰਗ ਨਾਲ ਕਰ ਸਕਣ।

 

ਫੋਟੋ ਕੈਪਸ਼ਨ: ਐੱਸਜੀਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਪ੍ਰਬੰਧਕ ਅਤੇ ਖੁਸ਼ੀ ਮਨਾਉਂਦੇ ਹੋਏ ਮਾਸੂਮ ਬੱਚੇ।
ਫੋਟੋ ਕੈਪਸ਼ਨ: ਐੱਸਜੀਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਪ੍ਰਬੰਧਕ ਅਤੇ ਖੁਸ਼ੀ ਮਨਾਉਂਦੇ ਹੋਏ ਮਾਸੂਮ ਬੱਚੇ।

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਨੇ ਕਿਹਾ ਕਿ ਬੱਚੇ ਕਿਸੇ ਵੀ ਸੰਸਥਾ ਦੀ ਮਜ਼ਬੂਤ ਨੀਂਹ ਹੁੰਦੇ ਹਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਨੇ ਬੱਚਿਆਂ ਦੇ ਸੁਨੇਹਰੀ ਭਵਿੱਖ ਦੀ ਕਾਮਨਾ ਕਰਦੇ ਹੋਏ ਪ੍ਰੇਰਿਤ ਕੀਤਾ ਕਿ ਉਹ ਕੇਵਲ ਪੜ੍ਹਾਈ ਤੱਕ ਹੀ ਸੀਮਿਤ ਨਾ ਰਹਿਣ ਸਗੋਂ ਖੇਡਾਂ, ਕਲਾ ਅਤੇ ਹੋਰ ਸਹਿ-ਵਿਦਿਅਕ ਮੁਕਾਬਲਿਆਂ ਵਿੱਚ ਵੀ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ ਉਨ੍ਹਾਂ ਦੀ ਸ਼ਖ਼ਸੀਅਤ ਦਾ ਮੁਕੰਮਲ ਵਿਕਾਸ ਹੋ ਸਕੇ। ਇਸ ਮੌਕੇ ਸਮੂਹ ਸਟਾਫ਼ ਵੱਲੋਂ ਬੱਚਿਆਂ ਨੂੰ ਅਨੁਸ਼ਾਸਨ ਵਿੱਚ ਰਹਿਣ ਅਤੇ ਪੜ੍ਹਾਈ ਪ੍ਰਤੀ ਸੰਜੀਦਾ ਹੋਣ ਦਾ ਸੰਦੇਸ਼ ਵੀ ਦਿੱਤਾ ਗਿਆ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਕੈਬਨਿਟ ਮੰਤਰੀ ਸੰਜੀਵ ਅਰੋੜਾ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ’

 

0 0 votes
Article Rating
Subscribe
Notify of
guest
0 Comments
Oldest
Newest Most Voted