ਇੰਟਰਨੈਸ਼ਨਲ ਬਿਊਰੋ 16 ਮਾਰਚ
ਮੋਗਾ ਜ਼ਿਲ੍ਹੇ ਦੇ ਨੇੜੇ ਦਿਨ ਐਤਵਾਰ ਨੂੰ ਪਿੰਡ ਰਾਜਿਆਣਾ ਨੇੜੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਉਸਦੀ ਪਤਨੀ ਗੰਭੀਰ ਜ਼ਖਮੀ ਹੋ ਗਈ। ਅਤੇ ਉਸਦੀ ਪਤਨੀ ਗੰਭੀਰ ਜ਼ਖਮੀ ਹੋ ਗਈ।ਇਸ ਜ਼ਖਮੀ ਔਰਤ ਨੂੰ ਇਲਾਜ ਲਈ ਫਰੀਦਕੋਟ ਮੈਡੀਕਲ ਕਾਲਜ ਵਿੱਚ ਰੈਫਰ ਕਰਵਾਇਆ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਦੋਵੇਂ ਜੀ ਖਿਡੌਣੇ ਵੇਚਣ ਵਾਲੀ ਰੇੜੀ ਉੱਤੇ ਸਵਾਰ ਹੋ ਕੇ ਮੇਲੇ ‘ਚ ਖਿਡੌਣਿਆਂ ਦੀ ਦੁਕਾਨ ਲਗਾਉਣ ਲਈ ਜਾ ਰਹੇ ਸਨ। ਜਦੋਂ ਉਹ ਬਾਘਾਪੁਰਾਣਾ ਦੇ ਪਿੰਡ ਰੋਡੇ ਕੋਲ ਪਹੁੰਚੇ ਤਾਂ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਉਨ੍ਹਾਂ ਦੀ ਖਿਡੌਣੇ ਵੇਚਣ ਵਾਲੀ ਰੇੜੀ ਦੀ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਉਸ ਮੌਕੇ ਤੇ ਪਤੀ ਦੀ ਮੌਤ ਹੋ ਗਈ ਅਤੇ ਪਤਨੀ ਗੰਭੀਰ ਜ਼ਖਮੀ ਹੋ ਗਈ ਅਤੇ ਗੰਭੀਰ ਜ਼ਖਮੀ ਔਰਤ ਨੂੰ ਬੜੀ ਮੁਸ਼ੱਕਤ ਤੋਂ ਬਾਅਦ ਟਰੱਕ ਥੱਲਿਓਂ ਕੱਢ ਕੇ ਫਰੀਦਕੋਟ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮ੍ਰਿਤਕ ਦੀ ਪਛਾਣ ਬੂਟਾ ਸਿੰਘ (55) ਪੁੱਤਰ ਤਾਰਾ ਸਿੰਘ ਨਿਵਾਸੀ ਪਿੰਡ ਬਾਂਦਰਾਂ ਵਜੋਂ ਹੋਈ ਹੈ, ਜਦੋਂ ਕਿ ਜ਼ਖਮੀ ਔਰਤ ਦੀ ਪਛਾਣ ਬਲਜੀਤ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪਤੀ-ਪਤਨੀ ਮੇਲਿਆਂ ‘ਚ ਖਿਡੌਣਿਆਂ ਦੀ ਦੁਕਾਨ ਲਗਾ ਕੇ ਆਪਣਾ ਗੁਜ਼ਾਰਾ ਕਰਦੇ ਸਨ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦਰਦਨਾਕ ਹਾਦਸੇ ਕਾਰਨ ਇਲਾਕੇ ‘ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਪਿੰਡ ਕਾਲੇਕੇ ਨੇੜੇ ਟਰੈਕਟਰ-ਟਰਾਲੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਗੰਭੀਰ ਜਖਮੀ |
Post Views: 10









Users Today : 0
Users Yesterday : 9
Users Last 7 days : 234