ਅਜਨਾਲਾ ਬਿਊਰੋ
ਅਜਨਾਲਾ ਦੇ ਨੇੜਲੇ ਪਿੰਡ ਕਮੀਰਪੁਰਾ ਵਿੱਚ ਪਾਣੀ ਦੀ ਨਿਕਾਸੀ ਨੂੰ ਸੁਧਾਰਨ ਲਈ ਪੰਚਾਇਤ ਅਤੇ ਸਰਕਾਰੀ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਛੱਪੜ ਦੀ ਸਫਾਈ ਅਤੇ ਖੁਦਾਈ ਦਾ ਕੰਮ ਕਰਵਾਇਆ ਜਾ ਰਿਹਾ ਸੀ ਕਿ ਇਸੇ ਦੌਰਾਨ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਵਿਵਾਦ ਇੰਨਾ ਵਧ ਗਿਆ ਕਿ ਮੌਕੇ ‘ਤੇ ਗੋਲੀ ਚੱਲ ਗਈ। ਇਸ ਹਮਲੇ ਦੌਰਾਨ ਆਮ ਆਦਮੀ ਪਾਰਟੀ ਦੀ ਮਹਿਲਾ ਸਰਪੰਚ ਦੇ ਪਤੀ ਅਤੇ ਪੰਚਾਇਤ ਮੈਂਬਰ ਗੁਰਨਾਮ ਸਿੰਘ ਵਾਲ-ਵਾਲ ਬਚ ਗਏ। ਸਰਪੰਚ ਪਤੀ ਗੁਰਨਾਮ ਸਿੰਘ ਨੇ ਵਿਰੋਧੀ ਧਿਰ ‘ਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਨ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ਉਹ ਸਰਕਾਰੀ ਹਦਾਇਤਾਂ ਅਨੁਸਾਰ ਅਧਿਕਾਰੀਆਂ ਦੇ ਸਾਹਮਣੇ ਕੰਮ ਕਰਵਾ ਰਹੇ ਸਨ ਕਿ ਦੂਜੀ ਧਿਰ ਨੇ ਆ ਕੇ ਬਿਨਾਂ ਵਜ੍ਹਾ ਝਗੜਾ ਸ਼ੁਰੂ ਕਰ ਦਿੱਤਾ ਅਤੇ ਗੋਲੀ ਚਲਾ ਦਿੱਤੀ ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪਿੰਡ ਦੇ ਨਿਵਾਸੀ ਨਿਰਮਲ ਸਿੰਘ ਨੇ ਵੀ ਇਸ ਹਮਲੇ ਨੂੰ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਦੱਸਿਆ ਹੈ। ਦੂਜੇ ਪਾਸੇ ਵਿਰੋਧੀ ਧਿਰ ਦੇ ਮਨਦੀਪ ਸਿੰਘ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਦਾਅਵਾ ਕੀਤਾ ਕਿ ਉਕਤ ਛੱਪੜ ਵਾਲੀ ਜ਼ਮੀਨ ‘ਤੇ ਉਨ੍ਹਾਂ ਦਾ ਕਬਜ਼ਾ ਸੀ ਅਤੇ ਉਨ੍ਹਾਂ ਨੂੰ ਜਾਣਬੁੱਝ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਉੱਤੇ ਵੀ ਹਮਲਾ ਕੀਤਾ ਗਿਆ ਹੈ। ਬਲਾਕ ਵਿਕਾਸ ਦਫ਼ਤਰ ਦੇ ਸਕੱਤਰ ਰਾਜਿੰਦਰ ਸਿੰਘ ਨੇ ਪੁਸ਼ਟੀ ਕੀਤੀ ਕਿ ਖੁਦਾਈ ਦਾ ਕੰਮ ਪੂਰੀ ਤਰ੍ਹਾਂ ਨਿਯਮਾਂ ਅਨੁਸਾਰ ਚੱਲ ਰਿਹਾ ਸੀ ਜਦੋਂ ਕੁਝ ਲੋਕਾਂ ਨੇ ਆ ਕੇ ਵਿਘਨ ਪਾਇਆ। ਘਟਨਾ ਦੀ ਸੂਚਨਾ ਮਿਲਦੇ ਹੀ ਅਜਨਾਲਾ ਥਾਣੇ ਦੇ ਮੁਖੀ ਹਰਜਿੰਦਰ ਸਿੰਘ ਪੁਲਿਸ ਮੁਲਾਜ਼ਮਾਂ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਨੂੰ ਨਿਯੰਤਰਣ ਵਿੱਚ ਲਿਆ। ਪੁਲਿਸ ਮੁਤਾਬਕ ਦੋਵਾਂ ਧਿਰਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਹੱਥ ਵਿੱਚ ਲੈਣ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸਿੱਖਿਆ ਖੇਤਰ ਵਿੱਚ ਵੱਡਾ ਸੰਕਟ, ਪੰਜਾਬ ਦੇ 4 ਕਾਲਜਾਂ ਸਮੇਤ ਦੇਸ਼ ਭਰ ਵਿੱਚ 58 ਤਕਨੀਕੀ ਸੰਸਥਾਵਾਂ ਬੰਦ, 950 ਤੋਂ ਵੱਧ ਕੋਰਸਾਂ ’ਤੇ ਲੱਗੀ ਰੋਕ









Users Today : 10
Users Yesterday : 112
Users Last 7 days : 593