Home » ਪ੍ਰਮੁੱਖ ਖ਼ਬਰਾਂ » ਜ਼ਿਲ੍ਹੇ ਦੇ ਸਮੂਹ ਪੁਲਿਸ ਅਧਿਕਾਰੀਆਂ ਨਾਲ ਅਮਨ-ਕਾਨੂੰਨ ਦੀ ਸਥਿਤੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਸਮੀਖਿਆ ਮੀਟਿੰਗ ਆਯੋਜਿਤ

ਜ਼ਿਲ੍ਹੇ ਦੇ ਸਮੂਹ ਪੁਲਿਸ ਅਧਿਕਾਰੀਆਂ ਨਾਲ ਅਮਨ-ਕਾਨੂੰਨ ਦੀ ਸਥਿਤੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਸਮੀਖਿਆ ਮੀਟਿੰਗ ਆਯੋਜਿਤ

 ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਵਧੇਰੇ ਸੁਦ੍ਰਿੜ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਸਮੂਹ ਉਪ ਪੁਲਿਸ ਕਪਤਾਨਾਂ, ਮੁੱਖ ਅਫ਼ਸਰਾਂ ਅਤੇ ਨਿਗਰਾਨ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਅਤੇ ਵਿਸਥਾਰਪੂਰਵਕ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇ
 ਜ਼ਿਲ੍ਹੇ ਦੇ ਸਮੂਹ ਉਪ ਪੁਲਿਸ ਕਪਤਾਨਾਂ ਅਤੇ ਥਾਣਾ ਮੁਖੀਆਂ ਨਾਲ ਅਮਨ-ਕਾਨੂੰਨ ਸਬੰਧੀ ਸਮੀਖਿਆ ਮੀਟਿੰਗ ਕਰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ।
[responsivevoice_button voice="Hindi Male"]

ਬੇਅੰਤ ਬਰਨਾਲਾ:

                   ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਵਧੇਰੇ ਸੁਦ੍ਰਿੜ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਸਮੂਹ ਉਪ ਪੁਲਿਸ ਕਪਤਾਨਾਂ, ਮੁੱਖ ਅਫ਼ਸਰਾਂ ਅਤੇ ਨਿਗਰਾਨ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਅਤੇ ਵਿਸਥਾਰਪੂਰਵਕ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਅਹਿਮ ਮੀਟਿੰਗ ਦੌਰਾਨ ਮੁੱਖ ਤੌਰ ‘ਤੇ ਜ਼ਿਲ੍ਹੇ ਵਿੱਚ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ, ਪੁਲਿਸ ਦੀ ਸਰਗਰਮ ਮੌਜੂਦਗੀ ਨੂੰ ਜਨਤਕ ਥਾਵਾਂ ‘ਤੇ ਵਧਾਉਣ, ਰਾਤ ਸਮੇਂ ਦੀ ਗਸ਼ਤ ਅਤੇ ਨਾਕਾਬੰਦੀ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਵਰਗੇ ਗੰਭੀਰ ਵਿਸ਼ਿਆਂ ‘ਤੇ ਵਿਸ਼ੇਸ਼ ਚਰਚਾ ਕੀਤੀ ਗਈ। ਮੀਟਿੰਗ ਵਿੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਮਹੱਤਵਪੂਰਨ ਸਰਕਾਰੀ ਅਤੇ ਜਨਤਕ ਅਦਾਰਿਆਂ ਦੀ ਸੁਰੱਖਿਆ ਨੂੰ ਹੋਰ ਸਖ਼ਤ ਕਰਨ, ਆਮ ਲੋਕਾਂ ਵਿੱਚ ਪੁਲਿਸ ਪ੍ਰਤੀ ਵਿਸ਼ਵਾਸ ਪੈਦਾ ਕਰਨ ਲਈ ਵਿਸ਼ੇਸ਼ ਕਦਮ ਚੁੱਕਣ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਹੰਗਾਮੀ ਸੁਰੱਖਿਆ ਅਭਿਆਸਾਂ ਦੀ ਨਿਰੰਤਰ ਸਮੀਖਿਆ ਕਰਨ।

 ਜ਼ਿਲ੍ਹੇ ਦੇ ਸਮੂਹ ਉਪ ਪੁਲਿਸ ਕਪਤਾਨਾਂ ਅਤੇ ਥਾਣਾ ਮੁਖੀਆਂ ਨਾਲ ਅਮਨ-ਕਾਨੂੰਨ ਸਬੰਧੀ ਸਮੀਖਿਆ ਮੀਟਿੰਗ ਕਰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ।
ਜ਼ਿਲ੍ਹੇ ਦੇ ਸਮੂਹ ਉਪ ਪੁਲਿਸ ਕਪਤਾਨਾਂ ਅਤੇ ਥਾਣਾ ਮੁਖੀਆਂ ਨਾਲ ਅਮਨ-ਕਾਨੂੰਨ ਸਬੰਧੀ ਸਮੀਖਿਆ ਮੀਟਿੰਗ ਕਰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ।

ਇਸ ਤੋਂ ਇਲਾਵਾ ਸ਼ਰੇਆਮ ਹੋਣ ਵਾਲੇ ਅਪਰਾਧਾਂ ਨੂੰ ਠੱਲ੍ਹ ਪਾਉਣ, ਅਦਾਲਤਾਂ ਵੱਲੋਂ ਭਗੌੜੇ ਕੀਤੇ ਗਏ ਅਪਰਾਧੀਆਂ, ਜਰਾਇਮ ਪੇਸ਼ਾ ਅਨਸਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਾਲ-ਨਾਲ ਪੁਲਿਸ ਥਾਣਿਆਂ ਦੇ ਅੰਦਰ ਲੰਬੇ ਸਮੇਂ ਤੋਂ ਖੜ੍ਹੇ ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਦੇ ਨਿਪਟਾਰੇ ਲਈ ਵੀ ਠੋਸ ਰਣਨੀਤੀ ਤਿਆਰ ਕੀਤੀ ਗਈ।

 ਜ਼ਿਲ੍ਹੇ ਦੇ ਸਮੂਹ ਉਪ ਪੁਲਿਸ ਕਪਤਾਨਾਂ ਅਤੇ ਥਾਣਾ ਮੁਖੀਆਂ ਨਾਲ ਅਮਨ-ਕਾਨੂੰਨ ਸਬੰਧੀ ਸਮੀਖਿਆ ਮੀਟਿੰਗ ਕਰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ।
ਜ਼ਿਲ੍ਹੇ ਦੇ ਸਮੂਹ ਉਪ ਪੁਲਿਸ ਕਪਤਾਨਾਂ ਅਤੇ ਥਾਣਾ ਮੁਖੀਆਂ ਨਾਲ ਅਮਨ-ਕਾਨੂੰਨ ਸਬੰਧੀ ਸਮੀਖਿਆ ਮੀਟਿੰਗ ਕਰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ।

ਸਮੂਹ ਨਿਗਰਾਨ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਨਿਰਦੇਸ਼ ਦਿੱਤੇ ਗਏ ਕਿ ਉਹ ਪੁਲਿਸ ਫੋਰਸ ਦੇ ਜਵਾਨਾਂ ਨੂੰ ਡਿਊਟੀ ਸਬੰਧੀ ਰੋਜ਼ਾਨਾ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨ, ਉਨ੍ਹਾਂ ਨੂੰ ਹਰ ਸਮੇਂ ਮੁਸਤੈਦ ਰੱਖਣ ਅਤੇ ਪੁਲਿਸ ਕਰਮਚਾਰੀਆਂ ਦੀ ਸਿਹਤ ਦੇ ਨਾਲ-ਨਾਲ ਉਨ੍ਹਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਤਾਂ ਜੋ ਉਹ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿ ਕੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਸਕਣ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਨਗਰ ਕੌਂਸਲ ਚੋਣਾਂ ਵਿੱਚ ਗਰਗ ਪਰਿਵਾਰ ਦੀ ਨੂੰਹ ਸਿਰਾਜ ਗਰਗ ਨੇ ਸਭ ਤੋਂ ਵੱਡੀ ਲੀਡ ਨਾਲ ਜਿੱਤ ਕੇ ਰਚਿਆ ਇਤਿਹਾਸ

0 0 votes
Article Rating
Subscribe
Notify of
guest
0 Comments
Oldest
Newest Most Voted