ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਨਗਰ ਨਿਗਮ ਅਤੇ ਕੌਂਸਲ ਚੋਣਾਂ ਲਈ 26 ਮਈ ਨੂੰ ਪੈਣਗੀਆਂ ਵੋਟਾਂ, ਬਰਨਾਲਾ ਜ਼ਿਲ੍ਹੇ ਵਿੱਚ ਚੋਣਾਂ ਦਾ ਵੱਜਿਆ ਬਿਗੁਲ

ਨਗਰ ਨਿਗਮ ਅਤੇ ਕੌਂਸਲ ਚੋਣਾਂ ਲਈ 26 ਮਈ ਨੂੰ ਪੈਣਗੀਆਂ ਵੋਟਾਂ, ਬਰਨਾਲਾ ਜ਼ਿਲ੍ਹੇ ਵਿੱਚ ਚੋਣਾਂ ਦਾ ਵੱਜਿਆ ਬਿਗੁਲ

ਰਾਜ ਚੋਣ ਕਮਿਸ਼ਨ ਵੱਲੀਂ ਸੂਬੇ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਬਰਨਾਲਾ ਜ਼ਿਲ੍ਹੇ ਵਿੱਚ ਵੀ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਨੇ ਚੋਣ ਸ਼ਡਿਊਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ

ਬੇਅੰਤ ਬਰਨਾਲਾ 13 ਮਈ

            ਰਾਜ ਚੋਣ ਕਮਿਸ਼ਨ ਵੱਲੀਂ ਸੂਬੇ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਬਰਨਾਲਾ ਜ਼ਿਲ੍ਹੇ ਵਿੱਚ ਵੀ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਨੇ ਚੋਣ ਸ਼ਡਿਊਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਰਨਾਲਾ ਸਮੇਤ ਨਗਰ ਕੌਂਸਲ ਤਪਾ, ਧਨੌਲਾ ਅਤੇ ਭਦੌੜ ਲਈ ਵੋਟਾਂ ਪਾਉਣ ਦਾ ਕਾਰਜ 26 ਮਈ ਨੂੰ ਸਵੇਰੇ ਅੱਠ ਵਜੇ ਤੋਂ ਸ਼ਾਮ ਪੰਜ ਵਜੇ ਤੱਕ ਨੇਪਰੇ ਚੜ੍ਹਾਇਆ ਜਾਵੇਗਾ

ਫੋਟੋ ਕੈਪਸ਼ਨ: ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਚੋਣਾਂ ਦੇ ਸ਼ਡਿਊਲ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ।
ਫੋਟੋ ਕੈਪਸ਼ਨ: ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਚੋਣਾਂ ਦੇ ਸ਼ਡਿਊਲ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ।

ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਨਿਰਧਾਰਿਤ ਕੇਂਦਰਾਂ ਵਿੱਚ ਕੀਤੀ ਜਾਵੇਗੀ। ਇਨ੍ਹਾਂ ਚੋਣਾਂ ਲਈ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ 13 ਮਈ ਤੋਂ 16 ਮਈ ਤੱਕ ਸਵੇਰੇ ਗਿਆਰਾਂ ਵਜੇ ਤੋਂ ਦੁਪਹਿਰ ਤਿੰਨ ਵਜੇ ਤੱਕ ਸਬੰਧਤ ਰਿਟਰਨਿੰਗ ਅਫ਼ਸਰਾਂ ਕੋਲ ਜਮ੍ਹਾ ਕਰਵਾ ਸਕਦੇ ਹਨ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ ਨੂੰ ਕੀਤੀ ਜਾਵੇਗੀ ਜਦਕਿ ਉਮੀਦਵਾਰ 19 ਮਈ ਦੁਪਹਿਰ ਤਿੰਨ ਵਜੇ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸਪਸ਼ਟ ਕੀਤਾ ਕਿ ਨਾਮਜ਼ਦਗੀ ਫਾਰਮਾਂ ਦੇ ਨਾਲ ਹਲਫ਼ੀਆ ਬਿਆਨ ਅਤੇ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਲਈ ਅਧਿਕਾਰ ਪੱਤਰ ਹੋਣਾ ਲਾਜ਼ਮੀ ਹੈ। ਚੋਣਾਂ ਦੇ ਮੈਦਾਨ ਵਿੱਚ ਨਗਰ ਨਿਗਮ ਬਰਨਾਲਾ ਦੇ ਪੰਜਾਹ ਵਾਰਡਾਂ, ਤਪਾ ਦੇ ਪੰਦਰਾਂ ਵਾਰਡਾਂ ਅਤੇ ਧਨੌਲਾ ਤੇ ਭਦੌੜ ਦੇ ਤੇਰਾਂ-ਤੇਰਾਂ ਵਾਰਡਾਂ ਲਈ ਉਮੀਦਵਾਰ ਆਪਣੀ ਕਿਸਮਤ ਅਜ਼ਮਾਉਣਗੇ ਅਤੇ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ ‘ਤੇ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਨਗਰ ਨਿਗਮ ਬਰਨਾਲਾ ਦੀਆਂ ਨਾਮਜ਼ਦਗੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਕਮਰਿਆਂ ਵਿੱਚ ਲਈਆਂ ਜਾਣਗੀਆਂ ਜਦਕਿ ਤਪਾ, ਧਨੌਲਾ ਅਤੇ ਭਦੌੜ ਲਈ ਨਾਮਜ਼ਦਗੀਆਂ ਸਬੰਧਤ ਤਹਿਸੀਲ ਅਤੇ ਉਪ ਮੰਡਲ ਮੈਜਿਸਟ੍ਰੇਟ ਦਫ਼ਤਰਾਂ ਵਿੱਚ ਦਾਖਲ ਹੋਣਗੀਆਂ। ਚੋਣਾਂ ਦੇ ਐਲਾਨ ਦੇ ਨਾਲ ਹੀ ਜ਼ਿਲ੍ਹੇ ਦੇ ਸਬੰਧਤ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਜਾਰੀ ਰਹੇਗਾ ਤਾਂ ਜੋ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਨਰੋਈ ਪਨੀਰੀ ਨੂੰ ਮਿਲਣਗੇ ਉੱਚੇ ਸੰਸਕਾਰ: ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਵੱਲੋਂ ਸੰਸਕਾਰ ਕੇਂਦਰ ਦੀ ਸ਼ੁਰੂਆਤ

 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 8 4
Users Today : 75
Users Yesterday : 59
Users Last 7 days : 295

ਰਾਸ਼ੀਫਲ

error: Content is protected !!