Home » ਪ੍ਰਮੁੱਖ ਖ਼ਬਰਾਂ » ਬੇਮੌਸਮੀ ਗੜੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ ‘ਤੇ ਫੇਰਿਆ ਪਾਣੀ, ਭਾਕਿਯੂ ਕਾਦੀਆਂ ਵੱਲੋਂ ਤੁਰੰਤ ਮੁਆਵਜ਼ੇ ਦੀ ਗੁਹਾਰ

ਬੇਮੌਸਮੀ ਗੜੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ ‘ਤੇ ਫੇਰਿਆ ਪਾਣੀ, ਭਾਕਿਯੂ ਕਾਦੀਆਂ ਵੱਲੋਂ ਤੁਰੰਤ ਮੁਆਵਜ਼ੇ ਦੀ ਗੁਹਾਰ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਠੀਕਰੀਵਾਲ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਅਵਤਾਰ ਸਿੰਘ ਵਿੱਕੀ ਠੀਕਰੀਵਾਲ ਦੀ ਰਹਿਨੁਮਾਈ ਹੇਠ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸੂਬਾ ਆਗੂ ਗੁਰਨਾਮ ਸਿੰਘ, ਕਿਸਾਨ ਗੁਰਮੀਤ ਸਿੰਘ,ਕਮਲਜੀਤ ਸਿੰਘ, ਨਰਦੇਵ ਸਿੰਘ ਵਾਲੀਆਂ  ਨੇ ਪ੍ਰ
[responsivevoice_button voice="Hindi Male"]

ਬੇਮੌਸਮੀ ਗੜੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ ਤੇ ਫੇਰਿਆ ਪਾਣੀ, ਭਾਕਿਯੂ ਕਾਦੀਆਂ ਵੱਲੋਂ ਤੁਰੰਤ ਮੁਆਵਜ਼ੇ ਦੀ ਗੁਹਾਰ

ਬੇਅੰਤ ਬਰਨਾਲਾ

ਬੇਮੌਸਮੀ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਠੀਕਰੀਵਾਲ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਅਵਤਾਰ ਸਿੰਘ ਵਿੱਕੀ ਠੀਕਰੀਵਾਲ ਦੀ ਰਹਿਨੁਮਾਈ ਹੇਠ ਹੋਈ।

ਫੋਟੋ ਕੈਪਸ਼ਨ: ਪਿੰਡ ਠੀਕਰੀਵਾਲ ਵਿਖੇ ਫ਼ਸਲਾਂ ਦੇ ਨੁਕਸਾਨ ਸਬੰਧੀ ਮੀਟਿੰਗ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਅਤੇ ਵਰਕਰ।
ਪਿੰਡ ਠੀਕਰੀਵਾਲ ਵਿਖੇ ਫ਼ਸਲਾਂ ਦੇ ਨੁਕਸਾਨ ਸਬੰਧੀ ਮੀਟਿੰਗ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਅਤੇ ਵਰਕਰ।

ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੂਬਾ ਆਗੂ ਗੁਰਨਾਮ ਸਿੰਘ, ਕਿਸਾਨ ਗੁਰਮੀਤ ਸਿੰਘ,ਕਮਲਜੀਤ ਸਿੰਘ, ਨਰਦੇਵ ਸਿੰਘ ਵਾਲੀਆਂ  ਨੇ ਪ੍ਰਭਾਵਿਤ ਫ਼ਸਲਾਂ ਦੀ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟਾਈ।

ਫੋਟੋ ਕੈਪਸ਼ਨ: ਪਿੰਡ ਠੀਕਰੀਵਾਲ ਵਿਖੇ ਫ਼ਸਲਾਂ ਦੇ ਨੁਕਸਾਨ ਸਬੰਧੀ ਮੀਟਿੰਗ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਅਤੇ ਵਰਕਰ।
ਪਿੰਡ ਠੀਕਰੀਵਾਲ ਵਿਖੇ ਫ਼ਸਲਾਂ ਦੇ ਨੁਕਸਾਨ ਸਬੰਧੀ ਮੀਟਿੰਗ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਅਤੇ ਵਰਕਰ।

ਉਨ੍ਹਾਂ ਦੱਸਿਆ ਕਿ ਕੁਦਰਤ ਦੀ ਇਸ ਕਰੋਪੀ ਨੇ ਮੱਕੀ, ਮੂੰਗੀ ਅਤੇ ਸਬਜ਼ੀਆਂ ਦੀਆਂ ਖੜ੍ਹੀਆਂ ਫ਼ਸਲਾਂ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ, ਜਿਸ ਕਾਰਨ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਫੋਟੋ ਕੈਪਸ਼ਨ: ਪਿੰਡ ਠੀਕਰੀਵਾਲ ਵਿਖੇ ਫ਼ਸਲਾਂ ਦੇ ਨੁਕਸਾਨ ਸਬੰਧੀ ਮੀਟਿੰਗ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਅਤੇ ਵਰਕਰ।
ਪਿੰਡ ਠੀਕਰੀਵਾਲ ਵਿਖੇ ਫ਼ਸਲਾਂ ਦੇ ਨੁਕਸਾਨ ਸਬੰਧੀ ਮੀਟਿੰਗ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਅਤੇ ਵਰਕਰ।

ਕਿਸਾਨ ਆਗੂਆਂ ਨੇ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਜਦੋਂ ਖੇਤਾਂ ਵਿੱਚ ਅੱਗ ਲੱਗਣ ਵਰਗੀ ਘਟਨਾ ਵਾਪਰਦੀ ਹੈ ਤਾਂ ਪ੍ਰਸ਼ਾਸਨ ਸੈਟੇਲਾਈਟ ਰਾਹੀਂ ਤੁਰੰਤ ਹਰਕਤ ਵਿੱਚ ਆ ਜਾਂਦਾ ਹੈ, ਪਰ ਹੁਣ ਜਦੋਂ ਗੜੇਮਾਰੀ ਕਾਰਨ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ਮਿੱਟੀ ਵਿੱਚ ਮਿਲ ਗਈ ਹੈ, ਤਾਂ ਸਰਕਾਰ ਅਤੇ ਪ੍ਰਸ਼ਾਸਨ ਨੇ ਚੁੱਪੀ ਧਾਰੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਿਨਾਂ ਕਿਸੇ ਦੇਰੀ ਦੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰੇ ਅਤੇ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਇਸ ਆਰਥਿਕ ਸੰਕਟ ਵਿੱਚੋਂ ਨਿਕਲ ਸਕਣ।

ਯੂਨੀਅਨ ਨੇ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਕੋਈ ਕਾਰਵਾਈ ਨਾ ਕੀਤੀ ਅਤੇ ਕਿਸਾਨਾਂ ਨੂੰ ਰਾਹਤ ਨਾ ਦਿੱਤੀ, ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਵੱਲੋਂ 25 ਤੋਂ 27 ਮਈ ਤੱਕ ਮੁਕੰਮਲ ਹੜਤਾਲ ਦਾ ਐਲਾਨ: ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

0 0 votes
Article Rating
Subscribe
Notify of
guest
0 Comments
Oldest
Newest Most Voted