ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 15 ਕੁਇੰਟਲ ਚੂਰਾ ਪੋਸਤ ਸਮੇਤ ਦੋ ਤਸਕਰ ਗ੍ਰਿਫਤਾਰ ਅਤੇ ਟਰੱਕ ਬਰਾਮਦ

ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 15 ਕੁਇੰਟਲ ਚੂਰਾ ਪੋਸਤ ਸਮੇਤ ਦੋ ਤਸਕਰ ਗ੍ਰਿਫਤਾਰ ਅਤੇ ਟਰੱਕ ਬਰਾਮਦ

  ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਭਾਰੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਸੀਨੀਅਰ ਕਪਤਾਨ ਪੁਲਿਸ ਰਾਜਿੰਦਰਪਾਲ ਸਿੰਘ ਅਤੇ ਸੀਆਈਏ ਦੇ ਇੰਚਾਰਜ ਬਲਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ

ਬੇਅੰਤ ਬਰਨਾਲਾ

                    ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਭਾਰੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਸੀਨੀਅਰ ਕਪਤਾਨ ਪੁਲਿਸ ਰਾਜਿੰਦਰਪਾਲ ਸਿੰਘ ਅਤੇ ਸੀਆਈਏ ਦੇ ਇੰਚਾਰਜ ਬਲਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਬਾਹਰਲੇ ਰਾਜਾਂ ਤੋਂ ਗੈਰ-ਕਾਨੂੰਨੀ ਢੰਗ ਨਾਲ ਚੂਰਾ ਪੋਸਤ ਲਿਆ ਕੇ ਪੰਜਾਬ ਵਿੱਚ ਵੇਚਣ ਦਾ ਧੰਦਾ ਕਰ ਰਹੇ ਹਨ। ਸੂਚਨਾ ਅਨੁਸਾਰ ਬਲਵਿੰਦਰ ਸਿੰਘ ਉਰਫ਼ ਜਿੰਦਾ ਨਿਵਾਸੀ ਧਰਮਕੋਟ, ਜ਼ਿਲ੍ਹਾ ਮੋਗਾ ਅਤੇ ਸੁਖਦੇਵ ਸਿੰਘ ਉਰਫ਼ ਸੁਖਚੈਨ ਸਿੰਘ ਨਿਵਾਸੀ ਗੁੜੇ, ਜ਼ਿਲ੍ਹਾ ਲੁਧਿਆਣਾ ਆਪਣੇ ਟਰੱਕ ਵਿੱਚ ਭਾਰੀ ਮਾਤਰਾ ਵਿੱਚ ਚੂਰਾ ਪੋਸਤ ਲੈ ਕੇ ਆ ਰਹੇ ਸਨ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਥਾਣਾ ਸਿਟੀ ਬਰਨਾਲਾ ਵਿਖੇ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ।

ਫੋਟੋ ਕੈਪਸ਼ਨ: ਬਰਨਾਲਾ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਫੜੇ ਗਏ ਮੁਲਜ਼ਮਾਂ ਅਤੇ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ।
                   ਬਰਨਾਲਾ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਫੜੇ ਗਏ ਮੁਲਜ਼ਮਾਂ ਅਤੇ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ।

ਇਸ ਤੋਂ ਬਾਅਦ ਸੀਆਈਏ ਬਰਨਾਲਾ ਦੀ ਟੀਮ ਨੇ ਨਾਕਾਬੰਦੀ ਕਰਕੇ ਉਕਤ ਟਰੱਕ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਟਰੱਕ ਵਿੱਚੋਂ 60 ਬੋਰੀਆਂ ਚੂਰਾ ਪੋਸਤ ਬਰਾਮਦ ਹੋਇਆ, ਜਿਸ ਦਾ ਕੁੱਲ ਵਜ਼ਨ 15 ਕੁਇੰਟਲ ਹੈ ਅਤੇ ਕੌਮਾਂਤਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਕਰੀਬ 75 ਲੱਖ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਨਸ਼ੀਲੇ ਪਦਾਰਥ ਅਤੇ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਲਵਿੰਦਰ ਸਿੰਘ ਉਰਫ਼ ਜਿੰਦਾ ਖ਼ਿਲਾਫ਼ ਪਹਿਲਾਂ ਵੀ ਥਾਣਾ ਧਰਮਕੋਟ ਅਤੇ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਨਸ਼ਾ ਤਸਕਰੀ ਅਤੇ ਕਤਲ ਵਰਗੇ ਸੰਗੀਨ ਜ਼ੁਰਮਾਂ ਤਹਿਤ ਤਿੰਨ ਮਾਮਲੇ ਦਰਜ ਹਨ, ਜਦੋਂ ਕਿ ਦੂਜੇ ਮੁਲਜ਼ਮ ਸੁਖਦੇਵ ਸਿੰਘ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੇ ਨਾਮ ਵੀ ਸਾਹਮਣੇ ਆਉਣਗੇ। ਪੁਲਿਸ ਪ੍ਰਸ਼ਾਸਨ ਨੇ ਸਾਫ਼ ਕੀਤਾ ਹੈ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਬਰਨਾਲਾ ਵਿਖੇ ਬੱਚਿਆਂ ਨੂੰ ਪੋਕਸੋ ਐਕਟ ਅਤੇ ਬਾਲ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 9 2
Users Today : 83
Users Yesterday : 59
Users Last 7 days : 303

ਰਾਸ਼ੀਫਲ

error: Content is protected !!