ਬੇਅੰਤ ਬਰਨਾਲਾ
ਭਿਆਨਕ ਗਰਮੀ ਦੇ ਮੱਦੇਨਜ਼ਰ ਸਕੂਲੀ ਬੱਚਿਆਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ।ਆਈਐਮਡੀ ਵੱਲੋਂ ਹੀਟਵੇਵ ਚੇਤਾਵਨੀ ਜਾਰੀ ਕਰਨ ਤੋਂ ਬਾਅਦ ਕਈ ਰਾਜਾਂ ਦੇ ਸਿੱਖਿਆ ਵਿਭਾਗਾਂ ਨੇ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
ਉੱਤਰ ਪ੍ਰਦੇਸ਼ ਵਿੱਚ 20 ਮਈ ਤੋਂ ਛੁੱਟੀਆਂ
ਉੱਤਰ ਪ੍ਰਦੇਸ਼ ਸਰਕਾਰ ਅਤੇ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ 20 ਮਈ 2026 ਤੋਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਹ ਹੁਕਮ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ‘ਤੇ ਲਾਗੂ ਹੋਵੇਗਾ। ਜਾਣਕਾਰੀ ਅਨੁਸਾਰ 20 ਮਈ ਤੋਂ 15 ਜੂਨ 2026 ਤੱਕ ਸਾਰੇ ਪ੍ਰਾਈਮਰੀ, ਅੱਪਰ ਪ੍ਰਾਈਮਰੀ ਅਤੇ ਸੈਕੰਡਰੀ ਸਕੂਲ ਬੰਦ ਰਹਿਣਗੇ। ਇਸ ਤਰ੍ਹਾਂ ਵਿਦਿਆਰਥੀਆਂ ਨੂੰ ਲਗਭਗ 27 ਦਿਨਾਂ ਦੀਆਂ ਛੁੱਟੀਆਂ ਮਿਲਣਗੀਆਂ।
ਦਿੱਲੀ- ਐਂਨ .ਸੀ ਆਰ ਵਿੱਚ ਪਹਿਲਾਂ ਹੀ ਬੰਦ ਹੋ ਚੁੱਕੇ ਸਕੂਲ
ਦਿੱਲੀ-ਐਨਸੀਆਰ ਵਿੱਚ ਸਿੱਖਿਆ ਡਾਇਰੈਕਟੋਰੇਟ ਨੇ ਵੱਧ ਰਹੀ ਗਰਮੀ ਕਾਰਨ 11 ਮਈ ਤੋਂ ਹੀ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ। ਦਿੱਲੀ ਵਿੱਚ ਸਕੂਲ 30 ਜੂਨ ਤੱਕ ਬੰਦ ਰਹਿਣਗੇ ਅਤੇ 1 ਜੁਲਾਈ 2026 ਨੂੰ ਦੁਬਾਰਾ ਖੁੱਲਣਗੇ।
ਰਾਜਸਥਾਨ, ਪੰਜਾਬ ਅਤੇ ਹਰਿਆਣਾ ਦਾ ਹਾਲ
ਰਾਜਸਥਾਨ ਵਿੱਚ 17 ਮਈ ਤੋਂ ਹੀ ਛੁੱਟੀਆਂ ਸ਼ੁਰੂ ਹੋ ਚੁੱਕੀਆਂ ਹਨ, ਜੋ 20 ਜੂਨ ਤੱਕ ਰਹਿਣਗੀਆਂ। ਪੰਜਾਬ ਅਤੇ ਹਰਿਆਣਾ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਭਿਆਨਕ ਗਰਮੀ ਕਾਰਨ ਆਮ ਤੌਰ ‘ਤੇ 1 ਜੂਨ ਤੋਂ 30 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਐਲਾਨੀਆਂ ਜਾਂਦੀਆਂ ਹਨ। ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਾਲਾਤ ਦੇ ਅਨੁਸਾਰ ਤਬਦੀਲੀ ਕਰਨ ਦੀ ਛੂਟ ਦਿੱਤੀ ਗਈ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਬਰਨਾਲਾ ਦੇ ਡਾਇਮੰਡ ਹੋਟਲ ’ਚ ਪੁਲਿਸ ਦੀ ਵੱਡੀ ਕਾਰਵਾਈ: ਦੇਹ ਵਪਾਰ ਦੇ ਦੋਸ਼ਾਂ ਹੇਠ ਮਹਿਲਾ ਸਮੇਤ ਤਿੰਨ ਨੂੰ ਕੀਤਾ ਕਾਬੂ |









Users Today : 10
Users Yesterday : 10
Users Last 7 days : 314