Home » ਪ੍ਰਮੁੱਖ ਖ਼ਬਰਾਂ » ਮਹਿਲ ਕਲਾਂ ਦੇ ਪਿੰਡਾਂ ਵਿੱਚ ਮਮਤਾ ਦਿਵਸ ਮੌਕੇ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਕੀਤਾ ਟੀਕਾਕਰਨ

ਮਹਿਲ ਕਲਾਂ ਦੇ ਪਿੰਡਾਂ ਵਿੱਚ ਮਮਤਾ ਦਿਵਸ ਮੌਕੇ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਕੀਤਾ ਟੀਕਾਕਰਨ

ਸਿਵਲ ਸਰਜਨ ਬਰਨਾਲਾ ਡਾਕਟਰ ਹਰੀਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਬਲਾਕ ਮਹਿਲ ਕਲਾਂ ਦੇ ਅਧੀਨ ਆਉਂਦੇ ਵੱਖ-ਵੱਖ ਸਿਹਤ ਕੇਂਦਰਾਂ ਵਿੱਚ ਮਮਤਾ ਦਿਵਸ ਬੜੀ ਸਫ਼ਲਤਾਪੂਰਵਕ ਮਨਾਇਆ ਗਿਆ। ਇਸ ਵਿਸ਼ੇਸ਼ ਮੁਹਿੰਮ ਤਹਿਤ ਪਿੰਡ ਵਜੀਦਕੇ ਖ਼ੁਰਦ ਵਿੱਚ ਟੀਕਾਕਰਨ ਸੇਵਾਵਾਂ ਦੇ ਰਹੇ ਮਲਟੀਪਰਪਜ਼ ਹੈਲਥ ਵਰਕਰ ਰਮ
[responsivevoice_button voice="Hindi Male"]

ਬੇਅੰਤ ਬਰਨਾਲਾ 22 ਮਈ

                   ਸਿਵਲ ਸਰਜਨ ਬਰਨਾਲਾ ਡਾਕਟਰ ਹਰੀਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਬਲਾਕ ਮਹਿਲ ਕਲਾਂ ਦੇ ਅਧੀਨ ਆਉਂਦੇ ਵੱਖ-ਵੱਖ ਸਿਹਤ ਕੇਂਦਰਾਂ ਵਿੱਚ ਮਮਤਾ ਦਿਵਸ ਬੜੀ ਸਫ਼ਲਤਾਪੂਰਵਕ ਮਨਾਇਆ ਗਿਆ। ਇਸ ਵਿਸ਼ੇਸ਼ ਮੁਹਿੰਮ ਤਹਿਤ ਪਿੰਡ ਵਜੀਦਕੇ ਖ਼ੁਰਦ ਵਿੱਚ ਟੀਕਾਕਰਨ ਸੇਵਾਵਾਂ ਦੇ ਰਹੇ ਮਲਟੀਪਰਪਜ਼ ਹੈਲਥ ਵਰਕਰ ਰਮਨਦੀਪ ਸ਼ਰਮਾ ਨੇ ਮਮਤਾ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਦਿਨ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾਂਦਾ ਹੈ ਤਾਂ ਜੋ ਜੱਚਾ-ਬੱਚਾ ਦੋਵੇਂ ਪੂਰੀ ਤਰ੍ਹਾਂ ਤੰਦਰੁਸਤ ਰਹਿ ਸਕਣ। ਉਨ੍ਹਾਂ ਦੱਸਿਆ ਕਿ ਇਸ ਨਿਯਮਿਤ ਟੀਕਾਕਰਨ ਰਾਹੀਂ ਬੱਚਿਆਂ ਨੂੰ ੧੦ ਘਾਤਕ ਬੀਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾਂਦਾ ਹੈ,

ਫੋਟੋ ਕੈਪਸ਼ਨ: ਮਮਤਾ ਦਿਵਸ ਦੇ ਮੌਕੇ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਕਰਦੇ ਹੋਏ ਸਿਹਤ ਕਰਮਚਾਰੀ।
ਫੋਟੋ ਕੈਪਸ਼ਨ: ਮਮਤਾ ਦਿਵਸ ਦੇ ਮੌਕੇ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਕਰਦੇ ਹੋਏ ਸਿਹਤ ਕਰਮਚਾਰੀ।

 

ਜਿਸ ਵਿੱਚ ਨਵਜੰਮੇ ਬੱਚੇ ਤੋਂ ਲੈ ਕੇ ਡੇਢ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ, ਡਿਪਥੀਰੀਆ, ਕਾਲੀ ਖੰਘ, ਟੈਟਨਸ, ਦਿਮਾਗੀ ਬੁਖ਼ਾਰ, ਪੀਲੀਆ, ਖ਼ਸਰਾ, ਰੂਬੇਲਾ ਅਤੇ ਨਿਮੋਨੀਆ ਵਰਗੀਆਂ ਗੰਭੀਰ ਬੀਮਾਰੀਆਂ ਤੋਂ ਬਚਾਉਣ ਲਈ ਟੀਕੇ ਲਗਾਏ ਜਾਂਦੇ ਹਨ ਅਤੇ ਨਾਲ ਹੀ ਪੋਲੀਓ ਦੀਆਂ ਬੂੰਦਾਂ ਤੇ ਰੋਟਾਵਾਇਰਸ ਤੋਂ ਬਚਾਅ ਵਾਲੀ ਦਵਾਈ ਪਿਲਾਈ ਜਾਂਦੀ ਹੈ। ਇਸ ਮੌਕੇ ਹਾਜ਼ਰ ਕਮਿਊਨਿਟੀ ਹੈਲਥ ਅਫ਼ਸਰ ਮਨਦੀਪ ਕੌਰ ਨੇ ਸਿਹਤ ਕੇਂਦਰ ਵਿਖੇ ਆਈਆਂ ਮਾਤਾਵਾਂ ਅਤੇ ਗਰਭਵਤੀ ਔਰਤਾਂ ਨੂੰ ਸਿਹਤ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਅਪੀਲ ਕੀਤੀ ਕਿ ਨਵਜੰਮੇ ਬੱਚੇ ਨੂੰ ਗੁੜਤੀ ਬਿਲਕੁਲ ਨਾ ਦਿੱਤੀ ਜਾਵੇ ਅਤੇ ਬੱਚੇ ਨੂੰ ਕਿਸੇ ਵੀ ਤਰ੍ਹਾਂ ਦੇ ਇਨਫੈਕਸ਼ਨ ਯਾਨੀ ਸੰਕ੍ਰਮਣ ਤੋਂ ਬਚਾਉਣ ਲਈ ਹਮੇਸ਼ਾ ਹੱਥਾਂ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਧੋ ਕੇ ਹੀ ਬੱਚੇ ਨੂੰ ਚੁੱਕਿਆ ਜਾਵੇ। ਉਨ੍ਹਾਂ ਗਰਭਵਤੀ ਔਰਤਾਂ ਨੂੰ ਸਮੇਂ-ਸਮੇਂ ਸਿਰ ਨਜ਼ਦੀਕੀ ਸਿਹਤ ਕੇਂਦਰ ਵਿੱਚ ਆਪਣੀ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਜਣੇਪੇ ਦੌਰਾਨ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਹੈਲਥ ਵਰਕਰ ਗੁਰਮੇਲ ਸਿੰਘ ਅਤੇ ਆਸ਼ਾ ਵਰਕਰਾਂ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਸਵਰ ਸੰਸਾਰ ਦੀ ਅਨੋਖੀ ਯਾਤਰਾ, ਬੀ ਵੀ ਐਮ ਇੰਟਰਨੈਸ਼ਨਲ ਸਕੂਲ ਦੇ ਯੂਕੇਜੀ ਦੇ ਨੰਨ੍ਹੇ ਵਿਦਿਆਰਥੀਆਂ ਨੇ ਦਿਖਾਈ ਸਿੱਖਣ ਦੀ ਅਦਭੁਤ ਪ੍ਰਤਿਭਾ
0 0 votes
Article Rating
Subscribe
Notify of
guest
0 Comments
Oldest
Newest Most Voted