Home » ਪ੍ਰਮੁੱਖ ਖ਼ਬਰਾਂ » ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਦੌੜ ਅਤੇ ਪੱਖੋਂ ਕੈਂਚੀਆਂ ਵਿਖੇ ਕੇਂਦਰ ਸਰਕਾਰ ਤੇ ਗਵਰਨਰ ਦੇ ਫੂਕੇ ਪੁਤਲੇ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਦੌੜ ਅਤੇ ਪੱਖੋਂ ਕੈਂਚੀਆਂ ਵਿਖੇ ਕੇਂਦਰ ਸਰਕਾਰ ਤੇ ਗਵਰਨਰ ਦੇ ਫੂਕੇ ਪੁਤਲੇ

 ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 15 ਮਈ ਨੂੰ ਰਾਜ ਭਵਨ ਵੱਲ ਪੈਦਲ ਮਾਰਚ ਕਰ ਰਹੇ ਕਿਸਾਨਾਂ ਨੂੰ ਬੈਰੀਕੇਡ ਲਗਾ ਕੇ ਰੋਕਣ, ਉਨ੍ਹਾਂ 'ਤੇ ਪਾਣੀ ਦੀਆਂ ਬੌਛਾਰਾਂ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੇ ਰੋਸ ਵਜੋਂ ਕਿਸਾਨਾਂ ਦਾ ਗੁੱਸਾ ਭੜਕ ਉੱਠਿਆ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ
[responsivevoice_button voice="Hindi Male"]

ਬੇਅੰਤ ਬਰਨਾਲਾ

             ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 15 ਮਈ ਨੂੰ ਰਾਜ ਭਵਨ ਵੱਲ ਪੈਦਲ ਮਾਰਚ ਕਰ ਰਹੇ ਕਿਸਾਨਾਂ ਨੂੰ ਬੈਰੀਕੇਡ ਲਗਾ ਕੇ ਰੋਕਣ, ਉਨ੍ਹਾਂ ‘ਤੇ ਪਾਣੀ ਦੀਆਂ ਬੌਛਾਰਾਂ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੇ ਰੋਸ ਵਜੋਂ ਕਿਸਾਨਾਂ ਦਾ ਗੁੱਸਾ ਭੜਕ ਉੱਠਿਆ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਤੋਂ ਨਾਰਾਜ਼ ਹੋ ਕੇ ਸੰਯੁਕਤ ਕਿਸਾਨ ਮੋਰਚੇ ਨੇ ਇੱਕ ਅਹਿਮ ਮੀਟਿੰਗ ਕੀਤੀ, ਜਿਸ ਵਿੱਚ ਪੂਰੇ ਪੰਜਾਬ ਅੰਦਰ ਕੇਂਦਰ ਸਰਕਾਰ ਅਤੇ ਪੰਜਾਬ ਦੇ ਗਵਰਨਰ ਦੇ ਪੁਤਲੇ ਫੂਕਣ ਦਾ ਫੈਸਲਾ ਲਿਆ ਗਿਆ।

 

ਪੱਖੋਂ ਕੈਂਚੀਆਂ ਚੌਕ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਦੇ ਗਵਰਨਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਅਹੁਦੇਦਾਰ ਅਤੇ ਕਿਸਾਨ।
ਪੱਖੋਂ ਕੈਂਚੀਆਂ ਚੌਕ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਦੇ ਗਵਰਨਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਅਹੁਦੇਦਾਰ ਅਤੇ ਕਿਸਾਨ।

ਇਸੇ ਫੈਸਲੇ ਤਹਿਤ ਬਲਾਕ ਸ਼ਹਿਣਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਭਦੌੜ ਤਿੰਨ ਕੌਣੀ ਅਤੇ ਪੱਖੋਂ ਕੈਂਚੀਆਂ ਚੌਕ ਵਿੱਚ ਕੇਂਦਰ ਸਰਕਾਰ ਅਤੇ ਗਵਰਨਰ ਖਿਲਾਫ਼ ਜ਼ੋਰਦਾਰ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਦੀਆਂ ਦਮਨਕਾਰੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਆਖਿਆ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਦਬਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਵਿਸ਼ਾਲ ਰੋਸ ਮਾਰਚ ਅਤੇ ਪ੍ਰਦਰਸ਼ਨ ਵਿੱਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ, ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ, ਬਲਾਕ ਜਨਰਲ ਸਕੱਤਰ ਭੁਪਿੰਦਰ ਸਿੰਘ ਢਿੱਲਵਾਂ, ਬਲਾਕ ਮੀਤ ਪ੍ਰਧਾਨ ਹਰਬੰਸ ਸਿੰਘ ਚੀਮਾ, ਬਲਾਕ ਮੀਤ ਜਗਜੀਤ ਸਿੰਘ ਅਲਕੜਾ, ਬਲਾਕ ਮੀਤ ਪ੍ਰਧਾਨ ਸੁਖਜਿੰਦਰ ਸਿੰਘ Jੰਗੀਆਣਾ, ਬਲਾਕ ਸਕੱਤਰ ਲਛਮਣ ਸਿੰਘ, ਗੁਰਮੇਲ ਸਿੰਘ ਜਗਜੀਤਪੁਰਾ, ਪਾਲ ਸਿੰਘ ਜੋਧਪੁਰ, ਰਾਜਾ ਸਿੰਘ ਮੌੜ ਨਾਭਾ, ਗੰਡਾ ਸਿੰਘ ਗਿੱਲ ਕੋਠੇ, ਗੋਗੀ ਸਿੰਘ ਚੀਮਾ, ਮਲਕੀਤ ਸਿੰਘ ਉੱਗੋਕੇ, ਗੁਰਮੇਲ ਸਿੰਘ ਦੀਪਗੜ੍ਹ, ਮਲਕੀਤ ਸਿੰਘ ਸ਼ਹਿਣਾ, ਜਗਸੀਰ ਸਿੰਘ ਨੀਲੋਂ ਕੋਠੇ, ਗੇਜਾ ਸਿੰਘ ਨੈਣੇਵਾਲ, ਗੁਰਮੇਲ ਸਿੰਘ ਅਲਕੜਾ, ਵਿਸ਼ਾਖਾ ਸਿੰਘ ਭਦੌੜ ਅਤੇ ਨਛੱਤਰ ਸਿੰਘ ਰਾਮਗੜ੍ਹ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਯੂਨੀਅਨ ਦੇ ਅਹੁਦੇਦਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾ 

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਦਾ ਫੁਕਿਆ ਪੁਤਲਾ

 

ਪੱਖੋਂ ਕੈਂਚੀਆਂ ਚੌਕ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਦੇ ਗਵਰਨਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਅਹੁਦੇਦਾਰ ਅਤੇ ਕਿਸਾਨ।

0 0 votes
Article Rating
Subscribe
Notify of
guest
0 Comments
Oldest
Newest Most Voted